Bikram Majithia granted bail: ਬਿਕਰਮ ਮਜੀਠੀਆ (BikramMajithia) ਨੂੰ ਹਾਈਕੋਰਟ (High Court) ਤੋਂ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਡਰੱਗਜ਼ (Drugs Case) ਮਾਮਲੇ 'ਚ ਗ੍ਰਿਫਤਾਰੀ 'ਤੇ ਰੋਕ ਲਾ ਦਿੱਤੀ ਹੈ। ਮਜੀਠੀਆ ਨੂੰ ਅੰਤਰਿਮ ਜ਼ਮਾਨਤ ਮਿਲ ਗਈ ਹੈ। ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦਾ ਮਾਮਲਾ ਦਰਜ ਕੀਤਾ ਸੀ। ਇਸ ਸਬੰਧੀ ਮੁਹਾਲੀ ਥਾਣੇ ਵਿੱਚ FIR ਦਰਜ ਹੋਈ ਸੀ।


5 ਜਨਵਰੀ ਨੂੰ ਹੋਈ ਸੁਣਵਾਈ 'ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ ਜਿਸ 'ਚ ਉਨ੍ਹਾਂ ਤੋਂ ਮਜੀਠੀਆ ਦੀ ਪਟੀਸ਼ਨ 'ਤੇ 8 ਜਨਵਰੀ ਤਕ ਜਵਾਬ ਮੰਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ HC ‘ਚ ਜਵਾਬ ਸੌਂਪ ਦਿੱਤਾ ਹੈ।


ਜ਼ਿਕਰਯੋਗ ਹੈ ਕਿ ਪੰਜਾਬ 'ਚ ਵਿਧਾਨ ਸਭਾ ਚੋਣ ਲਈ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ। ਹਾਲੇ ਤਕ ਪੰਜਾਬ ਸਰਕਾਰ ਨਸ਼ੇ ਨੂੰ ਚੁਣਾਵੀ ਮੁੱਦਾ ਬਣਾਉਣ ਲਈ ਇਸ ਮਾਮਲੇ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰ ਰਹੀ ਸੀ।


ਮੋਹਾਲੀ ਕੋਰਟ ਨੇ ਖਾਰਜ ਕਰ ਦਿੱਤੀ ਸੀ ਪਟੀਸ਼ਨ
ਇਸ ਤੋਂ ਪਹਿਲਾਂ ਮਜੀਠੀਆ ਨੇ ਮੋਹਾਲੀ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਸੀ ਜਿਸ ਨੂੰ ਸੈਸ਼ਨ ਕੋਰਟ ਨੇ ਇਹ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਮਜੀਠੀਆ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਕਸਟਡੀ 'ਚ ਇੰਟੇਰੋਗੇਸ਼ਨ ਜ਼ਰੂਰੀ ਹੈ। 


 


ਇਹ ਖ਼ਬਰ ਅਪਡੇਟ ਹੋ ਰਹੀ ਹੈ...


 


 


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ