ਚੰਡੀਗੜ੍ਹ: ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਭਰੋਸੇਯੋਗਤਾ 'ਤੇ ਸਵਾਲ ਚੁੱਕਣ ਵਾਲੇ ਅਕਾਲੀ ਦਲ ਦੇ ਦੋਵੇਂ ਸੀਨੀਅਰ ਲੀਡਰਾਂ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਅਦਾਲਤ ਨੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਬੁੱਧਵਾਰ ਨੂੰ ਜਸਟਿਸ ਅਮਿਤ ਰਾਵਲ ਨੇ ਜਸਟਿਸ ਰਣਜੀਤ ਸਿੰਘ ਵੱਲੋਂ ਦਿੱਤੀ ਸ਼ਿਕਾਇਤ 'ਤੇ ਸੁਣਵਾਈ ਕੀਤੀ ਤੇ 25 ਮਾਰਚ ਨੂੰ ਸੁਖਬੀਰ ਬਾਦਲ ਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।


ਇਹ ਵੀ ਪੜ੍ਹੋ- ਜਸਟਿਸ ਰਣਜੀਤ ਸਿੰਘ ਬਾਰੇ 'ਮੰਦਾ' ਬੋਲ ਕਸੂਤੇ ਘਿਰੇ ਸੁਖਬੀਰ ਤੇ ਮਜੀਠੀਆ, ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ

ਦਰਅਸਲ, ਅਕਤੂਬਰ 2015 ਵਿੱਚ ਵਾਪਰੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪ੍ਰਦਰਸ਼ਨਕਾਰੀ ਸਿੱਖਾਂ 'ਤੇ ਹੋਏ ਗੋਲ਼ੀਕਾਂਡ ਦੀ ਜਾਂਚ ਕਰਨ ਵਾਲੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਦੋਵਾਂ ਅਕਾਲੀ ਲੀਡਰਾਂ ਖ਼ਿਲਾਫ਼ ਫ਼ੌਜਦਾਰੀ ਕਾਰਵਾਈ ਦੀ ਮੰਗ ਕਰਦਿਆਂ ਸ਼ਿਕਾਇਤ ਦਿੱਤੀ ਸੀ।

ਸਬੰਧਤ ਖ਼ਬਰ- ਸੁਖਬੀਰ ਬਾਦਲ ਲਈ ਨਵੀਂ ਮੁਸੀਬਤ, ਜਸਟਿਸ ਰਣਜੀਤ ਨੇ ਠੋਕਿਆ 'ਮੁਕੱਦਮਾ'

ਹਾਈਕੋਰਟ ਦੇ ਜੱਜ ਇਸ ਤੋਂ ਪਹਿਲਾਂ ਰਣਜੀਤ ਸਿੰਘ ਵੱਲੋਂ ਦਿੱਤੇ ਸਬੂਤਾਂ ਦੀ ਘੋਖ ਵੀ ਕਰ ਚੁੱਕੇ ਹਨ। ਪੜਤਾਲ ਮਗਰੋਂ ਹੀ ਉਨ੍ਹਾਂ ਦੋਵਾਂ ਅਕਾਲੀ ਲੀਡਰਾਂ ਨੂੰ ਪੇਸ਼ ਹੋਣ ਕੇ ਆਪਣਾ ਪੱਖ ਦੱਸਣ ਲਈ ਕਿਹਾ ਹੈ।