Barnala news: ਬਿਜਲੀ ਮੁਲਾਜ਼ਮ ਏਕਤਾ ਮੰਚ ਨੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਮੈਨੇਜਮੈਂਟ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਇਸ ਤਹਿਤ ਬਿਜਲੀ ਮੁਲਾਜ਼ਮ ਏਕਤਾ ਮੰਚ ਵੱਲੋਂ ਸਾਂਝੇ ਰੂਪ 'ਚ ਬਰਨਾਲਾ ਸਰਕਲ ਦੀ ਕਨਵੈਨਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਦੌਰਾਨ ਸਾਂਝਾ ਮੋਰਚਾ ਦੇ ਆਗੂਆਂ ਨੇ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ ਕਨਵੈਨਸ਼ਨ ਦੌਰਾਨ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਪੁੂਰੀਆਂ ਨਹੀਂ ਕੀਤੀਆਂ। ਜਦ ਕਿ ਸਰਕਾਰ ਆਉਣ ਤੋਂ ਪਹਿਲਾਂ ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਅਤੇ ਕਾਂਗਰਸ ਸਰਕਾਰ ਦੇ ਸਮੇਂ ਦੌਰਾਨ ਉਹ ਮੁਲਾਜ਼ਮਾਂ ਦੇ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਸੀ।
ਇਹ ਵੀ ਪੜ੍ਹੋ: Haryana news: ਪਰਿਵਾਰ ਦੇ ਤਿੰਨ ਜੀਆਂ ਨੇ ਆਪਣੀ ਮੌਤ ਨੂੰ ਖ਼ੁਦ ਦਿੱਤਾ ਸੱਦਾ, ਵਜ੍ਹਾ ਪਤਾ ਲੱਗੀ ਤਾਂ ਉੱਡ ਗਏ ਹੋਸ਼
ਪਰ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਨੂੰ ਅਣਗੌਲਿਆ ਕਰ ਦਿੱਤਾ। ਉਨ੍ਹਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਵੀ ਬਿਜਲੀ ਮੰਤਰੀ ਨੇ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਅਤੇ 40 ਦੇ ਕਰੀਬ ਮੰਗਾਂ ਨੂੰ ਲੈ ਕੇ ਬਿਜਲੀ ਕਾਮਿਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਕਨਵੈਨਸ਼ਨਾਂ ਕੀਤੀਆਂ ਜਾ ਰਹੀਆਂ ਹਨ ਅਤੇ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Barnala news: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੁਲਿਸ ਨੇ ਜਨਤਕ ਥਾਵਾਂ 'ਤੇ ਕੀਤੀ ਛਾਪੇਮਾਰੀ, ਸ਼ੱਕੀ ਵਿਅਕਤੀਆਂ ਨੂੰ ਕੀਤਾ ਕਾਬੂ