ਪੜਚੋਲ ਕਰੋ

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਵੀ ਨਹੀਂ ਮਿਲੀ ਰਾਹਤ, ਹੁਣ 29 ਜੁਲਾਈ ਨੂੰ ਹੋਵੇਗੀ ਸੁਣਵਾਈ, ਨਾਭਾ ਜੇਲ੍ਹ 'ਚ ਬੰਦ 'ਮਾਝੇ ਦਾ ਜਰਨੈਲ'

ਸਰਕਾਰੀ ਵਕੀਲ ਅਨੁਸਾਰ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ। ਮਜੀਠੀਆ ਨੂੰ ਜੇਲ੍ਹ ਲਿਜਾਂਦੇ ਸਮੇਂ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ ਅਤੇ ਜੇਲ੍ਹ ਵੱਲ ਜਾਣ ਵਾਲੀ ਸੜਕ 'ਤੇ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ।

Punjab News: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਮਜੀਠੀਆ ਦੇ ਵਕੀਲਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਵਿੱਚ ਸੋਧ ਕਰਨ ਲਈ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ, ਜਿਸਨੂੰ ਹਾਈ ਕੋਰਟ ਨੇ ਸਵੀਕਾਰ ਕਰ ਲਿਆ ਹੈ। ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।

ਸਾਬਕਾ ਮੰਤਰੀ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਦਾ ਪੁਲਿਸ ਰਿਮਾਂਡ 6 ਜੁਲਾਈ ਨੂੰ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਮੋਹਾਲੀ ਅਦਾਲਤ ਨੇ ਉਨ੍ਹਾਂ ਨੂੰ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੀਆਂ ਬੈਰਕਾਂ ਵਿੱਚ ਸੀਸੀਟੀਵੀ ਕੈਮਰੇ ਲਗਾ ਦਿੱਤੇ ਹਨ ਤੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਕੋਈ ਵਿਸ਼ੇਸ਼ ਸਹੂਲਤਾਂ ਨਹੀਂ ਦਿੱਤੀਆਂ ਜਾਣਗੀਆਂ।

ਸਰਕਾਰੀ ਵਕੀਲ ਅਨੁਸਾਰ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ। ਮਜੀਠੀਆ ਨੂੰ ਜੇਲ੍ਹ ਲਿਜਾਂਦੇ ਸਮੇਂ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ ਅਤੇ ਜੇਲ੍ਹ ਵੱਲ ਜਾਣ ਵਾਲੀ ਸੜਕ 'ਤੇ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ।

ਜ਼ਿਕਰ ਕਰ ਦਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 4:30 ਵਜੇ ਮੋਹਾਲੀ ਵਿੱਚ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਸੂਬੇ ਵਿੱਚ 26 ਥਾਵਾਂ 'ਤੇ ਮਜੀਠੀਆ ਨਾਲ ਸਬੰਧਤ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਫਿਰ ਸਵੇਰੇ 11:30 ਵਜੇ ਤੋਂ ਬਾਅਦ, ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਸੀ।  ਹਾਲਾਂਕਿ, ਮਜੀਠੀਆ ਦੇ ਵਕੀਲਾਂ ਦਾ ਦਾਅਵਾ ਹੈ ਕਿ ਜਾਂਚ ਵਿੱਚ ਕੋਈ ਫ਼ੋਨ ਨਹੀਂ ਮਿਲਿਆ। ਮੀਡੀਆ ਵਿੱਚ ਸਾਰੀ ਗਲਤ ਜਾਣਕਾਰੀ ਦਿੱਤੀ ਗਈ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget