Punjab Medical Officer Recruitment: ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ 1000 ਮੈਡੀਕਲ ਅਫਸਰਾਂ ਦੇ ਪਦਾਂ 'ਤੇ ਭਰਤੀ ਕੀਤੀ ਜਾ ਰਹੀ ਹੈ। ਇਨ੍ਹਾਂ ਅਸਾਮੀਆਂ ਲਈ ਹੁਣ 22 ਮਈ ਤੱਕ ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ ਜਾਣਗੀਆਂ। ਪਹਿਲਾਂ ਆਖ਼ਰੀ ਤਾਰੀਖ 15 ਮਈ ਸੀ।

Continues below advertisement

ਇਸ ਦਿਨ ਹੋੋਏਗਾ ਐਗਜ਼ਾਮ

ਇਸ ਭਰਤੀ ਲਈ ਲਿਖਤੀ ਪਰੀਖਿਆ 3 ਜੂਨ ਨੂੰ ਹੋਣੀ ਹੈ। ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਅਨੁਸਾਰ, ਲਿਖਤੀ ਪਰੀਖਿਆ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਰੋਲ ਨੰਬਰ ਘਰ ਦੇ ਪਤੇ 'ਤੇ ਨਹੀਂ ਭੇਜੇ ਜਾਣਗੇ, ਸਗੋਂ ਯੂਨੀਵਰਸਿਟੀ ਦੀ ਵੈੱਬਸਾਈਟ ਤੋਂ ਡਾਊਨਲੋਡ ਕਰਨੇ ਪੈਣਗੇ। ਯੂਨੀਵਰਸਿਟੀ ਨੇ ਉਮੀਦਵਾਰਾਂ ਨੂੰ ਵੈੱਬਸਾਈਟ ਨਿਯਮਤ ਤੌਰ 'ਤੇ ਚੈੱਕ ਕਰਦੇ ਰਹਿਣ ਦੀ ਸਲਾਹ ਦਿੱਤੀ ਹੈ।

Continues below advertisement

ਪੀ.ਐੱਮ.ਐੱਸ. ਵੱਲੋਂ ਚੁਕਾਇਆ ਗਿਆ ਸੀ ਮਾਮਲਾ

ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (PMS) ਦੇ ਮੈਂਬਰਾਂ ਵੱਲੋਂ ਇਹ ਮਾਮਲਾ ਸਿਹਤ ਮੰਤਰੀ ਬਲਬੀਰ ਸਿੰਘ, ਵਿਭਾਗ ਦੇ ਸਕੱਤਰ ਅਤੇ ਹੋਰ ਅਧਿਕਾਰੀਆਂ ਕੋਲ ਉਠਾਇਆ ਗਿਆ ਸੀ। ਉਨ੍ਹਾਂ ਨੇ ਇਸ ਦੌਰਾਨ ਕਈ ਗੱਲਾਂ ਦੇ ਤਰਕ ਵੀ ਦਿੱਤੇ। ਇਸ ਤੋਂ ਬਾਅਦ ਅਧਿਕਾਰੀਆਂ ਦੀ ਇੱਕ ਉੱਚ ਪੱਧਰੀ ਮੀਟਿੰਗ 'ਚ ਇਸ ਵਿਸ਼ੇ 'ਤੇ ਚਰਚਾ ਹੋਈ। ਹੁਣ ਇਸ ਮਾਮਲੇ ਨੂੰ ਲੈ ਕੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ, ਜਿਸ ਨਾਲ ਲੋਕਾਂ ਨੂੰ ਲਾਭ ਮਿਲੇਗਾ।

ਮਾਮਲਾ ਹਾਈਕੋਰਟ ਤੱਕ ਵੀ ਪੁੱਜਿਆ

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਵੀ ਪੁੱਜ ਗਿਆ ਹੈ। ਅਦਾਲਤ ਵਿੱਚ ਭੀਸ਼ਮ ਕਿੰਗਰ ਵੱਲੋਂ ਇੱਕ ਜਨਹਿਤ ਯਾਚਿਕਾ ਦਾਇਰ ਕੀਤੀ ਗਈ ਹੈ। ਉਨ੍ਹਾਂ ਨੇ ਪੰਜਾਬ ਦੇ ਮਲੇਰਕੋਟਲਾ ਹਸਪਤਾਲ ਵਿੱਚ ਡਾਕਟਰਾਂ ਦੀ ਕਮੀ ਨੂੰ ਮੁੱਖ ਮਸਲੇ ਵਜੋਂ ਉਠਾਇਆ ਸੀ। ਇਸ ਵਿੱਚ ਸਰਕਾਰ ਨੇ ਵੀ ਮੰਨਿਆ ਹੈ ਕਿ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਹੈ। ਦੂਜੇ ਪਾਸੇ, ਇੱਕ ਹਜ਼ਾਰ ਪਦਾਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 17 ਜੁਲਾਈ ਨੂੰ ਹੋਣੀ ਹੈ।

ਇਸ ਤਰ੍ਹਾਂ ਕਰਨਾ ਹੋਵੇਗਾ ਅਰਜ਼ੀ ਦਾਖਲ

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ, ਭਰਤੀ ਨਾਲ ਸਬੰਧਤ ਸਾਰੇ ਨਿਯਮ ਅਤੇ ਅਰਜ਼ੀ ਦੇਣ ਦੀ ਪ੍ਰਕਿਰਿਆ ਯੂਨੀਵਰਸਿਟੀ ਦੀ ਵੈਬਸਾਈਟ 'ਤੇ ਉਪਲਬਧ ਹੈ। ਇਸ ਲਈ ਉਮੀਦਵਾਰਾਂ ਨੂੰ www.bfuhs.ac.in 'ਤੇ ਲਾਗਇਨ ਕਰਨਾ ਹੋਵੇਗਾ।

ਇਸੇ ਨਾਲ, ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ (PCMSA) ਦਾ ਇਹ ਦ੍ਰਿੜ਼ ਵਿਸ਼ਵਾਸ ਹੈ ਕਿ ਇਹ ਕਦਮ ਰਾਜ ਦੀਆਂ ਵੱਖ-ਵੱਖ ਸਰਵਜਨਕ ਸਿਹਤ ਸੁਵਿਧਾਵਾਂ ਵਿੱਚ ਆਮ ਐਮਰਜੈਂਸੀ ਅਤੇ ਵਿਸ਼ੇਸ਼ਗਿਆ ਸੇਵਾਵਾਂ ਨੂੰ ਮਜ਼ਬੂਤ ਕਰਨ ਵਿੱਚ ਸਹਾਇਕ ਹੋਵੇਗਾ। ਪਿਛਲੇ ਕੁਝ ਸਾਲਾਂ ਦੌਰਾਨ ਮੈਡੀਕਲ ਅਧਿਕਾਰੀਆਂ ਦੀ ਨਿਯਮਤ ਅਤੇ ਸਮੇਂ-ਸਿਰ ਭਰਤੀ ਦੇ ਮਾਮਲੇ 'ਤੇ ਸਰਕਾਰ ਅਤੇ PCMSA ਦਰਮਿਆਨ ਲਗਾਤਾਰ ਸਕਾਰਤਮਕ ਸੰਪਰਕ ਬਣਿਆ ਹੋਇਆ ਹੈ, ਜਿਸਦਾ ਮਕਸਦ ਰਾਜ ਦੀਆਂ ਜਨਤਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨਾ ਹੈ।

 


Education Loan Information:

Calculate Education Loan EMI