ਪੜਚੋਲ ਕਰੋ

ਮੁੱਖ ਮੰਤਰੀ ਤੇ ਹਰਦੀਪ ਪੁਰੀ ਵੱਲੋਂ ਦੇਸ਼ ਦਾ ਸਭ ਤੋਂ ਵੱਡਾ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨਾਲ ਅੱਜ ਇੱਥੇ 20 ਏਕੜ ਰਕਬੇ ਵਿਚ 230 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ।

ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨਾਲ ਅੱਜ ਇੱਥੇ 20 ਏਕੜ ਰਕਬੇ ਵਿਚ 230 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਦੇਸ਼ ਦੇ ਸਭ ਤੋਂ ਵੱਡੇ ਬਾਇਓ ਐਨਰਜੀ ਪਲਾਂਟ ਲੋਕਾਂ ਨੂੰ ਸਮਰਪਿਤ ਕੀਤਾ।

ਅੱਜ ਦੇ ਇਸ ਮੌਕੇ ਨੂੰ ਸੂਬੇ ਲਈ ਇਤਿਹਾਸਕ ਦਿਨ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚੋਂ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਖਤਮ ਕਰਨ ਲਈ ਰਾਹ ਪੱਧਰਾ ਕਰੇਗਾ। ਉਨ੍ਹਾਂ ਕਿਹਾ ਕਿ ਵਰਬੀਓ ਗਰੁੱਪ ਦਾ ਸੂਬੇ ਨਾਲ ਮਜ਼ਬੂਤ ਰਿਸ਼ਤਾ ਹੈ ਕਿਉਂਕਿ ਇਸ ਦੀ ਭਾਰਤੀ ਸਹਾਇਕ ਕੰਪਨੀ ਵਰਬੀਓ ਇੰਡੀਆ ਪ੍ਰਾਈਵੇਟ ਲਿਮਟਿਡ ਨੇ ਭਾਰਤ ਦਾ ਸਭ ਤੋਂ ਵੱਡਾ ਬਾਇਓਫਿਊਲ (ਬਾਇਓਮੀਥੇਨ/ਬਾਇਓ-ਸੀਐਨਜੀ) ਉਤਪਾਦਨ ਯੂਨਿਟ ਸਥਾਪਤ ਕੀਤਾ ਹੈ ਜੋ ਬਾਇਓ-ਸੀ.ਐਨ.ਜੀ. ਦੀ 33 ਟੀ.ਪੀ.ਡੀ. (ਟਨ ਪ੍ਰਤੀ ਦਿਨ) ਅਤੇ 550 ਟੀ.ਪੀ.ਡੀ. (ਪ੍ਰਤੀ ਸਾਲ) ਦੀ ਸਮਰਥਾ ਵਾਲਾ ਪ੍ਰਾਜੈਕਟ ਹੈ। 

ਉਨ੍ਹਾਂ ਕਿਹਾ ਕਿ 80,000 ਕਿਊਬਕ ਮੀਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਪ੍ਰੋਜੈਕਟ ਬਾਇਓਗੈਸ ਪੈਦਾ ਕਰੇਗਾ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਹੱਲ ਕਰਨ ਦਾ ਵਧੀਆ ਤਰੀਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਯੂਨਿਟ ਵਿਚ ਸਾਲਾਨਾ 1.30 ਲੱਖ ਟਨ ਪਰਾਲੀ ਦੀ ਖਪਤ ਹੋਵੇਗੀ ਜਿਸ ਨਾਲ ਪਰਾਲੀ ਦੀ ਗੰਭੀਰ ਸਮੱਸਿਆ ਤੋਂ ਨਿਜਾਤ ਪਾਉਣ ਵਿਚ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ 20 ਏਕੜ ਰਕਬੇ ਵਿੱਚ ਸਥਾਪਿਤ ਇਸ ਯੂਨਿਟ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਪੈਦਾ ਹੋਣ ਵਾਲੇ 1.50 ਲੱਖ ਮੀਟ੍ਰਿਕ ਟਨ ਦੂਸ਼ਿਤ ਤੱਤ ਅਤੇ 20,000 ਮੀਟਰਿਕ ਟਨ ਫਲਾਈ ਐਸ਼ ਦੀ ਸਾਲਾਨਾ ਕਮੀ ਲਿਆਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਯੂਨਿਟ 1000 ਨੌਜਵਾਨਾਂ ਨੂੰ ਰੁਜ਼ਗਾਰ ਵੀ ਦੇਵੇਗਾ ਅਤੇ 5000 ਤੋਂ ਵੱਧ ਪਰਿਵਾਰਾਂ ਨੂੰ ਲਾਭ ਪਹੁੰਚੇਗਾ। ਭਗਵੰਤ ਮਾਨ ਨੇ ਦੱਸਿਆ ਕਿ ਬਾਇਓ ਮੈਨਿਊਰ ਨਾਲ ਭਰਪੂਰ ਮਿੱਟੀ ਦਾ 2150 ਏਕੜ ਰਕਬਾ ਹੋਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਰਬੀਓ ਗਰੁੱਪ ਨੇ ਸੂਬੇ ਵਿਚ ਅਜਿਹੇ ਹੋਰ ਪਲਾਂਟ ਸਥਾਪਤ ਕਰਨ ਵਿਚ ਵੀ ਗਹਿਰੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਪ੍ਰਾਜੈਕਟ ਸਫਲ ਹੋ ਜਾਂਦਾ ਹੈ ਤਾਂ ਵਰਬੀਓ ਗਰੁੱਪ ਵੱਲੋਂ ਸੂਬੇ ਵਿਚ ਅਜਿਹੇ 10 ਹੋਰ ਪਲਾਂਟ ਸਥਾਪਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਉਦੇਸ਼ ਪੰਜਾਬ ਨੂੰ ਪਰਾਲੀ ਸਾੜਨ ਦੀ ਸਮੱਸਿਆ ਤੋਂ ਮੁਕਤ ਸੂਬਾ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਨਾਲ ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਖਾਸ ਕਰਕੇ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂਹੰਦ ਦੇ ਨਿਪਟਾਰੇ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੀ ਕਿਸੇ ਹੋਰ ਕੰਮ ਲਈ ਵਰਤੋਂ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਹਰ ਸਾਲ ਲਗਭਗ 18 ਮਿਲੀਅਨ ਟਨ ਪਰਾਲੀ/ਰਹਿੰਦ-ਖੂਹੰਦ ਪੈਦਾ ਹੁੰਦੀ ਹੈ ਪਰ ਬਾਇਓਮਾਸ ਪਾਵਰ ਪਲਾਂਟਾਂ, ਉਦਯੋਗਿਕ ਬਾਇਲਰਾਂ ਅਤੇ ਪਲਾਈਵੁੱਡ ਉਦਯੋਗ ਵਿੱਚ ਸਿਰਫ 5 ਮਿਲੀਅਨ ਟਨ ਦੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਿਪਟਾਰੇ ਲਈ ਕੋਈ ਹੋਰ ਸੁਰੱਖਿਅਤ ਤਕਨੀਕ ਉਪਲਬਧ ਨਾ ਹੋਣ ਕਾਰਨ ਬਾਕੀ 13 ਮਿਲੀਅਨ ਟਨ ਪਰਾਲੀ/ਰਹਿੰਦ-ਖੂਹੰਦ ਨੂੰ ਕਿਸਾਨਾਂ ਵੱਲੋਂ ਖੇਤਾਂ ਵਿੱਚ ਹੀ ਸਾੜਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 75 ਲੱਖ ਏਕੜ ਰਕਬੇ ਵਿੱਚ ਝੋਨੇ ਦੀ ਖੇਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚੋਂ 37 ਲੱਖ ਏਕੜ ਵਾਲੇ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਬਚੀ 38 ਲੱਖ ਏਕੜ ਜ਼ਮੀਨ ਤੋਂ ਪੈਦਾ ਹੋਣ ਵਾਲੀ ਪਰਾਲੀ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਕੁਝ ਵੱਡੇ ਕਦਮ ਚੁੱਕਣ ਦੀ ਲੋੜ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਪੰਜਾਬ ਨੂੰ ਸਾਫ-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਪਾਵਨ ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Advertisement
ABP Premium

ਵੀਡੀਓਜ਼

Lakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjhaਹਿੰਮਤ ਸੰਧੂ  ਨਾਲ ਰਵਿੰਦਰ ਗਰੇਵਾਲ ਦੀ ਧੀ ਦੇ ਵਿਆਹ ਦੇ ਖਾਸ ਪਲਾਂ ਦੀ ਝਲਕਸੋਨਮ ਬਾਜਵਾ ਹੁਣ ਬੋਲੀਵੁਡ 'ਚ ਕਰੇਗੀ Housefull , ਹੱਥ ਲੱਗਿਆ JackpotKolkata ਪੁੱਜੇ ਦਿਲਜੀਤ ਦੋਸਾਂਝ , ਹੁਣ ਹੋਏਗਾ ਬੰਗਾਲ 'ਚ ਧਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Twin Pregnancy: ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
ਜੁੜਵਾਂ ਬੱਚੇ ਕਿਵੇਂ ਪੈਦਾ ਹੁੰਦੇ ? ਜਾਣੋ ਕਿਨ੍ਹਾਂ ਔਰਤਾਂ 'ਚ ਅਜਿਹਾ ਹੋਣ ਦੀ ਸਭ ਤੋਂ ਵੱਧ ਹੁੰਦੀ ਸੰਭਾਵਨਾ
Embed widget