ਪੜਚੋਲ ਕਰੋ

ਕਾਂਗਰਸ 'ਚ ਵੱਡੀ ਬਗਾਵਤ! ਹੁਣ ਕੈਪਟਨ ਮਨਜ਼ੂਰ ਨਹੀਂ, ਹਾਈਕਮਾਨ ਨੂੰ ਸਪਸ਼ਟ ਸੁਨੇਹਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਸਿੱਧੀ ਬਗਾਵਤ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਧੜੇ ਦੇ ਵਿਧਾਇਕਾਂ ਨੇ ਅੱਜ ਮੀਟਿੰਗ ਕਰਕੇ ਸ਼ਰੇਆਮ ਐਲਾਨ ਕੀਤਾ ਹੈ ਕਿ ਹੁਣ ਕੈਪਟਨ ਮਨਜ਼ੂਰ ਨਹੀਂ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਸਿੱਧੀ ਬਗਾਵਤ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਧੜੇ ਦੇ ਵਿਧਾਇਕਾਂ ਨੇ ਅੱਜ ਮੀਟਿੰਗ ਕਰਕੇ ਸ਼ਰੇਆਮ ਐਲਾਨ ਕੀਤਾ ਹੈ ਕਿ ਹੁਣ ਕੈਪਟਨ ਮਨਜ਼ੂਰ ਨਹੀਂ। ਬਾਗੀ ਵਿਧਾਇਕਾਂ ਤੇ ਮੰਤਰੀਆਂ ਨੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਮੀਟਿੰਗ ਕੀਤੀ।

ਮੀਟਿੰਗ ਮਗਰੋਂ ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਬਰਗਾੜੀ ਕਾਂਡ, ਨਸ਼ਿਆਂ ਦਾ ਮੁੱਦਾ ਤੇ ਬਿਜਲੀ ਸਮਝੌਤੇ ਦਾ ਮਸਲਾ ਅਜੇ ਵੀ ਖੜ੍ਹਾ ਹੈ। ਇਸ ਉੱਪਰ ਮੁੱਖ ਮੰਤਰੀ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੱਸ ਮਾਫੀਆ, ਰੇਤ ਮਾਫੀਆ ਤੇ ਦਲਿਤਾਂ ਦੇ ਮੁੱਦੇ ਪਹਿਲਾਂ ਦੀ ਤਰ੍ਹਾਂ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਇੰਟੈਲੀਜੈਂਸ ਖਾਲ੍ਹੀ ਘਰ ਦੇ ਡੰਡੇ ਮਾਰਦੀ ਹੈ। ਇਹ ਨਹੀਂ ਹੋ ਸਕਦਾ ਇੰਟੈਲੀਜੈਂਸ ਨੂੰ ਪਤਾ ਨਾ ਹੋਵੇ ਸੁਮੇਧ ਸੈਣੀ ਘਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਅਸੀਂ ਹਾਈਕਮਾਂਡ ਤੋਂ ਸਮਾਂ ਮੰਗ ਰਹੇ ਹਾਂ, ਮਿਲਣ ਜਾ ਰਹੇ ਹੈ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਇਸ ਮੁੱਖ ਮੰਤਰੀ ਨਾਲ ਸਾਡੇ ਮਸਲੇ ਹੱਲ ਨਹੀਂ ਹੋ ਰਹੇ। ਸਾਨੂੰ ਯਕੀਨ ਨਹੀਂ ਵਾਅਦੇ ਪੂਰੇ ਹੋਣਗੇ। ਵੱਡੇ ਚੋਣ ਵਾਅਦੇ ਹਾਲੇ ਵੀ ਅਧੂਰੇ ਹਨ। ਇਸ ਲਈ ਵਾਅਦੇ ਪੂਰੇ ਹੋਣ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ।

ਦੱਸ ਦਈਏ ਕਿ ਬਾਗੀ ਕਾਂਗਰਸੀ ਲੀਡਰਾਂ ਦੀ ਮੀਟਿੰਗ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਹੋਈ। ਇਸ ਮੀਟਿੰਗ ਵਿੱਚ ਕਈ ਮੰਤਰੀ ਤੇ ਵਿਧਾਇਕ ਸ਼ਾਮਲ ਸੀ। ਜਾਣਕਾਰੀ ਸਾਹਮਣੇ ਆਈ ਹੈ ਕਿ ਕੈਪਟਨ ਦੇ ਕੰਮ ਕਾਜ ਦੇ ਵਿਰੋਧ ਵਿੱਚ ਇਹ ਬੈਠਕ ਕੀਤੀ ਗਈ ਹੈ।

ਇਸ ਮੀਟਿੰਗ ਵਿੱਚ ਕੁਲਦੀਪ ਸਿੰਘ ਵੈਦ, ਸੁਰਜੀਤ ਸਿੰਘ ਧੀਮਾਨ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਵਤਾਰ ਹੈਨਰੀ (ਜੂਨੀਅਰ), ਹਰਜੋਤ ਕਮਲ, ਅਮਰੀਕ ਸਿੰਘ, ਸੰਤੋਖ ਸਿੰਘ, ਪਰਮਿੰਦਰ ਸਿੰਘ ਪਿੰਕੀ, ਮਦਨ ਲਾਲ ਜਲਾਲਪੁਰ, ਗੁਰਕੀਰਤ ਸਿੰਘ ਕੋਟਲੀ, ਪਰਗਟ ਸਿੰਘ ਸਮੇਤ ਹੋਰ ਵੀ ਮੈਂਬਰ ਹਾਜ਼ਰ ਰਹੇ।

ਉਧਰ ਖ਼ਬਰ ਤਾਂ ਇਹ ਵੀ ਹੈ ਕਿ ਪੰਜ ਤੋਂ ਸੱਤ ਮੰਤਰੀ ਅਸਤੀਫ਼ਾ ਵੀ ਦੇ ਸਕਦੇ ਹਨ। ਇਹ ਮੰਤਰੀ ਅੱਜ ਸੋਨੀਆ ਗਾਂਧੀ ਨੂੰ ਮਿਲਣ ਜਾਣਗੇ। ਇਨ੍ਹਾਂ ਮੰਤਰੀਆਂ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ, ਸੁਖਬਿੰਦਰ ਸਰਕਾਰੀਆ, ਤ੍ਰਿਪਤ ਰਜਿੰਦਰ ਬਾਜਵਾ, ਚਰਨਜੀਤ ਚੰਨੀ ਤੇ ਜਨਰਲ ਸਕੱਤਰ ਪ੍ਰਗਟ ਸਿੰਘ ਦਾ ਨਾਂ ਸਾਹਮਣੇ ਆਇਆ ਹੈ ਜਿਨ੍ਹਾਂ ਦੇ ਦਿੱਲੀ ਦੌਰੇ ਦੀ ਚਰਚਾ ਹੋ ਰਹੀ ਹੈ।

ਟਾਪ ਹੈਡਲਾਈਨ

Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget