Bikram Majithia Case: ਮਜੀਠੀਆ ਦੀ ਅਗਾਊਂ ਜ਼ਮਾਨਤ 'ਤੇ ਅੱਜ ਸੁਣਵਾਈ, ਮੋਹਾਲੀ ਅਦਾਲਤ ਨੇ ਤਲਬ ਕੀਤਾ ਕੇਸ ਦਾ ਰਿਕਾਰਡ
Punjab Drugs Case: ਜੇਕਰ ਅਦਾਲਤ ਨੇ ਅੱਜ ਮਜੀਠੀਆ ਨੂੰ ਰਾਹਤ ਨਾ ਦਿੱਤੀ ਤਾਂ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਸ ਲਈ ਮਜੀਠੀਆ ਕੋਲ ਹਾਈ ਕੋਰਟ ਜਾਣ ਦਾ ਵਿਕਲਪ ਹੋਵੇਗਾ।
ਚੰਡੀਗੜ੍ਹ: ਡਰੱਗਜ਼ ਮਾਮਲੇ 'ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦਾ ਰੁਖ ਕੀਤਾ ਹੈ। ਭਲਕੇ ਉਸ ਨੇ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕੋਰਟ ਨੇ ਇਸ ਕੇਸ ਨਾਲ ਸਬੰਧਿਤ ਸਾਰਾ ਰਿਕਾਰਡ ਲਿਆਉਣ ਲਈ ਕਿਹਾ ਹੈ। ਹੁਣ ਸ਼ੁਕਰਵਾਰ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਹੋਵੇਗੀ। ਉਸ ਤੋਂ ਬਾਅਦ ਇਹ ਤੈਅ ਹੋਵੇਗਾ ਕਿ ਮਜੀਠੀਆ ਨੂੰ ਇਸ ਅਦਾਲਤ ਤੋਂ ਅਗਾਊਂ ਜ਼ਮਾਨਤ ਮਿਲੇਗੀ ਜਾਂ ਨਹੀਂ।
ਮਜੀਠੀਆ ਦੇ ਵਕੀਲ ਨੇ ਕੱਲ੍ਹ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਪਰ ਮਜੀਠੀਆ ਨੂੰ ਕੱਲ੍ਹ ਅਦਾਲਤ ਤੋਂ ਰਾਹਤ ਨਹੀਂ ਮਿਲੀ। ਲੰਮੀ ਬਹਿਸ ਤੋਂ ਬਾਅਦ ਬੀਤੀ ਸ਼ਾਮ ਜੱਜ ਨੇ ਪੁਲਿਸ ਅਤੇ ਵਿਰੋਧੀ ਧਿਰ ਨੂੰ ਨੋਟਿਸ ਜਾਰੀ ਕਰਕੇ ਸਾਰਾ ਰਿਕਾਰਡ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ। ਦੋਵੇਂ ਧਿਰਾਂ ਅੱਜ ਸਵੇਰੇ 10 ਵਜੇ ਮੁੜ ਅਦਾਲਤ ਵਿੱਚ ਪੇਸ਼ ਹੋਣਗੀਆਂ।
ਦੱਸ ਦਈਏ ਕਿ ਇੰਨੇ ਪੁਰਾਣੇ ਡਰੱਗ ਕੇਸ ਸਬੰਧੀ ਮਜੀਠੀਆ ਵਿਰੁੱਧ ਮੁਹਾਲੀ ਵਿੱਚ ਐਨਡੀਪੀਐਸ ਤਹਿਤ ਕੇਸ ਦਰਜ ਕੀਤਾ ਗਿਆ ਸੀ, ਜਿਸ ਸਬੰਧੀ ਕੱਲ੍ਹ ਅਦਾਲਤ ਵਿੱਚ ਬਹਿਸ ਦੌਰਾਨ ਮਜੀਠੀਆ ਦੇ ਵਕੀਲ ਨੇ ਕਿਹਾ ਸੀ ਕਿ ਚੋਣਾਂ ਕਾਰਨ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ।
ਜੇਕਰ ਅਦਾਲਤ ਨੇ ਅੱਜ ਮਜੀਠੀਆ ਨੂੰ ਰਾਹਤ ਨਾ ਦਿੱਤੀ ਤਾਂ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਇਸ ਲਈ ਮਜੀਠੀਆ ਕੋਲ ਹਾਈ ਕੋਰਟ ਜਾਣ ਦਾ ਵਿਕਲਪ ਹੋਵੇਗਾ।
ਮੁਹਾਲੀ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਮਜੀਠੀਆ ਨੇ ਕਿਹਾ ਕਿ ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੈ। ਪੰਜਾਬ ਚੋਣਾਂ ਕਾਰਨ ਕਾਂਗਰਸ ਸਰਕਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ। ਬਹਿਸ ਦੌਰਾਨ ਸਰਕਾਰੀ ਵਕੀਲਾਂ ਨੇ ਮਜੀਠੀਆ ਦੀ ਪਟੀਸ਼ਨ ਦਾ ਵਿਰੋਧ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਨਸ਼ਿਆਂ ਦੀ ਵਪਾਰਕ ਮਾਤਰਾ ਨਾਲ ਸਬੰਧਤ ਮਾਮਲਾ ਹੈ, ਇਸ ਲਈ ਮਜੀਠੀਆ ਨੂੰ ਅਗਾਊਂ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਬਿੱਟੂ ਔਲਖ ਅਤੇ ਜਗਜੀਤ ਚਾਹਲ ਦੇ ਬਿਆਨ ਜਿਨ੍ਹਾਂ 'ਤੇ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਉਹ ਪੁਰਾਣੇ ਹਨ।
ਇਹ ਵੀ ਪੜ੍ਹੋ: ਜਦੋਂ ਪਤੰਗ ਨਾਲ ਉੱਡ ਗਿਆ ਵਿਅਕਤੀ, ਵੀਡੀਓ ਹੋਈ ਵਾਇਰਲ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: