Bikram Majithia News : ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। FIR ਨੰਬਰ 91 ਦੇ ਮਾਮਲੇ ਵਿੱਚ ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਦੀ ਮਿਆਦ ਵਧਾ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਨੂੰ ਹੋਵੇਗੀ।

Continues below advertisement

ਜਾਣਕਾਰੀ ਅਨੁਸਾਰ ਸੁਣਵਾਈ ਦੌਰਾਨ ਪੁਲਿਸ ਨੇ ਅਦਾਲਤ ਆਰੋਪ ਲਗਾਉਂਦਿਆਂ ਕਿਹਾ ਕਿ ਬਿਕਰਮ ਮਜੀਠੀਆ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੇ। ਸੂਤਰਾਂ ਮੁਤਾਬਕ ਬਚਾਅ ਪੱਖ ਨੇ ਦਲੀਲ ਦਿੱਤੀ ਕਿ ਮਜੀਠੀਆ ਪੁਲਸ ਨੂੰ ਪੂਰਨ ਸਹਿਯੋਗ ਦੇ ਕਰ ਰਹੇ ਅਤੇ ਅਦਾਲਤ ਵੱਲੋਂ ਦਿੱਤੇ ਸਮੇਂ ਅਤੇ ਦਿਨ ਮੁਤਾਬਕ ਉਹ ਥਾਣੇ ਵਿਚ ਹਾਜ਼ਰੀ ਵੀ ਭਰਨ ਗਏ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ 'ਚ ਵਾਧਾ ਕਰ ਦਿੱਤਾ।

ਓਧਰ ਐਡਵੋਕੇਟ ਪ੍ਰਦੀਪ ਸੈਣੀ ਮੁਤਾਬਕ ਮਜੀਠੀਆ 20 ਜੂਨ ਨੂੰ ਅਦਾਲਤੀ ਹੁਕਮਾਂ ਅਨੁਸਾਰ ਥਾਣਾ ਮਜੀਠਾ ਵਿਖੇ ਜਾਂਚ ਵਿੱਚ ਸ਼ਾਮਲ ਹੋਏ ਸਨ। ਸੁਣਵਾਈ ਦੌਰਾਨ ਪੁਲਿਸ ਵੱਲੋਂ ਅਦਾਲਤ ਵਿੱਚ ਸਟੇਟਸ ਰਿਪੋਰਟ ਪੇਸ਼ ਕਰਕੇ ਦਾਅਵਾ ਕੀਤਾ ਗਿਆ ਕਿ ਮਜੀਠੀਆ ਨੇ ਜਾਂਚ ਵਿੱਚ ਪੂਰਾ ਸਹਿਯੋਗ ਨਹੀਂ ਦਿੱਤਾ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 3 ਜੁਲਾਈ ਤੱਕ ਮੁਲਤਵੀ ਕਰ ਦਿੱਤੀ।

Continues below advertisement

15 ਜੂਨ ਨੂੰ ਮਿਲੀ ਸੀ ਅਗਾਊਂ ਜ਼ਮਾਨਤ

ਜ਼ਿਕਰਯੋਗ ਹੈ ਕਿ ਮਜੀਠਾ ਥਾਣੇ ਵਿੱਚ ਕਥਿਤ ਹੰਗਾਮੇ ਅਤੇ ਸਰਕਾਰੀ ਕੰਮਕਾਜ ਵਿੱਚ ਰੁਕਾਵਟ ਪੈਦਾ ਕਰਨ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿੱਚ ਅਦਾਲਤ ਨੇ 15 ਜੂਨ ਨੂੰ Bikram Singh Majithia ਨੂੰ ਅਗਾਊਂ ਜ਼ਮਾਨਤ ਦਿੱਤੀ ਸੀ। ਪੁਲਿਸ ਵੱਲੋਂ ਲਗਾਏ ਗਏ ਆਰੋਪਾਂ ਮੁਤਾਬਕ ਮਜੀਠੀਆ ਅਤੇ ਉਨ੍ਹਾਂ ਦੇ 50 ਤੋਂ ਵੱਧ ਸਮਰਥਕਾਂ ਨੇ ਥਾਣਾ ਮਜੀਠਾ ਵਿੱਚ ਦਾਖਲ ਹੋ ਕੇ ਪੁਲਿਸ ਦੇ ਅਧਿਕਾਰਕ ਦਸਤਾਵੇਜ਼ਾਂ ਨਾਲ ਛੇੜਛਾੜ ਕੀਤੀ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਈ।

ਇਸ ਮਾਮਲੇ ਸਬੰਧੀ ਪਿਛਲੇ ਹਫ਼ਤੇ ਅਦਾਲਤ ਵਿੱਚ ਪੁਲਿਸ ਅਤੇ ਬਚਾਅ ਪੱਖ ਵਿਚਾਲੇ ਲੰਬੀ ਬਹਿਸ ਹੋਈ ਸੀ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ ਅਗਾਊਂ ਜ਼ਮਾਨਤ ਦੇਣ ਦਾ ਫ਼ੈਸਲਾ ਸੁਣਾਇਆ ਸੀ। ਹੁਣ ਤਾਜ਼ਾ ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਦੀ ਮਿਆਦ ਹੋਰ ਵਧਾ ਦਿੱਤੀ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਲਈ ਨਿਰਧਾਰਤ ਕੀਤੀ ਹੈ।