ਪੜਚੋਲ ਕਰੋ

ਬਿਜਲੀ ਅੰਦੋਲਨ: ਮਾਨ ਦੀ ਜਾਖੜ ਨੂੰ ਵੰਗਾਰ, ਅਸਤੀਫਾ ਦਿਓ ਜਾਂ ਸਰਕਾਰ ਖ਼ਿਲਾਫ਼ ਖੋਲ੍ਹੋ ਮੋਰਚਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਵੰਗਾਰਿਆ ਹੈ ਕਿ ਜੇ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਮਿਲੀਭੁਗਤ ਕਰਕੇ ਜਾਖੜ ਦੀ ਨਹੀਂ ਸੁਣਦੇ ਤਾਂ ਸਾਰੇ ਕਾਂਗਰਸੀਆਂ ਨੂੰ ਜਾਂ ਤਾਂ ਅਸਤੀਫ਼ੇ ਦੇ ਦੇਣੇ ਚਾਹੀਦੇ ਹਨ ਜਾਂ ਫਿਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਘਰ ਸਾਹਮਣੇ ਪੱਕਾ ਮੋਰਚਾ ਲਾ ਲੈਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਜਦੋਂ 'ਆਪ' ਦੇ ਬਿਜਲੀ ਅੰਦੋਲਨ ਨੇ ਪੰਜਾਬ ਦੇ ਲੋਕਾਂ ਨੂੰ ਨਵੀਂ ਉਮੀਦ ਦਿਖਾਈ ਹੈ ਤਾਂ ਕਾਂਗਰਸੀ, ਅਕਾਲੀ-ਭਾਜਪਾ ਤੇ ਇਨ੍ਹਾਂ ਦੀਆਂ ਏ-ਬੀ ਟੀਮਾਂ ਬੌਖਲਾਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 'ਆਪ' ਦਾ ਬਿਜਲੀ ਅੰਦੋਲਨ ਸੂਬੇ ਭਰ 'ਚ ਤੇਜ਼ੀ ਨਾਲ ਫੈਲ ਰਿਹਾ ਹੈ। ਬਿਜਲੀ ਅੰਦੋਲਨ ਦੇ ਚੌਥੇ ਦਿਨ ਪੰਜਾਬ ਦੇ ਕਰੀਬ 650 ਪਿੰਡਾਂ 'ਚ ਜਨਤਕ ਇਕੱਠ ਹੋਏ ਜਿਨ੍ਹਾਂ ਵਿੱਚ ਪਿੰਡ ਪੱਧਰੀ ਬਿਜਲੀ ਕਮੇਟੀਆਂ ਦਾ ਗਠਨ ਹੋਇਆ। ਬੀਤੇ ਦਿਨ ਐਤਵਾਰ ਨੂੰ 371 ਪਿੰਡਾਂ 'ਚ ਬਿਜਲੀ ਅੰਦੋਲਨ ਤਹਿਤ ਬਿਜਲੀ ਕਮੇਟੀਆਂ ਬਣਾਈਆਂ ਗਈਆਂ ਸੀ। ਮਾਨ ਨੇ ਦੱਸਿਆ ਕਿ ਬਿਜਲੀ ਵਿਭਾਗ ਤੇ ਕਾਂਗਰਸ ਸਰਕਾਰ ਵੀ ਬਿਜਲੀ ਬਿੱਲਾਂ ਤੋਂ ਪੀੜਤਾਂ ਦੀ ਬਾਂਹ ਨਹੀਂ ਫੜ ਰਹੇ ਜਦਕਿ ਉਹ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਮਹਿੰਗੀ ਹੋ ਰਹੀ ਬਿਜਲੀ ਵਿਰੁੱਧ ਆਵਾਜ਼ ਉਠਾਉਂਦੇ ਆਏ ਹਨ। ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਸਮੇਂ ਜਦ ਸੁਖਬੀਰ ਸਿੰਘ ਬਾਦਲ ਬਠਿੰਡਾ ਸਮੇਤ ਸਰਕਾਰੀ ਥਰਮਲ ਪਲਾਂਟਾਂ ਦੇ ਯੂਨਿਟ ਬੰਦ ਕਰ ਕੇ ਨਿੱਜੀ ਕੰਪਨੀਆਂ ਨਾਲ ਬੇਹੱਦ ਮਹਿੰਗੀਆਂ ਬਿਜਲੀ ਦਰਾਂ 'ਤੇ ਸਮਝੌਤੇ ਕਰ ਰਹੇ ਸੀ ਤਾਂ ਉਸ ਸਮੇਂ ਵੀ 'ਆਪ' ਨੇ ਡਟ ਕੇ ਇਸ ਦਾ ਵਿਰੋਧ ਕੀਤਾ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿ ਸੁਖਬੀਰ ਬਾਦਲ ਨੇ ਨਿੱਜੀ ਕੰਪਨੀਆਂ ਨਾਲ ਹਜ਼ਾਰਾਂ ਕਰੋੜ ਰੁਪਏ ਦੀ ਹਿੱਸੇਦਾਰੀ ਕੀਤੀ ਹੈ ਜਿਸ ਦੀ ਕੈਪਟਨ ਸਰਕਾਰ ਨੂੰ ਚੋਣ ਵਾਅਦੇ ਮੁਤਾਬਕ ਜਾਂਚ ਕਰਾਉਣੀ ਚਾਹੀਦੀ ਸੀ ਪਰ ਸੱਤਾ 'ਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਨੇ ਵੀ ਇਨ੍ਹਾਂ ਨਿੱਜੀ ਬਿਜਲੀ ਕੰਪਨੀਆਂ ਨਾਲ ਹੱਥ ਮਿਲਾ ਲਿਆ। ਉਨ੍ਹਾਂ ਕਿਹਾ ਕਿ 2300 ਕਰੋੜ ਰੁਪਏ ਪ੍ਰਤੀ ਸਾਲ ਅੱਜ ਵੀ ਉਨ੍ਹਾਂ ਤਿੰਨ ਨਿੱਜੀ ਥਰਮਲ ਪਲਾਟਾਂ ਦੀ ਜੇਬ੍ਹ ਵਿੱਚ ਜਾ ਰਿਹਾ ਹੈ, ਜਿਨ੍ਹਾਂ ਦੀ ਸੁਖਬੀਰ ਬਾਦਲ ਨਾਲ ਭਾਈਵਾਲੀ ਹੈ। ਉਨ੍ਹਾਂ ਕਿਹਾ ਕਿ ਜਾਖੜ ਦੇ ਬਿਆਨ ਤੋਂ ਸਪਸ਼ਟ ਝਲਕਦਾ ਹੈ ਅੱਜ ਵੀ ਪੰਜਾਬ 'ਚ ਬਾਦਲਾਂ ਦੀ ਸਰਕਾਰ ਹੈ ਤੇ ਜਾਖੜ ਸਮੇਤ ਬਹੁਤੇ ਕਾਂਗਰਸੀ ਕੈਪਟਨ ਦੀ ਸਰਕਾਰ 'ਚ ਬੇਵੱਸ ਹਨ।

ਟਾਪ ਹੈਡਲਾਈਨ

Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
Punjab Bandh ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, 12 ਜ਼ਿਲ੍ਹਿਆਂ 'ਚ ਬਾਜ਼ਾਰ ਰਹੇ ਬੰਦ
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget