ਪੜਚੋਲ ਕਰੋ

ਹਾਲੇ ਵੀ ਨਹੀਂ ਮਿਲੀ ਮਜੀਠੀਆ ਨੂੰ ਰਾਹਤ, ਅਦਾਲਤ 'ਚ 2 ਘੰਟੇ ਤੱਕ ਚੱਲੀ ਸੁਣਵਾਈ, ਪਰ ਨਹੀਂ ਹੋਇਆ ਕੋਈ ਫੈਸਲਾ

Punjab News: ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੋਹਾਲੀ ਅਦਾਲਤ ਵਿੱਚ ਲਗਭਗ ਦੋ ਘੰਟੇ ਸੁਣਵਾਈ ਹੋਈ।

Punjab News: ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਮੋਹਾਲੀ ਅਦਾਲਤ ਵਿੱਚ ਲਗਭਗ ਦੋ ਘੰਟੇ ਸੁਣਵਾਈ ਹੋਈ। ਦੋਵਾਂ ਧਿਰਾਂ ਦੇ ਵਕੀਲਾਂ ਵਿਚਕਾਰ ਲੰਬੀ ਬਹਿਸ ਹੋਈ। ਪਰ ਅੱਜ ਵੀ ਇਸ ਮਾਮਲੇ ਵਿੱਚ ਕੋਈ ਫੈਸਲਾ ਨਹੀਂ ਹੋਇਆ।

ਅਦਾਲਤ ਨੇ ਕੱਲ੍ਹ ਇਸ ਮਾਮਲੇ ਦੀ ਸੁਣਵਾਈ ਦੁਬਾਰਾ ਕਰਨ ਦਾ ਫੈਸਲਾ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਵੇਲੇ ਉਹ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ।

ਅੱਜ 7ਵੀਂ ਵਾਰ ਹੋਈ ਸੁਣਵਾਈ

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਈ ਦਿਨਾਂ ਤੋਂ ਚੱਲ ਰਹੀ ਹੈ। ਅੱਜ 7ਵੀਂ ਵਾਰ ਸੁਣਵਾਈ ਹੋਈ। ਦੋਵਾਂ ਧਿਰਾਂ ਵੱਲੋਂ ਲੰਬੀਆਂ ਦਲੀਲਾਂ ਪੇਸ਼ ਕੀਤੀਆਂ ਗਈਆਂ। ਵਿਜੀਲੈਂਸ ਦਾ ਕਹਿਣਾ ਹੈ ਕਿ ਸਾਡੀਆਂ ਟੀਮਾਂ ਹਿਮਾਚਲ ਅਤੇ ਉੱਤਰ ਪ੍ਰਦੇਸ਼ ਗਈਆਂ ਹਨ। ਸਾਡੇ ਕੋਲ ਬਹੁਤ ਸਾਰੇ ਤੱਥ ਹਨ। ਹਾਲਾਂਕਿ, ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਸਰਕਾਰੀ ਵਕੀਲ ਹਰ ਵਾਰ ਸੁਣਵਾਈ ਮੁਲਤਵੀ ਕਰਨ ਦੀ ਕੋਸ਼ਿਸ਼ ਕਰਦੇ ਹਨ। ਸਰਕਾਰ ਦੇ ਕੇਸ ਵਿੱਚ ਦਮ ਨਹੀਂ ਹੈ।

ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 2021 ਵਿੱਚ, ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ, ਮਜੀਠੀਆ ਵਿਰੁੱਧ ਐਨਡੀਪੀਐਸ ਐਕਟ ਤਹਿਤ ਵੀ ਕੇਸ ਦਰਜ ਕੀਤਾ ਗਿਆ ਸੀ। ਜਿਸ ਵਿੱਚ ਹੁਣ ਤੱਕ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਸਮੇਤ 6 ਲੋਕਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਦੇ ਸਾਬਕਾ ਪੀਏ ਵੀ ਉਨ੍ਹਾਂ ਲੋਕਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੇ ਉਨ੍ਹਾਂ ਵਿਰੁੱਧ ਬਿਆਨ ਦਰਜ ਕਰਵਾਏ ਹਨ। ਉਹ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਪੁਖਤਾ ਸਬੂਤ ਹਨ, ਜਦੋਂ ਕਿ ਮਜੀਠੀਆ ਦੇ ਵਕੀਲ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਬੇਬੁਨਿਆਦ ਮਾਮਲਾ ਦੱਸ ਰਹੇ ਹਨ।

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਬੇਬੁਨਿਆਦ ਦੋਸ਼ ਲਾ ਰਹੀ ਹੈ, ਉਨ੍ਹਾਂ ਕੋਲ ਕੋਈ ਪੁਖ਼ਤਾ ਸਬੂਤ ਨਹੀਂ ਹਨ ਅਤੇ ਜਿਸ ਕਰਕੇ ਉਹ ਰੋਜ਼ ਨਵੇਂ ਤੋਂ ਨਵਾਂ ਮਾਮਲਾ ਲੱਭ ਰਹੇ ਹਨ। 

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ
Punjab News : ਮਸ਼ਹੂਰ ਸਵੀਟ ਹਾਊਸ 'ਤੇ ਫਿਰ ਅੰਨ੍ਹੇਵਾਹ ਫਾਇਰਿੰਗ, ਸ਼ਟਰ 'ਚ ਲੱਗੀਆਂ 4 ਗੋਲੀਆਂ
10 Days Leave in LPU: ਭੰਨਤੋੜ ਤੋਂ ਬਾਅਦ LPU 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਘਰ ਪਰਤ ਰਹੇ ਵਿਦਿਆਰਥੀ...
10 Days Leave in LPU: ਭੰਨਤੋੜ ਤੋਂ ਬਾਅਦ LPU 'ਚ 10 ਦਿਨਾਂ ਦੀ ਛੁੱਟੀ ਦਾ ਐਲਾਨ, ਘਰ ਪਰਤ ਰਹੇ ਵਿਦਿਆਰਥੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਸਤੰਬਰ 2026
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Embed widget