CM Mann Health Update: ਮੁੱਖ ਮੰਤਰੀ ਭਗਵੰਤ ਮਾਨ ਨੂੰ ਰੈਗੂਲਰ ਚੈਕਅੱਪ ਲਈ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਹੁਣ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਸਰਕਾਰੀ ਬਿਆਨ ਸਾਹਮਣੇ ਆਇਆ ਹੈ। ਜਿਸ ਵਿੱਚ ਦੱਸਿਆ ਗਿ ਹੈ ਕਿ ਵੱਖ-ਵੱਖ ਤਰ੍ਹਾਂ ਦੇ ਟੈਸਟਾਂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਸਿਹਤ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਫਿਲਹਾਲ ਮੁੱਖ ਮੰਤਰੀ ਬਿਲਕੁਲ ਠੀਕ ਹਨ ਅਤੇ ਉਨ੍ਹਾਂ ਨੂੰ ਕੋਈ ਖਾਸ ਸਮੱਸਿਆ ਨਹੀਂ ਹੈ। ਡਾਕਟਰਾਂ ਨੇ ਆਪਣੀ ਜਾਂਚ 'ਚ ਪਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਫੇਫੜਿਆਂ ਦੀ ਇੱਕ ਧਮਣੀ 'ਚ ਸੋਜ ਦੇ ਲੱਛਣ ਹਨ, ਜਿਸ ਕਾਰਨ ਦਿਲ 'ਤੇ ਦਬਾਅ ਬਣ ਰਿਹਾ ਹੈ।
ਜਿਸ ਕਾਰਨ ਬਲੱਡ ਪ੍ਰੈਸ਼ਰ 'ਚ ਉਤਰਾਅ-ਚੜ੍ਹਾਅ ਆਉਣਾ ਸ਼ੁਰੂ ਹੋ ਜਾਂਦਾ ਹੈ, ਇਸ ਸਬੰਧੀ ਕੁਝ ਹੋਰ ਜਾਂਚ ਹੋਣੀ ਬਾਕੀ ਹੈ ਅਤੇ ਕੁਝ ਹੋਰ ਖੂਨ ਦੇ ਟੈਸਟ ਕੀਤੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ। ਇਸ ਲਈ ਫਿਲਹਾਲ ਰਾਤ ਭਰ ਮੁੱਖ ਮੰਤਰੀ ਡਾਕਟਰਾਂ ਦੀ ਦੇਖ-ਰੇਖ 'ਚ ਹੀ ਰਹਿਣਗੇ ਅਤੇ ਕੱਲ੍ਹ ਸਵੇਰੇ ਰਿਪੋਰਟ ਦੇਖਣ ਤੋਂ ਬਾਅਦ ਕੋਈ ਫੈਸਲਾ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।