Fazilka News: ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਸਟਾਫ ਦਾ ਮੋਟਰਸਾਈਕਲ ਚੋਰੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਰਤੀ ਇਕ ਨਿੱਜੀ ਗੁਰਦੁਆਰਾ ਸਾਹਿਬ 'ਚ ਹੈੱਡ ਗ੍ਰੰਥੀ ਹੈ। ਦੋਸ਼ੀ ਦੀ ਪਛਾਣ ਉਸ ਵੇਲੇ ਹੋਈ, ਜਦੋਂ ਉਸ ਦੀਆਂ ਤਸਵੀਰਾਂ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈਆਂ। ਜਿਸ ਤੋਂ ਇੱਕ ਮੋਟਰਸਾਈਕਲ ਮਿਲਿਆ ਹੈ। ਉੱਥੇ ਹੀ ਪੁਲਿਸ ਵਿਅਕਤੀ ਨੂੰ ਥਾਣੇ ਲੈ ਗਈ ਹੈ ਤਾਂ ਕਿ ਪਤਾ ਲਾਇਆ ਜਾ ਸਕੇ ਕਿ ਮੋਟਰਸਾਈਕਲ ਕਿੱਥੇ ਹੈ।


ਜਾਣਕਾਰੀ ਦਿੰਦਿਆਂ ਹੋਇਆਂ ਸਰਕਾਰੀ ਹਸਪਤਾਲ 'ਚ ਤਾਇਨਾਤ ਕਰਮਚਾਰੀ ਛਿੰਦਰਪਾਲ ਨੇ ਦੱਸਿਆ ਕਿ ਬੀਤੇ ਦਿਨੀਂ ਉਸ ਨੇ ਆਪਣਾ ਮੋਟਰਸਾਈਕਲ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਬਲਾਕ ਦੇ ਬਾਹਰ ਖੜ੍ਹਾ ਕੀਤਾ ਸੀ। ਜਦੋਂ ਉਸ ਨੇ ਵਾਪਿਸ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਉਥੋਂ ਗਾਇਬ ਸੀ। ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਇੱਕ ਵਿਅਕਤੀ ਉਨ੍ਹਾਂ ਦਾ ਮੋਟਰਸਾਈਕਲ ਲੈ ਕੇ ਜਾ ਰਿਹਾ ਹੈ।


ਇਹ ਵੀ ਪੜ੍ਹੋ: Jalandhar News: ਸਾਬਕਾ ਵਿਧਾਇਕ ਅੰਗੁਰਾਲ ਦੇ ਭਰਾ ਦੇ ਤਸਕਰਾਂ ਨਾਲ ਸਬੰਧ, ਫੋਟੋਆਂ ਦਿਖਾ ਕੇ ਚੰਨੀ ਨੇ ਲਾਏ ਗੰਭੀਰ ਦੋਸ਼


ਉਨ੍ਹਾਂ ਨੇ ਖੁਦ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ, ਜੋ ਕਿ ਗੁਰਦੁਆਰਾ ਸਾਹਿਬ 'ਚ ਬਤੌਰ ਹੈੱਡ ਗ੍ਰੰਥੀ ਤਾਇਨਾਤ ਹੈ। ਇਸ ਦਾ ਕਹਿਣਾ ਹੈ ਕਿ ਉਕਤ ਮੋਟਰਸਾਈਕਲ ਉਸ ਦੇ ਦੋ ਸਾਥੀਆਂ ਕੋਲ ਹੈ ਵਿਅਕਤੀ ਨੂੰ ਮੌਕੇ 'ਤੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।


ਮੌਕੇ 'ਤੇ ਪਹੁੰਚੇ ਪੀ.ਸੀ.ਆਰ ਪੁਲਿਸ ਮੁਲਾਜ਼ਮ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਟਰੱਕ ਯੂਨੀਅਨ ਚੌਂਕ ਨੇੜੇ ਇੱਕ ਚੋਰ ਫੜਿਆ ਗਿਆ ਹੈ। ਜਿਹੜਾ ਗੁਰਦੁਆਰਾ ਸਾਹਿਬ ਦਾ ਗ੍ਰੰਥੀ ਹੈ। ਉਨ੍ਹਾਂ ਨੇ ਕਿਹਾ ਕਿ ਉਕਤ ਗ੍ਰੰਥੀ ਕੋਲੋਂ ਇੱਕ ਮੋਟਰਸਾਈਕਲ ਮਿਲਿਆ ਹੈ, ਉਸ ਨੂੰ ਥਾਣੇ ਲਿਜਾਇਆ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਮੌਕੇ 'ਤੇ ਉਕਤ ਗ੍ਰੰਥੀ ਨੇ ਮੰਨਿਆ ਕਿ ਉਸ ਨੇ ਕੱਲ੍ਹ ਸਰਕਾਰੀ ਹਸਪਤਾਲ ਤੋਂ ਮੋਟਰਸਾਈਕਲ ਚੋਰੀ ਕੀਤਾ ਸੀ।


ਇਹ ਵੀ ਪੜ੍ਹੋ: Punjab News: ਮੁੱਛ ਫੁੱਟ ਗੱਭਰੂ ਦੀ ਕਰੰਟ ਲੱਗਣ ਨਾਲ ਹੋਈ ਮੌਤ, ਖੇਤਾਂ 'ਚ ਲਾ ਰਿਹਾ ਸੀ ਪਾਣੀ