ਹੁਣ ਮਜੀਠੀਆ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਕੋਲ ਪਹੁੰਚ ਗਏ ਹਨ। ਉਨ੍ਹਾਂ ਨੇ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਜੱਗੂ ਭਗਵਾਨਪੁਰੀਆ ਤੇ ਸੁਖਜਿੰਦਰ ਰੰਧਾਵਾ ਦੇ ਸਬੰਧਾਂ ਦੀ ਜਾਂਚ ਕਰਵਾਈ ਜਾਵੇ। ਅੱਜ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਦਾ ਵਫਦ ਡੀਜੀਪੀ ਨੂੰ ਮਿਲਿਆ।
ਮਜੀਠੀਆ ਨੇ ਸ਼ਿਕਾਇਤ ਵਿੱਚ ਕਿਹਾ ਕਿ ਦਲਬੀਰ ਸਿੰਘ ਢਿੱਲਵਾਂ ਕਤਲ ਮਾਮਲੇ ਦੇ ਸਾਜਿਸ਼ਕਰਤਾ ਦਾ ਪਰਦਾਫਾਸ਼ ਕੀਤਾ ਜਾਵੇ। ਮਜੀਠੀਆ ਨੇ ਕਿਹਾ ਕਿ ਜਦੋਂ ਰੰਧਾਵਾ ਤੇ ਜੱਗੂ ਭਗਵਾਨਪੁਰੀਏ ਦਾ ਗੱਠਜੋੜ ਉਜਾਗਰ ਕੀਤਾ ਗਿਆ ਤਾਂ ਉਨ੍ਹਾਂ ਨੂੰ ਵੀ ਸੋਸ਼ਲ ਮੀਡੀਆ ਰਾਹੀਂ ਧਮਕੀਆਂ ਆਉਣੀਆਂ ਸ਼ੁਰੂ ਹੋ ਗਈਆਂ।
ਮਜੀਠੀਆ ਨੇ ਦਲਬੀਰ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕੀਤੀ ਮੰਗ ਕੀਤੀ। ਪੰਜਾਬ ਦੇ ਡੀਜੀਪੀ ਨੂੰ ਚਿੱਠੀ ਲਿਖਦੇ ਹੋਏ ਕਿਹਾ ਕਿ ਇੱਕ ਉੱਚ ਪੱਧਰੀ ਜਾਂਚ ਇਸ ਮਾਮਲੇ ਦੀ ਜ਼ਰੂਰੀ ਹੈ ਤਾਂ ਕਿ ਸਾਜ਼ਿਸ਼ਕਰਤਾ ਸਾਹਮਣੇ ਆ ਸਕਣ। ਉਨ੍ਹਾਂ ਕਿਹਾ ਕਿ ਜੱਗੂ ਜੇਲ੍ਹ ਵਿੱਚ ਬੈਠ ਕੇ ਹਰ ਤਰ੍ਹਾਂ ਦਾ ਨੈਕਸਸ ਚਲਾ ਰਿਹਾ ਹੈ ਤੇ ਜੇਲ ਮੰਤਰੀ ਵੱਲੋਂ ਉਸ ਨੂੰ ਹਰ ਤਰ੍ਹਾਂ ਦੀ ਸੁਵਿਧਾ ਦਿੱਤੀ ਜਾ ਰਹੀ ਹੈ।