Punjab News: ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸੱਤਿਆਜੀਤ ਸਿੰਘ ਮਜੀਠੀਆ ਨੂੰ ਚੀਫ਼ ਖ਼ਾਲਸਾ ਦੀਵਾਨ (CKD) ਤੋਂ ਹਟਾ ਦਿੱਤਾ ਗਿਆ ਹੈ। ਇਸ ਨੂੰ ਸਿੱਖਾਂ ਦਾ ਸਭ ਤੋਂ ਪੁਰਾਣਾ ਧਾਰਮਿਕ-ਸਮਾਜਿਕ ਸੰਗਠਨ ਮੰਨਿਆ ਜਾਂਦਾ ਹੈ।

ਹਾਲਾਂਕਿ, ਇਹ ਕਾਰਵਾਈ ਇਕੱਲੇ ਸੱਤਿਆਜੀਤ ਸਿੰਘ ਮਜੀਠੀਆ ਵਿਰੁੱਧ ਨਹੀਂ ਕੀਤੀ ਗਈ ਹੈ, ਸਗੋਂ ਸੰਗਠਨ ਦੇ ਕੁੱਲ 65 ਮੈਂਬਰਾਂ ਵਿਰੁੱਧ ਕੀਤੀ ਗਈ ਹੈ। ਸੀਕੇਡੀ ਦੇ ਅਨੁਸਾਰ, ਇਹ ਸਾਰੇ ਮੈਂਬਰ ਲਗਾਤਾਰ 15 ਜਾਂ ਇਸ ਤੋਂ ਵੱਧ ਮੀਟਿੰਗਾਂ ਵਿੱਚ ਸ਼ਾਮਲ ਨਹੀਂ ਹੋਏ ਸਨ।

ਸੰਗਠਨ ਦੇ ਅਧਿਕਾਰੀਆਂ ਨੇ ਕਿਹਾ ਕਿ ਲਗਾਤਾਰ ਗੈਰਹਾਜ਼ਰ ਰਹਿਣ ਵਾਲੇ ਮੈਂਬਰਾਂ ਨੂੰ ਹਟਾਉਣਾ ਜ਼ਰੂਰੀ ਸੀ, ਤਾਂ ਜੋ ਸੰਗਠਨ ਦੀ ਗਤੀਵਿਧੀ ਅਤੇ ਅਨੁਸ਼ਾਸਨ ਨੂੰ ਬਣਾਈ ਰੱਖਿਆ ਜਾ ਸਕੇ।

ਖਾਸ ਗੱਲ ਇਹ ਹੈ ਕਿ ਇੰਦਰਬੀਰ ਸਿੰਘ ਨਿੱਝਰ, ਜੋ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ, ਇਸ ਸੰਸਥਾ ਦੇ ਮੁਖੀ ਹਨ। 2022 ਤੋਂ ਨਿੱਝਰ ਨੂੰ ਲਗਾਤਾਰ ਇਸ ਸੰਸਥਾ ਦੇ ਮੁਖੀ ਵਜੋਂ ਚੁਣਿਆ ਜਾਂਦਾ ਰਿਹਾ ਹੈ। ਇਹ ਸੰਸਥਾ ਹਰ 3 ਸਾਲਾਂ ਬਾਅਦ ਚੋਣਾਂ ਕਰਵਾਉਂਦੀ ਹੈ ਤੇ ਵੋਟਾਂ ਪਾਉਣ ਤੋਂ ਬਾਅਦ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ।

ਜ਼ਿਕਰ ਕਰ ਦਈਏ ਕਿ  ਚੀਫ਼ ਖ਼ਾਲਸਾ ਦੀਵਾਨ ਦੀ ਸਥਾਪਨਾ 1906 ਵਿੱਚ ਸਿੱਖ ਸਿੱਖਿਆਵਾਂ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਸਾਰਿਤ ਕਰਨ ਲਈ ਕੀਤੀ ਗਈ ਸੀ। ਇਹ ਸਿੱਖਾਂ ਦਾ ਸਭ ਤੋਂ ਪੁਰਾਣਾ ਵਿਦਿਅਕ ਸੰਸਥਾਨ ਹੈ। ਇਸ ਦੀਆਂ ਦੇਸ਼ ਭਰ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ-ਚੰਡੀਗੜ੍ਹ, ਕਾਨਪੁਰ, ਤਰਨਤਾਰਨ, ਦਿੱਲੀ ਅਤੇ ਮੁੰਬਈ ਵਿੱਚ 9 ਸਥਾਨਕ ਕਮੇਟੀਆਂ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - https://t.me/abpsanjhaofficial

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :