Lawrence Bishnoi Video: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮਾਸਟਰਮਾਈਂਡ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਵਾਇਰਲ ਹੋਈ ਹੈ। ਇਸ ਵੀਡੀਓ 'ਚ ਉਹ ਪਾਕਿਸਤਾਨ ਦੇ ਡੌਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਇਸ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ, ਪਹਿਲਾਂ, ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਸੀ। ਹਾਲ ਹੀ ਵਿੱਚ, ਬਿਸ਼ਨੋਈ ਨੇ ਗੁਜਰਾਤ ਜੇਲ੍ਹ ਤੋਂ ਪਾਕਿਸਤਾਨੀ ਗੈਂਗਸਟਰ ਸ਼ਿਹਜ਼ਾਦ ਭੱਟੀ ਨੂੰ ਈਦ ਦੀ ਸ਼ੁਭਕਾਮਨਾਵਾਂ ਦਿੱਤੀਆਂ, ਜਿਸ ਨਾਲ ਇਹ ਸਾਬਤ ਹੁੰਦਾ ਹੈ ਕਿ ਉਹ ਕੈਦ ਵਿੱਚ ਹੋਣ ਦੇ ਬਾਵਜੂਦ ਵੀ ਆਜ਼ਾਦੀ ਨਾਲ ਕੰਮ ਕਰ ਸਕਦਾ ਹੈ।






ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਜੇਲ੍ਹ ਤੋਂ ਲਾਈਵ ਇੰਟਰਵਿਊ ਦੇਣ ਦੇ ਬਾਵਜੂਦ, ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ ਨੇ ਇੱਕ SIT ਬਣਾਈ ਸੀ ਜਾਂਚ ਲਈ, ਪਰ ਜਾਂਚ ਵਿੱਚ ਕੁਝ ਵੀ ਨਤੀਜੇ ਨਹੀਂ ਮਿਲੇ। ਉਸ ਦਾ ਗੈਂਗ ਸਲਮਾਨ ਖਾਨ ਨੂੰ ਲਗਾਤਾਰ ਧਮਕੀਆਂ ਦੇ ਰਿਹਾ ਹੈ, ਸਲਮਾਨ ਖਾਨ ਦੇ ਨਿਵਾਸ ਤੇ ਕਈ ਵਾਰ ਹਮਲੇ ਹੋਏ ਹਨ। ਜਦੋਂ ਗੈਂਗਸਟਰ ਕੈਦ ਵਿੱਚ ਹੋਣ ਦੇ ਬਾਵਜੂਦ ਬਿਨਾਂ ਕਿਸੇ ਰੋਕ ਟੋਕ ਦੇ ਕੰਮ ਕਰ ਸਕਦੇ ਹਨ ਤਾਂ ਅਜਿਹੀ ਗਤੀਵਿਧੀਆਂ ਜਨਤਕ ਸੁਰੱਖਿਆ ਲਈ ਵੱਡੇ ਖਤਰੇ ਪੈਦਾ ਕਰਦੀਆਂ ਹਨ।


ਜ਼ਿਕਰ ਕਰ ਦਈਏ ਕਿ ਵਾਇਰਲ ਵੀਡੀਓ ਵਿੱਚ ਲਾਰੈਂਸ ਬਿਸ਼ਨੋਈ ਗੈਂਗਸਟਰ ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ 16 ਜੂਨ ਦਾ ਹੈ ਪਰ ਇਸ ਦੀ ਕਿਸੇ ਵੀ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ।


ਇਸ 17 ਸੈਕਿੰਡ ਦੀ ਵੀਡੀਓ ਕਾਲ ਬਾਰੇ ਪੁਲਿਸ ਵੱਲੋਂ ਅਜੇ ਤੱਕ ਕੋਈ ਰਸਮੀ ਬਿਆਨ ਨਹੀਂ ਆਇਆ। ਲਾਰੈਂਸ ਇਸ ਸਮੇਂ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਅਜਿਹੇ 'ਚ ਉਸ ਦੀ ਵੀਡੀਓ ਕਾਲ ਨੇ ਏਜੰਸੀਆਂ ਨੂੰ ਵੀ ਅਲਰਟ ਕਰ ਦਿੱਤਾ ਹੈ। ਜੇਲ੍ਹ ਅੰਦਰੋਂ ਲਾਰੈਂਸ ਬਿਸ਼ਨੋਈ ਦੀਆਂ ਗਤੀਵਿਧੀਆਂ ਹਮੇਸ਼ਾਂ ਹੀ ਵਿਵਾਦ ਬਣੀਆਂ ਹੋਈਆਂ ਹਨ। ਲਾਰੈਂਸ ਬਿਸ਼ਨੋਈ ਨੇ ਸ਼ਰੇਆਮ ਮੰਨਿਆ ਸੀ ਕਿ ਉਸ ਨੇ ਜੇਲ੍ਹ ਅੰਦਰੋਂ ਹੀ ਸਿੱਧੂ ਮੂਸੇਵਾਲਾ ਦੇ ਕਤਲ ਦੀ ਪਲਾਨਿੰਗ ਕੀਤੀ ਸੀ।