(Source: ECI/ABP News)
CM Mann Vs Akali Dal: ਸੋਸ਼ਲ ਮੀਡੀਆ 'ਤੇ ਸੀਐਮ ਭਗਵੰਤ ਮਾਨ ਦੇ ਪੁਰਾਣੇ ਯਾਰ ਨੇ ਕੀਤੇ ਨਵੇਂ ਖੁਲਾਸੇ, ਮਜੀਠੀਆ ਨੇ ਜਾਂਚ ਦੀ ਕੀਤੀ ਮੰਗ
Allegations against CM Bhagwant Mann: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਕ ਸਾਬਕਾ ਦੋਸਤ ਜਗਮਨਦੀਪ ਸਿੰਘ ਨੇ ਉਹਨਾਂ ਦੀ ਕੈਨੇਡਾ ਫੇਰੀ ਨੂੰ ਚੇਤੇ ਕੀਤਾ ਹੈ ਜਦੋਂ ਉਹ ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.) ਦੇ ਮੈਂਬਰ
![CM Mann Vs Akali Dal: ਸੋਸ਼ਲ ਮੀਡੀਆ 'ਤੇ ਸੀਐਮ ਭਗਵੰਤ ਮਾਨ ਦੇ ਪੁਰਾਣੇ ਯਾਰ ਨੇ ਕੀਤੇ ਨਵੇਂ ਖੁਲਾਸੇ, ਮਜੀਠੀਆ ਨੇ ਜਾਂਚ ਦੀ ਕੀਤੀ ਮੰਗ Bikram Majithia demands independent probe into allegations against CM Bhagwant Mann by an NRI CM Mann Vs Akali Dal: ਸੋਸ਼ਲ ਮੀਡੀਆ 'ਤੇ ਸੀਐਮ ਭਗਵੰਤ ਮਾਨ ਦੇ ਪੁਰਾਣੇ ਯਾਰ ਨੇ ਕੀਤੇ ਨਵੇਂ ਖੁਲਾਸੇ, ਮਜੀਠੀਆ ਨੇ ਜਾਂਚ ਦੀ ਕੀਤੀ ਮੰਗ](https://feeds.abplive.com/onecms/images/uploaded-images/2023/11/20/83b41059f6e03cacb886c90b942d74821700442610900785_original.jpg?impolicy=abp_cdn&imwidth=1200&height=675)
ਚੰਡੀਗੜ੍ਹ : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਜ਼ਦੀਕੀ ਮਿੱਤੀ ਤੇ ਕੈਨੇਡਾ ਦੇ ਐਨ ਆਈ ਵੱਲੋਂ ਉਹਨਾਂ ਖਿਲਾਫ ਲਗਾਏ ਅਨੈਤਿਕਤਾ ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਆਜ਼ਾਦ ਤੇ ਨਿਰਪੱਖ ਜਾਂਚਕਰਵਾਈ ਜਾਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਕ ਸਾਬਕਾ ਦੋਸਤ ਜਗਮਨਦੀਪ ਸਿੰਘ ਨੇ ਉਹਨਾਂ ਦੀ ਕੈਨੇਡਾ ਫੇਰੀ ਨੂੰ ਚੇਤੇ ਕੀਤਾ ਹੈ ਜਦੋਂ ਉਹ ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.) ਦੇ ਮੈਂਬਰ ਸਨ ਤੇ ਐਨ ਆਰ ਆਈ ਦੇ ਦਾਅਵੇ ਮੁਤਾਬਕ ਜਿਥੇ ਭਗਵੰਤ ਮਾਨ ਨੇ ਸ਼ਰਾਬ ਦੇ ਦੌਰ ਚਲਾਏ, ਅਨੈਤਿਕ ਕਾਰਜ ਕੀਤੇ ਤੇ ਐਨ ਆਰ ਆਈ ਭਾਈਚਾਰੇ ਤੋਂ ਅਣਗਿਣਤ ਪੈਸਾ ਇਕੱਠਾ ਕੀਤਾ।
ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਗੱਲ ਹੈ ਕਿ ਤਾਂ ਆਮ ਆਦਮੀ ਪਾਰਟੀ ਤੇ ਨਾ ਹੀ ਮੁੱਖ ਮੰਤਰੀ ਨੇ ਇਹਨਾਂ ਨੇ ਇਹਨਾਂ ਦੋਸ਼ਾਂ ’ਤੇ ਕੋਈ ਪ੍ਰਤੀਕਰਮ ਦਿੱਤਾ ਹੈ। ਉਹਨਾਂ ਕਿਹਾ ਕਿ ਅਜਿਹੇ ਮੁੱਦੇ ਦਬਾਏ ਨਹੀਂ ਜਾ ਸਕਦੇ ਕਿਉਂਕਿ ਪੰਜਾਬ ਨੇ ਲਾਲ ਚੰਦ ਕਟਾਰੂਚੱਕ ਤੇ ਹੋਰਨਾਂ ਖਿਲਾਫ ਅਨੈਤਿਕਤਾ ਦੇ ਦੋਸ਼ ਵੇਖੇ ਹਨ। ਉਹਨਾਂ ਕਿਹਾ ਕਿ ਭਗਵੰਤ ਮਾਨ ਸਮੇਤ ਜਿਸ ਕਿਸੇ ਖਿਲਾਫ ਵੀ ਅਨੈਤਿਕਤਾ ਦੇ ਦੋਸ਼ ਲੱਗੇਹਨ, ਉਸਦੀ ਜਾਂਚ ਹੋਣੀ ਚਾਹੀਦੀ ਹੈ।
ਉਹਨਾਂ ਕਿਹਾ ਕਿ ਇਹ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜਨਤਕ ਸ਼ਖਸੀਅਤ ਹੋਣ ਦੇ ਨਾਅਤੇ ਉਹਨਾਂ ਖਿਲਾਫ ਲੱਗੇ ਦੋਸ਼ਾਂ ਦੀ ਜਾਂਚ ਕਰਵਾਉਣ। ਉਹਨਾਂ ਕਿਹਾ ਕਿ ਇਸ ਮੁਤਾਬਕ ਉਹਨਾਂ ਨੂੰ ਸਾਰੇ ਮਾਮਲੇ ਦੀ ਆਜ਼ਾਦ ਜਾਂਚ ਦੇ ਹੁਕਮ ਦੇਣੇ ਚਾਹੀਦੇ ਹਨ।
ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਐਨ ਆਰ ਆਈ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀਹੈ। ਉਹਨਾਂ ਕਿਹਾ ਕਿ ਐਨ ਆਰ ਆਈ ਨੇ ਢੁਕਵ. ਜਾਂਚ ਵਿਚ ਸ਼ਾਮਲ ਹੋਣ ਲਈ ਸਹਿਮਤੀ ਦਿੱਤੀ ਹੈ ਤੇ ਉਹ ਵੀਡੀਓ ਫਿਲਮਾਂ ਸਮੇਤ ਸਬੂਤ ਜਾਂਚ ਏਜੰਸੀ ਨੂੰ ਦੇਣ ਵਾਸਤੇ ਤਿਆਰ ਹਨ।
ਉਹਨਾਂ ਕਿਹਾ ਕਿ ਮੀਡੀਆ ਰਾਹੀਂ ਐਨ ਆਰ ਆਈ ਦਾ ਦਾ ਬਿਆਨ ਵੀਡੀਓ ਰਿਕਾਰਡ ਹੋਣਾ ਚਾਹੀਦਾ ਹੈ ਤੇ ਨਾਲ ਹੀ ਐਨ ਆਰ ਆਈ ਕੋਲ ਉਪਲਬਧ ਸਾਰੇ ਸਬੂਤ ਦੀ ਫੋਰੈਂਸਿਕ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਸੁਖਾਲੇ ਢੰਗ ਨਾਲ ਪੂਰਾ ਕਰਵਾਉਣ ਲਈ ਕੈਨੇਡੀਆਈ ਅਧਿਕਾਰੀ ਵੀ ਪੂਰਾ ਤਾਲਮੇਲ ਕਰ ਸਕਦੇ ਹਨ।
ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਰੇ ਮਾਮਲੇ ਦੀ ਆਜ਼ਾਦ ਤੇ ਨਿਰਪੱਖ ਜਾਂਚ ਦੇ ਰਾਹ ਵਿਚ ਨਹੀਂ ਆਉਣਾ ਚਾਹੀਦਾ। ਉਹਨਾਂ ਕਿਹਾ ਕਿ ਤੁਸੀਂ ਝੂਠ ਬੋਲ ਕੇ ਆਪਣੇ ਖਿਲਾਫ ਲੱਗੇ ਦੋਸ਼ਾਂ ਨੂੰ ਰੱਦ ਨਹੀਂ ਕਰ ਸਕਦੇ। ਉਹਨਾਂ ਕਿਹਾ ਕਿ ਸਿਰਫ ਇਕ ਨਿਰਪੱਖ ਜਾਂਚ ਹੀ ਸੱਚਾਈ ਸਾਹਮਣੇ ਲਿਆ ਸਕਦੀ ਹੈ ਤੇ ਤੁਹਾਨੂੰ ਇਸ ਜਾਂਚ ਤੋਂ ਨਹੀਂ ਭੱਜਣਾ ਚਾਹੀਦਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)