ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਰ ਪੂਰਾ ਹੋਣ 'ਤੇ ਚੋਣ ਵਾਅਦੇ ਅਧੂਰੇ ਛੱਡਣ ਦੇ ਦੋਸ਼ ਲਾਏ। ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਦੀ ਪ੍ਰੈਸ ਕਾਨਫ਼ਰੰਸ ਕਰ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਦੇ ਹਰ ਵਰਗ ਨੂੰ ਧੋਖਾ ਦਿੱਤਾ ਹੈ।
ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਲੋਕਾਂ ਨਾਲ ਵਿਸਾਹਘਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਸਭ ਤੋਂ ਵੱਡਾ ਧੋਖਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਦਿੱਤਾ ਹੈ ਕਿਉਂਕਿ ਕੈਪਟਨ ਸਰਕਾਰ ਕਰਜ਼ ਮੁਆਫ਼ੀ ਵਾਅਦੇ ਤੋਂ ਭੱਜ ਗਈ ਹੈ। ਮਜੀਠੀਆ ਨੇ ਪੰਜਾਬ ਦੇ ਮੰਤਰੀਆਂ 'ਤੇ ਤਿੱਖਾ ਵਾਰ ਕਰਦਿਆਂ ਕਿਹਾ ਕਿ ਧੀਆਂ-ਭੈਣਾਂ ਨੂੰ ਅਪਮਾਨ ਕਰਨ ਵਾਲਿਆਂ ਨੂੰ ਕੈਪਟਨ ਦੀ ਕੈਬਨਿਟ 'ਚ ਥਾਂ ਦਿੱਤੀ ਗਈ ਹੈ।
ਅਕਾਲੀ ਲੀਡਰ ਨੇ ਕਾਂਗਰਸ ਦਾ ਚੋਣ ਮੈਨੀਫੈਸਟੋ ਪੜ੍ਹਦਿਆਂ ਸਰਕਾਰ ਨੂੰ ਸਾਰੇ ਵਾਅਦੇ ਯਾਦ ਕਰਵਾਏ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਨਾ ਬੁਢਾਪਾ ਪੈਨਸ਼ਨ ਦਿੱਤੀ ਅਤੇ ਨਾ ਹੀ ਨੌਜਵਾਨਾਂ ਨੂੰ ਨੌਕਰੀਆਂ। ਮਜੀਠੀਆ ਨੇ ਕਿਹਾ ਕਿ ਕਿਸਾਨ ਖ਼ੁਦਕੁਸ਼ੀਆਂ ਹਾਲੇ ਵੀ ਨਿਰੰਤਰ ਜਾਰੀ ਅਤੇ ਕਾਂਗਰਸ ਸਰਕਾਰ 'ਤੇ ਸੂਬੇ ਨੂੰ ਕੰਗਾਲੀ ਵੱਲ ਧੱਕ ਰਹੀ ਹੈ।