ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਧਾਰਾ 188 ਆਈਪੀਸੀ ਤੇ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੇ ਮਹਾਂਮਾਰੀ ਰੋਗ ਐਕਟ 1897 ਤਹਿਤ ਕੇਸ ਦਰਜ ਕੀਤਾ ਗਿਆ ਹੈ। ਮਜੀਠੀਆ ਖ਼ਿਲਾਫ਼ ਇਹ ਕੇਸ ਥਾਣਾ ਸੁਲਤਾਨਵਿੰਡ ਵਿਖੇ ਦਰਜ ਕੀਤਾ ਗਿਆ ਹੈ।
ਬਿਕਰਮ ਮਜੀਠੀਆ ਨਸ਼ਾ ਤਸਕਰੀ ਕੇਸ ਵਿੱਚ ਜ਼ਮਾਨਤ ਮਿਲਣ ਮਗਰੋਂ ਅੰਮ੍ਰਿਤਸਰ ਪਹੁੰਚੇ ਸੀ ਜਿੱਥੇ ਵੱਡੀ ਇਕੱਠ ਕੀਤਾ ਸੀ। ਕੋਰੋਨਾ ਦੇ ਕਹਿਰ ਕਰਕੇ ਪੰਜਾਬ ਵਿੱਚ ਸਖਤ ਕੋਵਿਡ ਨਿਯਮ ਲਾਗੂ ਹਨ। ਇਸ ਲਈ ਕੋਈ ਵੀ ਜਨਤਕ ਇਕੱਠ ਨਹੀਂ ਕੀਤਾ ਜਾ ਸਕਦਾ।
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਮਜੀਠਾ ਤੋਂ ਵਿਧਾਇਕ ਬਿਕਰਮ ਸਿੰਘ ਮਜੀਠੀਆ ਬੀਤੇ ਕੱਲ ਡਰੱਗ ਮਾਮਲੇ 'ਚ ਗ੍ਰਿਫਤਾਰੀ 'ਤੇ ਰੋਕ ਲੱਗਣ ਤੋਂ ਬਾਅਦ ਪਹਿਲੀ ਵਾਰ ਆਪਣੇ ਜੱਦੀ ਜਿਲੇ ਅੰਮ੍ਰਿਤਸਰ ਪੁੱਜੇ ਸਨ, ਜਿੱਥੇ ਅਕਾਲੀ ਦਲ ਦੇ ਵਰਕਰਾਂ ਨੇ ਬਿਕਰਮ ਸਿੰਘ ਮਜੀਠੀਆ ਦਾ ਗਰਮਜੋਸੀ ਨਾਲ ਸਵਾਗਤ ਕੀਤਾ ਅਤੇ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ।
ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਦੇ ਸਵਾਗਤ ਮੌਕੇ ਅੰਮ੍ਰਿਤਸਰ ਦੇ ਗੋਲਡਨ ਗੇਟ 'ਤੇ ਪੁੱਜੇ ਅਕਾਲੀ ਦਲ ਦੇ ਵੱਖ- ਵੱਖ ਹਲਕਿਆਂ ਤੋਂ ਉਮੀਦਵਾਰਾਂ ਨੇ ਜੋਰ ਨਾਲ ਮੰਗ ਉਠਾਈ ਕਿ ਬਿਕਰਮ ਸਿੰਘ ਮਜੀਠੀਆ ਨੂੰ ਨਵਜੋਤ ਸਿੱਧੂ ਦੇ ਮੁਕਾਬਲੇ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨੀ ਚਾਹੀਦੀ ਹੈ। ਹਾਲਾਂਕਿ ਮਜੀਠੀਆ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਸੀ ਕਿ ਇਹ ਫੈਸਲਾ ਪਾਰਟੀ ਦਾ ਹੋਵੇਗਾ, ਜੋ ਪਾਰਟੀ ਹੁਕਮ ਕਰੇਗੀ, ਉਸ ਦਾ ਸਵਾਗਤ ਕਰਾਂਗੇ ਤੇ ਮੰਨਾਗੇ।
ਇਹ ਵੀ ਪੜ੍ਹੋ : ਖ਼ਤਰਾ ਅਜੇ ਟਲਿਆ ਨਹੀਂ ! Omicron ਤੋਂ ਬਾਅਦ ਵੀ ਆ ਸਕਦੇ ਹਨ ਨਵੇਂ ਵੇਰੀਐਂਟ, ਵਿਗਿਆਨੀਆਂ ਨੇ ਦਿੱਤੀ ਇਹ ਚੇਤਾਵਨੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490