Punjab news: ਡਰੱਗ ਮਾਮਲੇ 'ਚ SIT ਸਾਹਮਣੇ ਪੇਸ਼ ਹੋਏ ਮਜੀਠੀਆ, ਮਾਨ ਸਰਕਾਰ ਬਾਰੇ ਆਖੀ ਇਹ ਗੱਲ
Punjab news: ਡਰੱਗ ਮਾਮਲੇ ’ਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ SIT ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਗਏ। ਇਸ ਦੌਰਾਨ ਉਨ੍ਹਾਂ ਨੇ ਭਗਵੰਤ ਮਾਨ ਸਰਕਾਰ 'ਤੇ ਤਿੱਖੇ ਹਮਲੇ ਕੀਤੇ।
Punjab news: ਡਰੱਗ ਮਾਮਲੇ ’ਚ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ SIT ਸਾਹਮਣੇ ਪੇਸ਼ ਹੋਣ ਲਈ ਪਟਿਆਲਾ ਪੁੱਜੇ।
ਇਸ ਦੌਰਾਨ ਪੁਲਿਸ ਲਾਈਨ ਵਿਖੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕੀਤੀ ਗਈ ਅਤੇ ਮਜੀਠੀਆ ਨੇ ਕਿਹਾ ਕਿ ਇਹ 11 ਸਾਲ ਤੋਂ ਵੱਧ ਪੁਰਾਣਾ ਕੇਸ ਹੈ, ਮੈਂ ਕਾਨੂੰਨ ਨੂੰ ਮੰਨਣ ਵਾਲਾ ਨਾਗਰਿਕ ਹਾਂ, ਇਸ ਲਈ ਹਰ ਵਾਰ ਐਸਆਈਟੀ ਅੱਗੇ ਪੇਸ਼ ਹੋਣ ਆ ਰਿਹਾ ਹਾਂ।
ਇਹ ਵੀ ਪੜ੍ਹੋ: Rewari Road Accident: ਰੇਵਾੜੀ ‘ਚ ਬੱਸ ਅਤੇ ਕਾਰ ਦੀ ਹੋਈ ਟੱਕਰ, ਪੰਜ ਲੋਕਾਂ ਦੀ ਮੌਕੇ ‘ਤੇ ਗਈ ਜਾਨ
ਬਿਕਰਮ ਮਜੀਠੀਆ ਨੇ ਕਿਹਾ ਕਿ ਮੈਂ ਭਗਵੰਤ ਮਾਨ ਸਰਕਾਰ ਦੇ ਖ਼ਿਲਾਫ਼ ਬੋਲਦਾ ਹਾਂ, ਜਿਸ ਕਰਕੇ ਮੁੱਖ ਮੰਤਰੀ ਦੇ ਇਸ਼ਾਰੇ 'ਤੇ ਐੱਸਆਈਟੀ ਸੱਦ ਲੈਂਦੀ ਹੈ। ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਵਿਚ ਬੀਤੇ ਦਿਨ ਜੋ ਹੋਇਆ, ਉਹ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਇਸ ਸਰਕਾਰ ਨੇ ਪੰਜਾਬ ਦੇ ਸਿਰ ਸਿਰਫ਼ ਕਰਜ਼ੇ ਦੇ ਪੰਡ ਭਾਰੀ ਕੀਤੀ ਹੈ।
ਇਹ ਵੀ ਪੜ੍ਹੋ: Punjab news: ਪੰਜਾਬ ਸਰਕਾਰ 'ਤੇ ਭੜਕੇ ਤਰੁਣ ਚੁੱਘ, ਕਿਹਾ - ਭਗਵੰਤ ਮਾਨ ਸਰਕਾਰ ਨੇ ਪੰਜਾਬ ਸਿਰ ਕਰਜ਼ੇ ਦੀ ਪੰਡ ਕੀਤੀ ਭਾਰੀ