ਪੜਚੋਲ ਕਰੋ
Advertisement
ਮਜੀਠੀਆ ਨੂੰ ਪਸੰਦ ਕੇਜਰੀਵਾਲ ਦੇ ਪੈਂਤੜੇ
ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਦੂਸ਼ਣ ਲਈ ਪੰਜਾਬ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਅਕਾਲੀ ਵਿਧਾਇਕ ਬਿਕਰਮ ਮਜੀਠੀਆ ਨੇ ਅਲੋਚਨਾ ਕੀਤੀ ਹੈ। ਮਜੀਠੀਆ ਨੇ ਕਿਹਾ ਹੈ ਕਿ ਕੇਜਰੀਵਾਲ ਨੇ ਜਦੋਂ ਹਰਿਆਣੇ ਵਿੱਚ ਵੋਟਾਂ ਲੈਣੀਆਂ ਹੁੰਦੀਆਂ ਹਨ ਤਾਂ ਹਰਿਆਣੇ ਦੀ ਗੱਲ ਕਰਦੇ ਹਨ। ਜਦੋਂ ਪੰਜਾਬ ਵਿੱਚੋਂ ਵੋਟਾਂ ਲੈਣੀਆਂ ਸਨ ਤਾਂ ਉਦੋਂ ਪੰਜਾਬ ਦੇ ਹਿੱਤਾਂ ਦੀ ਗੱਲ ਕਰਦੇ ਸੀ। ਹੁਣ ਉਹ ਪੰਜਾਬ ਦੇ ਕਿਸਾਨਾਂ ਨੂੰ ਇਸ ਕਰਕੇ ਬੁਰਾ ਭਲਾ ਕਹਿ ਰਹੇ ਹਨ ਕਿਉਂਕਿ ਹੁਣ ਪੰਜਾਬ ਵਿੱਚੋਂ ਵੋਟਾਂ ਨਹੀਂ ਲੈਣੀਆਂ। ਹੁਣ ਉਹ ਹਰਿਆਣਾ ਤੇ ਦਿੱਲੀ ਦੀ ਗੱਲ ਕਰ ਰਹੇ ਹਨ।
ਮਾਝੇ ਦੇ ਅਕਾਲੀ ਆਗੂਆਂ ਦੀ ਬਗਾਵਤ ਬਾਰੇ ਮਜੀਠੀਆ ਨੇ ਕਿਹਾ ਕਿ ਸਾਰੇ ਆਗੂ ਪਾਰਟੀ ਦੇ ਸਤਿਕਾਰਤ ਹਨ। ਬਾਗੀ ਅਕਾਲੀਆਂ ਦੇ ਹਲਕਿਆਂ ਵਿੱਚ ਸੁਖਬੀਰ ਬਾਦਲ ਤੇ ਅਕਾਲੀ ਦਲ ਵੱਲੋਂ ਕੁਝ ਸਥਾਨਕ ਆਗੂਆਂ ਨੂੰ ਹਵਾ ਦੇਣ ਦੇ ਮੁੱਦੇ 'ਤੇ ਮਜੀਠੀਆ ਨੇ ਕਿਹਾ ਕਿ ਸਮਾਂ ਆਉਣ 'ਤੇ ਸਾਰੀ ਸਥਿਤੀ ਸਾਫ ਹੋ ਜਾਵੇਗੀ।
ਮਜੀਠੀਆ ਨੇ ਚੁਰਾਸੀ ਕਤਲੇਆਮ ਬਾਰੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਨੇ ਇਸ ਕਤਲੇਆਣ ਲਈ ਜ਼ਿੰਮੇਵਾਰ ਆਗੂਆਂ ਨੂੰ ਬਚਾਉਣ ਦੀਆਂ ਸਾਜ਼ਸ਼ਾਂ ਕੀਤੀਆਂ ਪਰ ਮੋਦੀ ਸਰਕਾਰ ਤੇ ਵਾਜਪਾਈ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲਿਆ। ਉਨ੍ਹਾਂ ਕਿਹਾ ਕਿ ਹੁਣ ਸਮਾਂ ਦੂਰ ਨਹੀਂ ਜਦੋਂ ਜ਼ਿੰਮੇਵਾਰ ਆਗੂਆਂ ਨੂੰ ਆਪਣੇ ਕੀਤੇ ਦੀ ਸਜ਼ਾ ਭੁਗਤਣੀ ਪਵੇਗੀ।
'ਏਬੀਪੀ ਸਾਂਝਾ' ਨਾਲ ਖਾਸ ਗੱਲਬਾਤ ਦੌਰਾਨ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਵੱਲੋਂ ਵੱਡੀ ਸਾਜ਼ਿਸ਼ ਤਹਿਤ ਸੂਬੇ ਵਿੱਚ ਸਿੱਖ ਇਤਿਹਾਸ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਇਸ ਮੁੱਦੇ 'ਤੇ ਮੁਆਫੀ ਮੰਗਣ ਤੇ ਨਾਲ ਹੀ ਜ਼ਿੰਮੇਵਾਰਾਂ ਖਿਲਾਫ ਮੁਕੱਦਮਾ ਦਰਜ ਕਰਨ।
ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨੂੰ ਜਾਂਚ ਕਮਿਸ਼ਨ ਵੱਲੋਂ ਕੀਤੇ ਗਏ ਸੰਮਨ ਬਾਰੇ ਉਨ੍ਹਾਂ ਕਿਹਾ ਕਿ ਜਾਂਚ ਅਧਿਕਾਰੀ ਸਿਰਫ਼ ਸਮਾਂ ਲੰਘਾ ਰਹੇ ਹਨ। ਇਹ ਮਹਿਜ਼ ਕਾਗਜ਼ੀ ਕਾਰਵਾਈ ਕਰ ਰਹੇ। ਸਿੱਧੂ ਜੋੜੇ ਨੂੰ ਬੁਲਾਇਆ ਗਿਆ ਹੈ ਪਰ ਇਸ ਦਾ ਨਤੀਜਾ ਵੀ ਸਾਰਿਆਂ ਨੂੰ ਪਤਾ ਹੀ ਹੈ ਕਿ ਸਿੱਧੂ ਜੋੜੇ ਖਿਲਾਫ ਕੋਈ ਕਾਰਵਾਈ ਨਹੀਂ ਹੋਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕ੍ਰਿਕਟ
ਜਲੰਧਰ
Advertisement