ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ ਬਿਕਰਮ ਸਿੰਘ ਮਜੀਠੀਆ ਨੇ ਯੂਥ ਵਿੰਗ ਦੀ ਕੋਰ ਕਮੇਟੀ ਵਿੱਚ ਵਾਧਾ ਕੀਤਾ ਹੈ। ਲੋਕ ਸਭਾ ਚੋਣਾਂ ਲਈ ਵੋਟਿੰਗ ਤੋਂ ਇੱਕ ਦਿਨ ਪਹਿਲਾਂ ਮਜੀਠੀਆ ਨੇ ਕੋਰ ਕਮੇਟੀ ਵਿੱਚ ਤਿੰਨ ਹੋਰ ਨੌਜਵਾਨ ਆਗੂਆਂ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।
ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਸੂਚੀ ਅਨੁਸਾਰ ਮਜੀਠੀਆ ਨੇ ਨੂਰਜੋਤ ਸਿੰਘ ਮੱਕੜ, ਹਰਪ੍ਰੀਤ ਸਿੰਘ ਡੰਗ ਅਤੇ ਜਸਪ੍ਰੀਤ ਸਿੰਘ ਮਨੋਚਾ ਨੂੰ ਕੋਰ ਕਮੇਟੀ ਵਿੱਚ ਥਾਂ ਦਿੱਤੀ ਹੈ। ਮਜੀਠੀਆ ਦੀ ਅਗਵਾਈ ਵਾਲਾ ਯੂਥ ਅਕਾਲੀ ਦਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਲਈ ਕਾਫੀ ਕੰਮ ਵੀ ਆਉਂਦਾ ਹੈ।