Punjab News: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਸੁਣਵਾਈ ਦੌਰਾਨ, ਸਰਕਾਰ ਨੇ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ।

Continues below advertisement

ਉੱਥੇ ਹੀ ਅਦਾਲਤ ਨੇ ਜੇਲ੍ਹ ਵਿੱਚ ਮਜੀਠੀਆ ਦੇ ਸੰਭਾਵੀ ਖ਼ਤਰਿਆਂ ਬਾਰੇ ਵੀ ਸਵਾਲ ਚੁੱਕੇ। ਮਾਮਲੇ ਦੀ ਅਗਲੀ ਸੁਣਵਾਈ 2 ਫਰਵਰੀ ਨੂੰ ਹੋਵੇਗੀ ਇਸ ਮਾਮਲੇ ਦੀ ਸੁਣਵਾਈ ਜਸਟਿਸ ਵਿਕਰਮ ਨਾਥ ਅਤੇ ਸੰਦੀਪ ਮਹਿਤਾ ਦੇ ਬੈਂਚ ਨੇ ਕੀਤੀ।

Continues below advertisement

ਇਸ ਦੌਰਾਨ ਮਜੀਠੀਆ ਦੇ ਵਕੀਲ ਅਗਰਵਾਲ ਨੇ ਕਿਹਾ ਕਿ ਪਲੀਜ਼ ਮੈਨੂੰ ਅੰਤਰਿਮ ਜ਼ਮਾਨਤ ‘ਤੇ ਬਹਿਸ ਕਰਨ ਦਿਓ, ਉੱਥੇ ਹੀ ਅਦਾਲਤ ਨੇ ਕਿਹਾ ਕਿ ਮਿਸਟਰ ਦਵੇ ਨੇ ਜਵਾਬ ਦਾਖਲ ਕਰਨ ਲਈ ਦੋ ਹਫਤੇ ਦਾ ਸਮਾਂ ਮੰਗਿਆ ਹੈ। ਅਗਰਵਾਲ ਨੇ ਕਿਹਾ ਕਿ ਮੈਂ ਇਸ ਦਾ ਵਿਰੋਧ ਨਹੀਂ ਕਰ ਰਿਹਾ ਹਾਂ ਪਰ ਅੰਤਰਿਮ ਜ਼ਮਾਨਤ ‘ਤੇ ਵਿਚਾਰ ਕਰੋ, ਮੈਂ ਭੱਜਣ ਵਾਲਾ ਨਹੀਂ ਹਾਂ। ਅਦਾਲਤ ਨੇ ਕਿਹਾ ਕਿ ਤੁਸੀਂ ਕਦੋਂ ਤੋਂ ਜੇਲ੍ਹ ਵਿੱਚ ਹੋ? ਤੁਹਾਡੀ ਜਾਨ ‘ਤੇ ਕਿੰਨੀ ਵਾਰ ਹਮਲਾ ਹੋਇਆ ਹੈ, ਤੁਸੀਂ ਕਹਿ ਰਹੇ ਹੋ ਕਿ ਤੁਹਾਡੀ ਜਾਨ ਨੂੰ ਖਤਰਾ ਹੈ? ਕੀ ਤੁਹਾਨੂੰ ਦੂਜੀ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਹੈ?

ਅਗਰਵਾਲ ਨੇ ਕਿਹਾ ਕਿ ਉਨ੍ਹਾਂ ਦੇ ਆਪਣੇ ਅਧਿਕਾਰੀ ਕਹਿ ਰਹੇ ਹਨ ਕਿ ਜਾਨ ਨੂੰ ਖਤਰਾ ਹੈ, ਦਵੇ ਨੇ ਕਿਹਾ ਕਿ ਅਸੀਂ ਕੋਰਟ ਦੇ ਸਾਹਮਣੇ ਕਿਹਾ ਹੈ ਪਟੀਸ਼ਨਕਰਤਾ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੇ ਕਦਨ ਚੁੱਕੇ ਗਏ ਹਨ। ਅਸੀਂ ਇਸ 'ਤੇ ਹਾਈ ਕੋਰਟ ਦੇ ਸਾਹਮਣੇ ਭਰੋਸਾ ਕੀਤਾ ਹੈ। ਅਦਾਲਤ ਨੇ ਕਿਹਾ ਕਿ ਉਹ ਚੰਡੀਗੜ੍ਹ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਕਰ ਰਹੇ ਹਨ। ਇਸ ਵਿੱਚ ਕੀ ਸਮੱਸਿਆ ਹੈ?

ਅਗਰਵਾਲ ਨੇ ਕਿਹਾ ਕਿ ਮੈਂ ਅੰਤਰਿਮ ਜ਼ਮਾਨਤ ਦੀ ਮੰਗ ਕਰ ਰਿਹਾ ਹਾਂ। ਇਹ ਇੱਕ ਨਿਯਮਤ ਜ਼ਮਾਨਤ ਅਰਜ਼ੀ ਹੈ। ਮੈਂ ਅੰਤਰਿਮ ਜ਼ਮਾਨਤ ਦੀ ਬੇਨਤੀ ਕਰ ਰਿਹਾ ਹਾਂ। ਰਾਜ ਜਿੰਨਾ ਸਮਾਂ ਚਾਹੇ ਲੈ ਸਕਦਾ ਹੈ। ਸੀਨੀਅਰ ਵਕੀਲ ਸਿਧਾਰਥ ਦਵੇ (ਪੰਜਾਬ ਰਾਜ ਵੱਲੋਂ ਪੇਸ਼ ਹੋਏ) ਨੇ ਕਿਹਾ ਕਿ ਮੈਂ ਦੋ ਹਫ਼ਤੇ ਮੰਗ ਰਿਹਾ ਹਾਂ। ਅਦਾਲਤ ਨੇ ਕਿਹਾ ਕਿ ₹540 ਕਰੋੜ ਜਨਤਕ ਪੈਸਾ ਹੈ। ਅਗਰਵਾਲ ਨੇ ਕਿਹਾ ਕਿ  ਚਾਰਜਸ਼ੀਟ ਸਿਰਫ ₹40 ਕਰੋੜ ਲਈ ਹੈ। ਪਿਛਲੀ ਵਾਰ ਵੀ ਸਮੇਂ ਦੀ ਬੇਨਤੀ ਕੀਤੀ ਗਈ ਸੀ।