ਅੰਮ੍ਰਿਤਸਰ: ਸ੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਿਕਰਮਜੀਤ ਮਜੀਠੀਆ ਕਿਸਾਨ ਲੀਡਰ ਰਾਕੇਸ਼ ਟਿਕੈਤ ਦੇ ਸਮਰਥਨ 'ਚ ਨਿਤਰੇ ਹਨ।ਕਾਂਗਰਸੀਆਂ ਵੱਲੋਂ ਟਿਕੈਤ ਦੀ ਆਲੋਚਨਾ ਤੋਂ ਮਜੀਠੀਆ ਨੇ ਕਿਹਾ ਅੱਜ ਟਿਕੈਤ ਦੀ ਵਜਾ ਕਾਰਨ ਹੀ ਅੰਦੋਲਨ ਪ੍ਰਚੰਡ ਹੋਇਆ ਹੈ।ਮਜੀਠੀਆ ਨੇ ਕਿਹਾ ਕਿ ਟਿਕੈਤ ਦੀ ਅੰਦੋਲਨ ਨੂੰ ਜਾਰੀ ਰੱਖਣ 'ਚ ਵੱਡੀ ਭੂਮਿਕਾ ਹੈ।
ਬਿਕਰਮ ਮਜੀਠੀਆ ਅੱਜ ਅੰਮ੍ਰਿਤਸਰ ਦੇ ਪਿੰਡ ਭੋਮਾ 'ਚ ਸਿੰਘੂ ਬਾਰਡਰ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨ ਤਰਸੇਮ ਸਿੰਘ ਖਾਲਸਾ ਦੇ ਘਰ ਸ਼੍ਰੋਮਣੀ ਕਮੇਟੀ ਵੱਲੋਂ ਵਿੱਤੀ ਸਹਾਇਤਾ ਰਾਸ਼ੀ ਦਾ ਚੈਕ ਦੇਣ ਪੁੱਜੇ ਸੀ।
ਬਿਕਰਮ ਮਜੀਠੀਆ ਨੇ ਆਖਿਆ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ ਤੇ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਦੀ ਸਾਰ ਨਹੀਂ ਲਈ ਜਾ ਰਹੀ।ਜਦਕਿ ਕੇਂਦਰ ਸਰਕਾਰ ਤੇ ਕੋਈ ਅਸਰ ਨਹੀਂ ਕਿ ਇੰਨੇ ਕਿਸਾਨ ਸ਼ਹੀਦ ਹੋ ਗਏ ਹਨ
।
ਪੰਜਾਬ ਵਿਧਾਨ ਸਭਾ 'ਚ ਇਸ ਬਜਟ ਸ਼ੈਸ਼ਨ 'ਚ ਕਿਸਾਨਾਂ ਨਾਲ ਜੁੜੇ ਮਸਲੇ ਇਸ ਵਾਰ ਅਕਾਲੀ ਦਲ ਵੱਲੋਂ ਉਠਾਏ ਜਾਣਗੇ।ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਤੋਂ 10 ਮਾਰਚ ਵਿਚਾਲੇ ਹੋਣ ਵਾਲਾ ਹੈ।