ਪੜਚੋਲ ਕਰੋ

ਬਿਕਰਮ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਜੱਜ ਵੱਲੋਂ ਕੇਸ ਦੀ ਸੁਣਵਾਈ ਤੋਂ ਇਨਕਾਰ

ਨਸ਼ਾ ਤਸਕਰੀ ਕੇਸ ਵਿੱਚ ਉਲਝੇ ਸੀਨੀਅਰ ਅਕਾਲੀ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਪਟੀਸ਼ਨ ਉੱਪਰ ਨਵੇਂ ਬੈਂਚ 'ਚ ਜਸਟਿਸ ਅਨੂਪ ਚਿਤਕਾਰਾ ਨੇ ਵੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਮਜੀਠੀਆ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ

ਚੰਡੀਗੜ੍ਹ: ਨਸ਼ਾ ਤਸਕਰੀ ਕੇਸ ਵਿੱਚ ਉਲਝੇ ਸੀਨੀਅਰ ਅਕਾਲੀ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਪਟੀਸ਼ਨ ਉੱਪਰ ਨਵੇਂ ਬੈਂਚ 'ਚ ਜਸਟਿਸ ਅਨੂਪ ਚਿਤਕਾਰਾ ਨੇ ਵੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਬਿਕਰਮ ਮਜੀਠੀਆ ਕਈ ਮਹੀਨਿਆਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਉਸ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ।

ਦੱਸ ਦਈਏ ਕਿ ਇਸ ਮਾਮਲੇ ਦੀ ਸੁਣਵਾਈ ਲਈ ਜਸਟਿਸ ਐਮਐਸ ਰਾਮਚੰਦਰ ਰਾਓ ਤੇ ਜਸਟਿਸ ਅਨੂਪ ਚਿਤਕਾਰਾ ਦੀ ਅਗਵਾਈ ਹੇਠ ਨਵੇਂ ਬੈਂਚ ਦਾ ਗਠਨ ਕੀਤਾ ਗਿਆ ਸੀ। ਹੁਣ ਅਨੂਪ ਚਿਤਕਾਰਾ ਨੇ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਦਰਅਸਲ ਅਨੂਪ ਚਿਤਕਾਰਾ ਨਸ਼ਾ ਤਸਕਰੀ ਕੇਸ ਵਿੱਚ ਜਗਜੀਤ ਚਾਹਲ ਦੇ ਵਕੀਲ ਰਹੇ ਸਨ। ਇਸ ਲਈ ਉਨ੍ਹਾਂ ਨੇ ਕੇਸ ਦੀ ਸੁਣਵਾਈ ਤੋਂ ਨਾਂਹ ਕਰ ਦਿੱਤੀ ਹੈ।

ਪੰਜਾਬ ਵਿੱਚ ਸਰਕਾਰ ਬਦਲਣ ਮਗਰੋਂ ਮਜੀਠੀਆ ਫਰਵਰੀ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਪਿਛਲੀ ਕਾਂਗਰਸ ਸਰਕਾਰ ਨੇ ਉਸ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਰਾਹਤ ਨਹੀਂ ਮਿਲੀ। ਮਜੀਠੀਆ ਦਾ ਕਹਿਣਾ ਹੈ ਕਿ ਪਿਛਲੀ ਕਾਂਗਰਸ ਸਰਕਾਰ ਨੇ ਚੋਣਾਂ ਕਰਕੇ ਉਸ ਨੂੰ ਸਿਆਸੀ ਰੰਜਿਸ਼ ਵਿੱਚ ਫਸਾਇਆ ਹੈ।

ਦੋ ਮਹੀਨੇ ਪਹਿਲਾਂ ਬਿਕਰਮ ਮਜੀਠੀਆ ਨੇ ਡਰੱਗਜ਼ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਇਸ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਇਹ ਮਾਮਲਾ ਹਾਈ ਕੋਰਟ ਦੇ ਡਿਵੀਜ਼ਨਲ ਬੈਂਚ ਅੱਗੇ ਰੱਖਣ ਲਈ ਕਿਹਾ ਹੈ ਜਿਸ 'ਚ 2 ਜੱਜ ਸੁਣਵਾਈ ਕਰਨਗੇ।

ਡਰੱਗਜ਼ ਮਾਮਲੇ 'ਚ ਮਜੀਠੀਆ 'ਤੇ ਗੰਭੀਰ ਦੋਸ਼ ਲੱਗੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਕੈਨੇਡੀਅਨ ਨਸ਼ਾ ਤਸਕਰ ਸਤਪ੍ਰੀਤ ਸੱਤਾ ਮਜੀਠੀਆ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਦੀ ਸਰਕਾਰੀ ਕੋਠੀ ਵਿੱਚ ਵੀ ਰਹਿੰਦਾ ਰਿਹਾ ਸੀ। ਇੱਥੋਂ ਤੱਕ ਕਿ ਮਜੀਠੀਆ ਨੇ ਉਸ ਨੂੰ ਕਾਰ ਤੇ ਗੰਨਮੈਨ ਵੀ ਦਿੱਤੇ ਸਨ। ਇਸ ਵੀ ਇਲਜ਼ਾਮ ਹੈ ਕਿ ਮਜੀਠੀਆ ਚੋਣਾਂ ਲਈ ਨਸ਼ਾ ਤਸਕਰਾਂ ਤੋਂ ਫੰਡ ਲੈਂਦਾ ਰਿਹਾ ਹੈ। ਉਸ 'ਤੇ ਨਸ਼ਾ ਤਸਕਰਾਂ ਵਿਚਾਲੇ ਸਮਝੌਤਾ ਕਰਾਉਣ ਦਾ ਵੀ ਦੋਸ਼ ਹੈ।

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget