Bikram Majithia gets relief from Supreme Court, will have to surrender today


ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


Drugs Case: ਡਰੱਗਜ਼ ਮਾਮਲੇ 'ਚ ਫਸੇ ਦਿੱਗਜ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਉਹ ਵੀਰਵਾਰ ਨੂੰ ਮੁਹਾਲੀ ਦੀ ਹੇਠਲੀ ਅਦਾਲਤ ਵਿੱਚ ਆਤਮ ਸਮਰਪਣ ਕਰਨਗੇ। ਇਸ ਤੋਂ ਬਾਅਦ ਉਹ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਵੀ ਦਾਇਰ ਕਰਨਗੇ।


ਇਸ ਦੀ ਪੁਸ਼ਟੀ ਕਰਦਿਆਂ ਮਜੀਠੀਆ ਦੇ ਵਕੀਲ ਡੀਐਸ ਸੋਬਤੀ ਨੇ ਦੱਸਿਆ ਕਿ ਮਜੀਠੀਆ ਅੱਜ ਆਤਮ ਸਮਰਪਣ ਕਰ ਦੇਣਗੇ। ਇਸ ਤੋਂ ਪਹਿਲਾਂ ਕੱਲ੍ਹ ਮੁਹਾਲੀ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਪੂਰਾ ਦਿਨ ਇੰਤਜ਼ਾਰ ਕੀਤਾ ਪਰ ਮਜੀਠੀਆ ਆਤਮ ਸਮਰਪਣ ਕਰਨ ਨਹੀਂ ਆਏ।


ਮਜੀਠੀਆ ਖਿਲਾਫ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਦੇ ਦੋਸ਼ 'ਚ ਮੋਹਾਲੀ ਦੀ ਕ੍ਰਾਈਮ ਬ੍ਰਾਂਚ 'ਚ ਮਾਮਲਾ ਦਰਜ ਕੀਤਾ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਜ਼ਮਾਨਤ ਨਾ ਮਿਲਣ ਕਾਰਨ ਚੋਣ ਲੜਨ ਲਈ ਉਸ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਸੀ। ਉਧਰ, ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸਿਆਸੀ ਬਦਲਾਖੋਰੀ ਕਾਰਨ ਇਹ ਕੇਸ ਦਰਜ ਕੀਤਾ ਹੈ।


ਬਿਕਰਮ ਮਜੀਠੀਆ ਖਿਲਾਫ ਮਾਮਲਾ ਦਰਜ ਹੋਣ ਤੋਂ ਬਾਅਦ ਉਸ ਨੇ ਮੋਹਾਲੀ ਦੀ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਪਰ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਗਏ। ਉੱਥੇ ਕੁਝ ਦਿਨਾਂ ਦੀ ਅੰਤਰਿਮ ਰਾਹਤ ਤੋਂ ਬਾਅਦ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ। ਫਿਰ ਮਜੀਠੀਆ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੱਟਖਟਾਇਆ ਤੇ ਸੁਪਰੀਮ ਕੋਰਟ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਗ੍ਰਿਫਤਾਰੀ 'ਤੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ।


ਦੱਸ ਦਈਏ ਕਿ ਮਾਝੇ ਦੇ ਜਰਨੈਲ ਕਹੇ ਜਾਂਦੇ ਅਕਾਲੀ ਆਗੂ ਬਿਕਰਮ ਮਜੀਠੀਆ ਇਸ ਵਾਰ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਰੁੱਧ ਚੋਣ ਮੈਦਾਨ 'ਚ ਆਏ। ਇਸ ਤੋਂ ਪਹਿਲਾਂ ਉਹ ਮਜੀਠਾ ਸੀਟ ਤੋਂ ਉਮੀਦਵਾਰ ਸੀ। ਜਦੋਂ ਸਿੱਧੂ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਲਈ ਕਿਹਾ ਤਾਂ ਉਹ ਉਥੋਂ ਵੀ ਚੋਣ ਮੈਦਾਨ ਵਿੱਚ ਉਤਰੇ। ਇਸ ਤੋਂ ਬਾਅਦ ਸਿੱਧੂ ਨੇ ਚੁਣੌਤੀ ਦਿੱਤੀ ਕਿ ਉਹ ਮਜੀਠਾ ਸੀਟ ਛੱਡ ਕੇ ਉਸੇ ਸੀਟ ਤੋਂ ਚੋਣ ਲੜਨ। ਮਜੀਠੀਆ ਨੇ ਵੀ ਉਹ ਸ਼ਰਤ ਮੰਨ ਲਈ ਤੇ ਅੰਮ੍ਰਿਤਸਰ ਪੂਰਬੀ ਤੋਂ ਮਜੀਠੀਆ ਦੀ ਪਤਨੀ ਗਿਆਨ ਕੌਰ ਨੂੰ ਮੈਦਾਨ ਵਿਚ ਉਤਾਰ ਕੇ ਹੀ ਚੋਣ ਲੜੀ।



ਇਹ ਵੀ ਪੜ੍ਹੋ: Russia-Ukraine War: ਯੂਕਰੇਨ 'ਚ ਫਸੇ ਹਜ਼ਾਰਾਂ ਭਾਰਤੀ ਵਿਦਿਆਰਥੀ, ਵੀਡੀਓ ਕਾਲ 'ਤੇ ਲੁਧਿਆਣਾ ਦੇ ਵਿਦਿਆਰਥੀ ਨੇ ਦੱਸੇ ਹਾਲਾਤ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin
https://apps.apple.com/in/app/abp-live-news/id811114904