ਪੜਚੋਲ ਕਰੋ

ਮਜੀਠੀਆ ਦਾ ਰੰਧਾਵਾ ਨੂੰ ਸਿੱਧਾ ਚੈਲੰਜ਼

ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਵੀਡੀਓ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਨੇ ਅੱਜ ਸੁਖਜਿੰਦਰ ਸਿੰਘ ਰੰਧਾਵਾ ਨੂੰ ਖੁੱਲ੍ਹਾ ਚੈਲੰਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਇਸ ਮਾਮਲੇ ਦੀ ਕਿਸੇ ਵੀ ਸਿਟਿੰਗ ਜੱਜ ਤੋਂ ਜਾਂਚ ਕਰਵਾ ਲੈਣ ਤੇ ਉਨ੍ਹਾਂ ਦਾ ਜੇਲ੍ਹ ਜਾਣਾ ਪੱਕਾ ਹੈ।

ਅੰਮ੍ਰਿਤਸਰ: ਸ਼੍ਰੀ ਗੁਰੂ ਨਾਨਕ ਦੇਵ ਜੀ ਬਾਰੇ ਵੀਡੀਓ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਨੇ ਅੱਜ ਸੁਖਜਿੰਦਰ ਸਿੰਘ ਰੰਧਾਵਾ ਨੂੰ ਖੁੱਲ੍ਹਾ ਚੈਲੰਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਇਸ ਮਾਮਲੇ ਦੀ ਕਿਸੇ ਵੀ ਸਿਟਿੰਗ ਜੱਜ ਤੋਂ ਜਾਂਚ ਕਰਵਾ ਲੈਣ ਤੇ ਉਨ੍ਹਾਂ ਦਾ ਜੇਲ੍ਹ ਜਾਣਾ ਪੱਕਾ ਹੈ। ਮਜੀਠੀਆ ਨੇ ਕਿਹਾ ਕਿ ਇਹ ਜਾਂਚ ਕਿਸੇ ਸਿਟਿੰਗ ਜੱਜ ਕੋਲੋਂ ਹੋਣੀ ਚਾਹੀਦੀ ਹੈ, ਨਾ ਕਿ ਪਹਿਲਾਂ ਵਾਂਗ ਕਿਸੇ ਆਪਣੇ ਹੀ ਜੱਜ ਕੋਲੋਂ। ਰੰਧਾਵਾ ਵੱਲੋਂ ਅਸਤੀਫਾ ਨਾ ਦਿੱਤੇ ਜਾਣ 'ਤੇ ਮਜੀਠੀਆ ਨੇ ਕਿਹਾ ਕਿ ਇਹ ਸਰਕਾਰ ਦਾ ਕੰਮ ਹੈ ਕਿ ਅਸਤੀਫਾ ਲੈਣਾ ਹੈ ਜਾਂ ਨਹੀਂ ਪਰ ਉਨ੍ਹਾਂ ਦਾ ਮਕਸਦ ਤਾਂ ਸਿਰਫ ਇੰਨਾ ਸੀ ਕਿ ਰੰਧਾਵਾ ਨੂੰ ਬੇਪਰਦ ਕੀਤਾ ਜਾਵੇ। ਮਜੀਠੀਆ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਰੰਧਾਵਾ ਇੱਕ ਬਿਆਨ ਨਹੀਂ ਦੇ ਰਹੇ ਸਗੋਂ ਵਾਰ-ਵਾਰ ਬਿਆਨ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਹ ਵੀਡੀਓ ਸੌ ਸਾਲ ਪੁਰਾਣੀ ਹੋਵੇ ਪਰ ਗੁਰੂ ਸਾਹਿਬ ਪ੍ਰਤੀ ਜੋ ਰੰਧਾਵਾ ਦੀ ਸ਼ਬਦਾਵਲੀ ਸੀ, ਇਹ ਇਨ੍ਹਾਂ ਦੇ ਪਰਿਵਾਰ ਦੇ ਖੂਨ ਵਿੱਚ ਹੈ ਜਿਵੇਂ ਉਨ੍ਹਾਂ ਦੇ ਪਿਤਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹਮਲੇ ਨੂੰ ਜਾਇਜ਼ ਕਰਾਰ ਦਿੱਤਾ ਸੀ ਜਦਕਿ ਉੱਥੇ ਗੁਰੂ ਦੇ ਸਿੱਖ ਬੈਠੇ ਸਨ। ਸੁਖਜਿੰਦਰ ਰੰਧਾਵਾ ਵੱਲੋਂ ਲਗਾਤਾਰ ਇਹ ਕਹਿ ਜਾਣ ਕਿ ਅਕਾਲੀ ਦਲ ਵਿੱਚ ਉਨ੍ਹਾਂ ਦੇ ਭਰਾ ਹਨ, ਦੇ ਜਵਾਬ ਵਿੱਚ ਬਿਕਰਮ ਮਜੀਠੀਆ ਨੇ ਕਿਹਾ ਕਿ ਰੰਧਾਵਾ ਦੇ ਭਰਾ ਨੇ ਹਮੇਸ਼ਾ ਕਿਹਾ ਹੈ ਕਿ ਉਨ੍ਹਾਂ ਦੇ ਪਿਤਾ ਗਲਤ ਸਨ। ਬਿਕਰਮ ਮਜੀਠੀਆ ਇੱਥੇ ਹੀ ਨਹੀਂ ਰੁਕੇ ਤੇ ਕਿਹਾ ਕਿ ਸੁਖਜਿੰਦਰ ਰੰਧਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਿੱਚ ਜਾਣਦੇ ਹਨ। ਸਾਹਮਣੇ ਭਾਵੇਂ ਮਹਾਰਾਜਾ ਕਹਿਣ ਪਰ ਪਿੱਠ ਪਿੱਛੇ ਉਨ੍ਹਾਂ ਨੂੰ ਫੌਜੀ-ਫੌਜੀ ਕਹਿੰਦੇ ਹਨ। ਇਹ ਗੱਲ ਗੁਰਦਾਸਪੁਰ ਦਾ ਬੱਚਾ-ਬੱਚਾ ਜਾਣਦਾ ਹੈ। ਪੰਜਾਬ ਸਰਕਾਰ ਵੱਲੋਂ ਕੈਪਟਨ ਸਰਕਾਰ ਵੱਲੋਂ ਸਿਰਫ ਕੁਝ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦੇਣ ਦੇ ਫੈਸਲੇ ਬਾਰੇ ਮਜੀਠੀਆ ਨੇ ਕਿਹਾ ਕਿ ਜਿਹੜੇ ਸਰਕਾਰ ਨੇ ਫੋਨ ਦੇਣੇ ਹਨ, ਉਹ ਇੱਕ ਦਿਨ ਵੀ ਨਹੀਂ ਚੱਲਣੇ। ਜਿੰਨਾ ਚਿਰ ਤੱਕ ਇਹ ਸਾਰੇ ਨੌਜਵਾਨਾਂ ਨੂੰ ਮੋਬਾਈਲ ਦੇਣ ਦੀ ਗੱਲ ਕਰ ਰਹੇ ਹਨ, ਉਨੇ ਸਮੇਂ ਵਿੱਚ ਇਨ੍ਹਾਂ ਦੀ ਸਰਕਾਰ ਚਲੇ ਜਾਣੀ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget