Bikram Majithia case:  ਡਰੱਗਜ਼ ਕੇਸ  'ਚ ਜੇਲ੍ਹ  'ਚ ਬੰਦ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ । ਕੋਰਟ ਵੱਲੋਂ ਸੁਣਵਾਈ ਕਰਨ ਤੋਂ ਹੀ ਇਨਕਾਰ ਕਰ ਦਿੱਤਾ ਗਿਆ । ਦਸ ਦਈਏ ਕਿ ਜ਼ਮਾਨਤ ਲਈ ਬਿਕਰਮ ਮਜੀਠੀਆ ਵੱਲੋਂ ਅਰਜ਼ੀ ਲਾਈ ਗਈ ਸੀ ਪਰ ਅਦਾਲਤ  ਨੇ ਇਸ  'ਤੇ ਸੁਣਵਾਈ ਕਰਨ ਤੋਂ ਇਨਕਾਰ ਕੀਤਾ ਹੈ। ਡਬਲ ਬੈਂਚ ਦੇ ਜਸਟਿਸ ਸੰਦੀਪ ਮੌਦਗਿਲ ਅਤੇ ਜਸਟਿਸ ਏ.ਜੀ. ਮਸੀਹ ਦੀ ਅਦਾਲਤ ਨੇ ਇੱਕ ਮਹੀਨਾ ਪਹਿਲਾਂ ਫੈਸਲਾ ਰਾਖਵਾਂ ਰੱਖ ਲਿਆ ਸੀ। ਪਰ ਅੱਜ ਉਸੇ ਬੈਂਚ ਨੇ ਕਿਹਾ ਕਿ ਅਸੀਂ ਇਸ ਵਿੱਚ ਫੈਸਲਾ ਨਹੀਂ ਕਰ ਸਕਦੇ ਅਤੇ ਮੁੱਖ ਜੱਜ ਫੈਸਲਾ ਕਰੇਗਾ ਕਿ ਕਿਹੜੀ ਅਦਾਲਤ ਇਸ ਮਾਮਲੇ ਦੀ ਸੁਣਵਾਈ ਕਰੇਗੀ।