ਪੜਚੋਲ ਕਰੋ
(Source: ECI/ABP News)
ਮਜੀਠੀਆ ਨੇ ਭੱਠਲ 'ਤੇ ਕੇਸ ਦਰਜ ਕਰਨ ਦੀ ਕੀਤੀ ਮੰਗ
ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਭੱਠਲ ਤੋਂ ਸਵਾਲ ਪੁੱਛਣ ਵਾਲੇ ਨੌਜਵਾਨ ਨੂੰ ਇਨਸਾਫ ਵੀ ਦਿਵਾਏਗਾ ਤੇ ਉਸ ਦਾ ਸਨਮਾਨ ਵੀ ਕਰੇਗਾ।
![ਮਜੀਠੀਆ ਨੇ ਭੱਠਲ 'ਤੇ ਕੇਸ ਦਰਜ ਕਰਨ ਦੀ ਕੀਤੀ ਮੰਗ bikram majithia demands case should be registered agains rajinder kaur bhattal who hit questioning voter ਮਜੀਠੀਆ ਨੇ ਭੱਠਲ 'ਤੇ ਕੇਸ ਦਰਜ ਕਰਨ ਦੀ ਕੀਤੀ ਮੰਗ](https://static.abplive.com/wp-content/uploads/sites/5/2019/05/05201444/bikram-majithia-demands-case-should-be-registered-agains-rajinder-kaur-bhattal-who-hit-questioning-voter.jpeg?impolicy=abp_cdn&imwidth=1200&height=675)
ਮਾਨਸਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਨੇਤਾ ਰਜਿੰਦਰ ਕੌਰ ਭੱਠਲ 'ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਅੱਜ ਰਜਿੰਦਰ ਕੌਰ ਭੱਠਲ ਨੇ ਆਪਣੇ ਚੋਣ ਜਲਸੇ ਵਿੱਚ ਸਵਾਲ ਪੁੱਛਣ ਵਾਲੇ ਨੌਜਵਾਨ ਨੂੰ ਥੱਪੜ ਮਾਰਿਆ ਸੀ, ਜਿਸ ਮਗਰੋਂ ਮਜੀਠੀਆ ਨੇ ਭੱਠਲ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।
ਬਿਕਰਮ ਮਜੀਠੀਆ ਆਪਣੀ ਕੇਂਦਰੀ ਮੰਤਰੀ ਭੈਣ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਲਈ ਚੋਣ ਪ੍ਰਚਾਰ ਕਰ ਰਹੇ ਸਨ। ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਭੱਠਲ ਤੋਂ ਸਵਾਲ ਪੁੱਛਣ ਵਾਲੇ ਨੌਜਵਾਨ ਨੂੰ ਇਨਸਾਫ ਵੀ ਦਿਵਾਏਗਾ ਤੇ ਉਸ ਦਾ ਸਨਮਾਨ ਵੀ ਕਰੇਗਾ।
ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਸਾਬ ਨੇ ਸਾਰਾ ਕੁਝ ਦੇਖਿਆ ਹੈ, ਚੁਰਾਸੀ ਕਤਲੇਆਮ ਤੋਂ ਲੈ ਕੇ ਕਰਤਾਰਪੁਰ ਲਾਂਘੇ ਤਕ। ਇਸ ਲਈ ਉਨ੍ਹਾਂ ਅਕਾਲੀ-ਭਾਜਪਾ ਦਾ ਸਮਰਥਨ ਕਰਨ ਦਾ ਹੋਕਾ ਦਿੱਤਾ ਹੈ। ਆਪਣੇ ਚੋਣ ਜਲਸਿਆਂ ਵਿੱਚ ਮਜੀਠੀਆ ਨੇ ਕਾਂਗਰਸ 'ਤੇ ਜੰਮ ਕੇ ਭੜਾਸ ਵੀ ਕੱਢੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)