ਕਿਉਂ ਬਾਗੀ ਹੋਏ ਮਜੀਠੀਆ? ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਜਤਾਈ ਅਸਹਿਮਤੀ, ਕਿਹਾ- ਡੂੰਘੀ ਠੇਸ ਪਹੁੰਚੀ...
Punjab News: ਸੀਨੀਅਰ ਅਕਾਲੂ ਆਗੂ ਬਿਕਰਮ ਮਜੀਠੀਆ ਨੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਅਸਹਿਮਤੀ ਜਤਾਈ ਹੈ।

Punjab News: ਸੀਨੀਅਰ ਅਕਾਲੂ ਆਗੂ ਬਿਕਰਮ ਮਜੀਠੀਆ ਨੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਨੇ ਅੰਤ੍ਰਿੰਗ ਕਮੇਟੀ ਦੇ ਫੈਸਲੇ ਤੋਂ ਅਸਹਿਮਤੀ ਜਤਾਈ ਹੈ। ਮਜੀਠੀਆ ਨੇ ਕਿਹਾ ਕਿ ਕਮੇਟੀ ਦੇ ਇਸ ਫੈਸਲੇ ਨਾਲ ਉਨ੍ਹਾਂ ਦੇ ਮਨ ਨੂੰ ਡੂੰਘੀ ਠੇਸ ਪਹੁੰਚੀ ਹੈ।
ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਜਿਸ ਤਰੀਕੇ ਨਾਲ ਹਟਾਇਆ ਗਿਆ, ਸਿੱਖ ਸੰਗਤ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਇਸ ਤੋਂ ਇਲਾਵਾ ਲਖਬੀਰ ਸਿੰਘ ਲੋਧੀਨੰਗਲ, ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਜ਼ੋਧ ਸਿੰਘ ਸਮਰਾ, ਹਲਕਾ ਇੰਚਾਰਜ ਅਜਨਾਲਾ, ਸਰਬਜੋਤ ਸਿੰਘ ਸਾਬੀ, ਹਲਕਾ ਇੰਚਾਰਜ ਮੁਕੇਰੀਆਂ, ਰਮਨਦੀਪ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਸਿਮਰਨਜੀਤ ਸਿੰਘ ਢਿੱਲੋਂ ਯੂਥ ਆਗੂ ਨੇ ਇਸ ਫ਼ੈਸਲੇ ਨੂੰ ਲੈ ਕੇ ਵਿਰੋਧ ਜਤਾਇਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਅਤੇ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਜੀ ਦੀ ਮਾਣ ਮਰਿਯਾਦਾ ਦਾ ਅਸੀਂ ਬਹੁਤ ਸਤਿਕਾਰ ਕਰਦੇ ਹਾਂ ਅਤੇ ਆਖਰੀ ਸਾਹ ਤੱਕ ਕਰਦੇ ਰਹਾਂਗੇ। ਤਖਤ ਸਾਹਿਬ ਜੀ ਦੀ ਮਾਣ ਮਰਿਯਾਦਾ ਕਿਸੇ ਵਿਅਕਤੀ ਵਿਸ਼ੇਸ਼ ਤੱਕ ਸੀਮਤ ਨਹੀਂ ਹੈ ਅਤੇ ਜੋ ਵੀ ਜਥੇਦਾਰ ਸਾਹਿਬਾਨ ਇਸ ਤਖਤ 'ਤੇ ਬਿਰਾਜਮਾਨ ਹਨ ਉਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ ਜੋ ਸਦਾ ਕਰਦੇ ਰਹਾਂਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















