ਰਵਨੀਤ ਕੌਰ ਦੀ ਰਿਪੋਰਟ, ਚੰਡੀਗੜ੍ਹ : ਬਿਕਰਮ ਮਜੀਠੀਆ 'ਤੇ ਬੀਤੇ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋ ਨਸ਼ਾ ਤਕਰੀ ਦੇ ਮਾਮਲੇ 'NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਏ ਸੀ। ਕਾਬਿਲਗੌਰ ਹੈ ਕਿ ਨਵੇਂ ਸਾਲ ‘ਤੇ ਯੂਥ ਅਕਾਲੀ ਦਲ ਦੇ ਪੇਜ਼ ‘ਤੇ ਬਿਕਰਮ ਮਜੀਠੀਆ ਦੀਆਂ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਦਿਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।


 



ਤਸਵੀਰਾਂ ਨੂੰ ਦੇਖ ਕੇ ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਹਨ, ਹਾਲਾਂਕਿ ਇਹ ਪਤਾ ਨਹੀਂ ਲੱਗਾ ਕਿ ਤਸਵੀਰਾਂ ਪੁਰਾਣੀ ਹਨ ਜਾਂ ਨਵੀਂਆਂ। ਇਸ ਸਭ ਦੇ ਦੌਰਾਨ ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਹੈ ਕਿ ਇਹ ਤਸਵੀਰਾਂ ਨਵੇਂ ਸਾਲ ਦੀ ਆਮਦ 'ਤੇ ਗੁਰੂਘਰ ਨਤਮਸਤਕ ਹੋਣ ਦੀਆਂ ਹਨ। ਫੇਸਬੁੱਕ ਤੇ ਟਵਿੱਟਰ 'ਤੇ ਫੋਟੋਆਂ ਸਾਂਝੀਆਂ ਕਰਨ ਮਗਰੋਂ ਸੂਬੇ ਦੀ ਸਿਆਸਤ ਭੱਖ ਗਈ ਹੈ।


ਬਿਕਰਮ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਮੋਹਾਲੀ ਸੈਸ਼ਨ ਕੋਰਟ 'ਚ ਜ਼ਮਾਨਤ ਲਈ ਅਰਜ਼ੀ ਲਾਈ ਸੀ ਜਿਸ ਨੂੰ ਖਾਰਜ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ (Punjab Haryana High Court) ਰੁਖ ਕੀਤਾ ਸੀ ਪਰ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ।


ਜ਼ਿਕਰਯੋਗ ਹੈ ਕਿ ਹੁਣ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ 5 ਜਨਵਰੀ ਨੂੰ ਹੋਵੇਗੀ। ਇਸ ਦੌਰਾਨ ਮਜੀਠੀਆ ਦੇ ਵਕੀਲ ਦਮਨਵੀਰ ਸੋਬਤੀ ਨੇ ਦੱਸਿਆ ਕਿ ਮਜੀਠੀਆ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਪੇਸ਼ ਹੋਣਾ ਸੀ ਪਰ ਸਰੀਰਕ ਤੌਰ 'ਤੇ ਪੇਸ਼ ਨਹੀਂ ਹੋ ਸਕੇ। ਅਦਾਲਤ ਨੇ ਉਨ੍ਹਾਂ ਨੂੰ ਫਿਜ਼ੀਕਲੀ ਪੇਸ਼ ਹੋਣ ਲਈ ਕਿਹਾ ਸੀ। ਇਸ ਲਈ ਸੁਣਵਾਈ ਦੀ ਅਗਲੀ ਤਰੀਕ ਮੰਗ ਸੀ ਜੋ ਹੁਣ 5 ਜਨਵਰੀ ਦਿੱਤੀ ਗਈ ਹੈ।


ਏਬੀਪੀ ਸਾਂਝਾ ਇਸ ਗੱਲ ਦੀ ਪੁਸ਼ਟੀ ਨਹੀਂ ਕਰਦਾ ਕਿ ਇਹ ਤਸਵੀਰਾਂ ਪੁਰਾਣੀਆਂ ਹਨ ਜਾਂ ਨਵੀਆਂ। ਸੋਸ਼ਲ ਮੀਡੀਆ 'ਤੇ 'ਅਕਾਲੀ ਦਲ ਯੂਥ' ਦੇ ਪੇਜ਼ ਵੱਲੋਂ ਸ਼ੇਅਰ ਕੀਤੀਆਂ ਫੋਟੋਆਂ ਦੀ ਏਬੀਪੀ ਸਾਝਾਂ ਪੁਸ਼ਟੀ ਨਹੀਂ ਕਰਦਾ।


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904