ਪੜਚੋਲ ਕਰੋ

ਭਗਵੰਤ ਮਾਨ ਦੇ ਗੜ੍ਹ 'ਚ ਜਾ ਕੇ ਮਜੀਠੀਆ ਨੇ ਦਾਗੇ ਗੋਲੇ

ਸੰਗਰੂਰ: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੇ 'ਆਪ' ਦੇ ਸੂਬਾ ਪ੍ਰਧਾਨ ਭਗਵੰਤ ਮਾਨ 'ਤੇ ਰੱਜ ਤੇ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸੰਗਰੂਰ ਤੇ ਬਰਨਾਲਾ ਦੇ ਲੋਕਾਂ ਨੂੰ ਕਹਿ ਕੇ ਗਏ ਕਿ ਮਾਨ ਨੇ ਸ਼ਰਾਬ ਛੱਡ ਦਿੱਤੀ ਹੈ ਪਰ ਉਨ੍ਹਾਂ ਦੇ ਸਾਥੀ ਸ਼ਿਕਾਇਤ ਕਰਦੇ ਹਨ ਕਿ ਮਾਨ ਸੰਸਦ ਵਿੱਚ ਹੀ ਸ਼ਰਾਬ ਪੀ ਕੇ ਆਉਂਦੇ ਹਨ, ਇਸ ਲਈ ਉਹ ਉਨ੍ਹਾਂ ਨਾਲ ਨਹੀਂ ਬੈਠਣਗੇ। ਉਨ੍ਹਾਂ ਕਿਹਾ ਕਿ ਜਦੋਂ ਕੋਈ ਸੜਕ 'ਤੇ ਗੱਡੀ ਚਲਾਉਂਦਾ ਹੈ ਤਾਂ ਸੜਕਾਂ 'ਤੇ ਲਿਖਿਆ ਹੁੰਦਾ ਹੈ ਕਿ ਸਰਾਬ ਪੀ ਕੇ ਗੱਡੀ ਚਲਾਉਣਾ ਹਾਨੀਕਾਰਕ ਹੁੰਦਾ ਹੈ ਪਰ ਜਿਨ੍ਹਾਂ ਸੰਗਰੂਰ ਜਾ ਕੇ ਲੋਕ ਸਭਾ ਹਲਕਾ ਚਲਾਉਣਾ ਹੈ, ਉਹ ਆਪ ਨਸ਼ੇ 'ਚ ਟੱਲੀ ਰਹਿੰਦੇ ਹਨ। ਮਜੀਠੀਆ ਨੇ ਕਿਹਾ ਕਿ ਕਾਂਗਰਸ ਤੇ 'ਆਪ' ਮਿਲ ਕੇ ਖੇਡ ਰਹੇ ਹਨ। 'ਆਪ' ਨੇ ਕਾਂਗਰਸ ਦੀ ਹੀ ਭਾਸ਼ਾ ਬੋਲਣੀ ਹੈ। ਕੇਜਰੀਵਾਲ ਨੇ ਪਹਿਲਾਂ ਵੀ ਮਿਲ ਕੇ ਸਰਕਾਰ ਬਣਾ ਲਈ ਤੇ ਹੁਣ ਵੀ ਇਹੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 'ਆਪ' ਕਾਂਗਰਸ ਦੀ 'ਏ' ਤੇ 'ਬੀ' ਟੀਮ ਹੈ। ਖਡੂਰ ਸਾਹਿਬ ਤੋਂ ਟਕਸਾਲੀਆਂ ਵੱਲੋਂ ਆਪਣੀ ਟਿਕਟ ਵਾਪਸ ਲੈਣ ਸਬੰਧੀ ਮਜੀਠੀਆ ਨੇ ਕਿਹਾ ਕਿ ਇਹ ਤਾਂ ਕਾਂਗਰਸ ਦੇ ਬੁਲਾਰੇ ਹਨ। ਇਨ੍ਹਾਂ ਫੈਸਲਾ ਕਾਂਗਰਸ ਭਵਨ ਵਿੱਚ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਜਾਂ ਤਾਂ ਚੋਣ ਲੜਦੇ ਹੀ ਨਹੀਂ ਜਾਂ ਖ਼ੁਦ ਮੈਦਾਨ ਛੱਡ ਕੇ ਭੱਜ ਗਏ। ਪਰਮਿੰਦਰ ਸਿੰਘ ਢੀਂਡਸਾ ਦੇ ਲੋਕ ਸਭਾ ਟਿਕਟ ਬਾਰੇ ਉਨ੍ਹਾਂ ਕਿਹਾ ਕਿ ਇਹ ਖ਼ੁਸ਼ਕਿਸਮਤੀ ਹੋਏਗੀ ਕਿ ਉਹ ਚੋਣ ਲੜਨ ਕਿਉਂਕਿ ਉਹ 5 ਵਾਰ ਵਿਧਾਇਕ ਤੇ 2 ਵਾਰ ਮੰਤਰੀ ਰਹਿ ਚੁੱਕੇ ਹਨ ਤੇ ਉਨ੍ਹਾਂ ਨੂੰ ਚੰਗਾ ਤਜਰਬਾ ਵੀ ਹੈ। ਉਨ੍ਹਾਂ ਦੀ ਇਲਾਕੇ ਨੂੰ ਕਾਫੀ ਦੇਣ ਰਹੇਗੀ। ਬਾਕੀ ਫੈਸਲਾ ਪਾਰਟੀ ਦੇ ਹੱਥ ਹੈ। ਸੁਖਬੀਰ ਦੇ ਫਿਰੋਜ਼ਪੁਰ ਤੋਂ ਚੋਣ ਲੜਨ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਬਾਰੇ ਕੁਝ ਨਹੀਂ ਪਤਾ ਕਿ ਉਨ੍ਹਾਂ ਦਾ ਕੀ ਹੋਏਗਾ ਤੇ ਉਹ ਸੁਖਬੀਰ ਬਾਰੇ ਕੀ ਦੱਸਣਗੇ। ਉਨ੍ਹਾਂ ਕਿਹਾ ਕਿ ਪਾਰਟੀ ਹੀ ਇਸ ਬਾਰੇ ਫੈਸਲਾ ਕਰੇਗੀ। ਕਾਂਗਰਸ ਦੇ 72 ਹਜ਼ਾਰ ਵਾਲੇ ਐਲਾਨ ਸਬੰਧੀ ਮਜੀਠੀਆ ਨੇ ਕਿਹਾ ਕਿ ਕਾਂਗਰਸੀਆਂ ਨੇ ਰਾਹੁਲ ਗਾਂਧੀ ਦਾ ਜੋ 'ਪੱਪੂ' ਨਾਂ ਰੱਖਿਆ ਹੈ, ਉਹ ਸਾਰੇ ਜਾਣਦੇ ਹਨ। ਕਾਂਗਰਸ ਪਾਰਟੀ ਨੇ 65 ਸਾਲ ਦੇਸ਼ 'ਤੇ ਰਾਜ ਕੀਤਾ ਤੇ ਇਕੱਲੇ ਗਾਂਧੀ ਪਰਿਵਾਰ ਨੇ 55 ਸਾਲ ਸ਼ਾਸਨ ਕੀਤਾ ਪਰ ਹਾਲੇ ਵੀ ਉਨ੍ਹਾਂ ਦਾ ਇੱਕੋ ਨਾਅਰਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਾਂਗਰਸ ਦਾ ਗ਼ਰੀਬਾਂ ਦੇ ਹੱਕ ਵਿੱਚ ਦਿੱਤਾ ਨਾਅਰਾ ਵਧੀਆ ਹੈ ਪਰ ਹੁਣ ਇਸ ਵੱਲ ਕੋਈ ਧਿਆਨ ਨਹੀਂ ਦਿੰਦਾ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget