ਬਿਕਰਮ ਮਜੀਠੀਆ ਨੇ ਮੋਦੀ ਸਰਕਾਰ ਨੂੰ ਇੰਝ ਪਾਈਆਂ ਲਾਹਨਤਾਂ, ਕਿਸਾਨ ਅੰਦੋਲਨ ਦੀ ਕੀਤੀ ਹਮਾਇਤ
ਮਜੀਠੀਆ ਨੇ ਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਇਹ ਐਕਟ ਕਿਸਾਨਾਂ ਦੀ ਭਲਾਈ ਲਈ ਹਨ ਪਰ ਜਦੋਂ ਕਿਸਾਨ ਹੀ ਨਹੀਂ ਚਾਹੁੰਦਾ ਕਿ ਇਹ ਕਾਨੂੰਨ ਹੋਣ ਤਾਂ ਫਿਰ ਬਿਨਾਂ ਤਰਕ, ਗਲਤ ਤੇ ਗੈਰ-ਲੋਕ ਤਰੀਕੇ ਇਹ ਕਾਨੂੰਨ ਕਿਸਾਨਾਂ ਸਿਰ ਕਿਉਂ ਮੜ੍ਹੇ ਜਾਣ।
ਚੰਡੀਗੜ੍ਹ: ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੇ ਮਾਸੂਮ ਕਿਸਾਨਾਂ ਨਾਲ ਖੇਡਾਂ ਖੇਡਣੀਆਂ ਬੰਦ ਕਰੇ ਅਤੇ ਤੁਰੰਤ ਬਿਨਾਂ ਸ਼ਰਤ ਤਿੰਨ ਖੇਤੀ ਕਾਨੂੰਨ ਵਾਪਸ ਲੈ ਕੇ ਕਿਸਾਨਾਂ ਦੀਆਂ ਹੋਰ ਮੰਗਾਂ ਵੀ ਪ੍ਰਵਾਨ ਕਰੇ। ਅਕਾਲੀ ਦਲ ਨੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਭਾਰਤ ਸਰਕਾਰ ਦੀਆਂ ਤਜਵੀਜ਼ਾਂ ਰੱਦ ਦੇ ਮਾਮਲੇ ਵਿਚ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕੇਂਦਰ ਦੀਆਂ ਇਹ ਤਜਵੀਜ਼ਾਂ ਧਿਆਨ ਭਟਕਾਉਣ ਤੋਂ ਬਿਨਾਂ ਹੋਰ ਕੁਝ ਨਹੀਂ ਹੈ।
ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਨੇ ਕਿਹਾ ਕਿ ਇਨ੍ਹਾਂ ਤਜਵੀਜ਼ਾਂ ਵਿਚ ਕੁਝ ਵੀ ਨਵਾਂ ਨਹੀ ਹੈ। ਉਨ੍ਹਾਂ ਕਿਹਾ ਬਹੁਤ ਹੀ ਤਰਸਯੋਗ ਹੈ ਕਿ ਦੇਸ਼ ਦਾ ਅੰਨਦਾਤਾ ਕਿਸਾਨ ਅੱਜ ਕੜਾਕੇ ਦੀ ਠੰਢ ਵਿਚ ਆਪਣੇ ਪਰਿਵਾਰਾਂ ਸਮੇਤ ਜਿੰਨ੍ਹਾਂ 'ਚ ਛੋਟੇ ਬੱਚੇ ਅਤੇ ਬਜ਼ੁਰਗ ਵੀ ਸ਼ਾਮਲ ਹਨ ਉਨ੍ਹਾਂ ਨੂੰ ਨਾਲ ਲੈਕੇ ਲੜਾਈ ਲੜ ਰਹੇ ਹਨ।
ਬੀਜੇਪੀ ਦੀ ਭਾਈਵਾਲ ਪਾਰਟੀ ਰਹਿ ਚੁੱਕੇ ਅਕਾਲੀ ਦਲ ਨੇ ਕੇਂਦਰ ਸਰਕਾਰ ਨੂੰ ਕਿਹਾ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ। ਮਜੀਠੀਆ ਨੇ ਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਇਹ ਐਕਟ ਕਿਸਾਨਾਂ ਦੀ ਭਲਾਈ ਲਈ ਹਨ ਪਰ ਜਦੋਂ ਕਿਸਾਨ ਹੀ ਨਹੀਂ ਚਾਹੁੰਦਾ ਕਿ ਇਹ ਕਾਨੂੰਨ ਹੋਣ ਤਾਂ ਫਿਰ ਬਿਨਾਂ ਤਰਕ, ਗਲਤ ਤੇ ਗੈਰ-ਲੋਕ ਤਰੀਕੇ ਇਹ ਕਾਨੂੰਨ ਕਿਸਾਨਾਂ ਸਿਰ ਕਿਉਂ ਮੜ੍ਹੇ ਜਾਣ।
ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਸੰਯੁਕਤ ਰਾਸ਼ਟਰ ਸਮੇਤ ਦੁਨੀਆਂ ਭਰ ਦੇ ਲੋਕਾਂ ਅਤੇ ਸੰਸਥਾਵਾਂ ਨੇ ਸਾਡੇ ਬਹਾਦਰ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਹਨਾਂ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਹੈ। ਪਰ ਸਾਡੀ ਆਪਣੀ ਚੁਣੀ ਹੋਈ ਸਰਕਾਰ ਸਾਡੀਆਂ ਪੀੜਾ ਤੇ ਤਕਲੀਫਾਂ ਪ੍ਰਤੀ ਬੇਦਰਦ ਬਣੀ ਹੋਈ ਹੈ।
ਅਕਾਲੀ ਲੀਡਰ ਨੇ ਕਿਹਾ ਕਿ ਸਰਕਾਰ ਦੀ ਆਪਣੇ ਹੀ ਲੋਕਾਂ ਪ੍ਰਤੀ ਬੇਰੁਖੀ ਅਤੇ ਅਮੀਰ ਕਾਰਪੋਰੇਟ ਘਰਾਣਿਆਂ ਲਈ ਪਿਆਰ ਤੇ ਤਰਜੀਹ ਨੇ ਬਸਤੀਵਾਦੀ ਸ਼ਾਸਨ ਚੇਤੇ ਕਰਵਾ ਦਿੱਤਾ ਹੈ। ਮਜੀਠੀਆ ਨੇ ਹਰਿਆਣਾ ਦੇ ਲੋਕਾਂ ਖਾਸ ਤੌਰ 'ਤੇ ਕਿਸਾਨਾਂ ਵੱਲੋਂ ਪੰਜਾਬੀ ਕਿਸਾਨਾਂ ਨਾਲ ਪ੍ਰਗਟਾਈ ਗਈ ਇਕਜੁੱਟਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਖੱਟਰ ਸਰਕਾਰ ਨੂੰ ਠੋਕਵਾਂ ਜਵਾਬ ਦਿੱਤਾ ਹੈ। ਜਦਕਿ ਖੱਟਰ ਸਰਕਾਰ ਪੰਜਾਬ ਅਤੇ ਹਰਿਆਣਾ ਵਿਚਾਲੇ ਸ਼ੱਕ, ਨਫਰਤ ਤੇ ਵੰਡ ਪਾਊ ਬੀਜ ਬੀਜਣਾ ਚਾਹੁੰਦੀ ਹੈ।
NIA ਵੱਲੋਂ ਅਮਰੀਕਾ 'ਚ ਰਹਿ ਰਹੇ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ ਸਮੇਤ 16 ਖਿਲਾਫ ਦੋਸ਼ ਪੱਤਰ ਦਾਇਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ