Illegal Mining in Anandpur Sahib: ਸ੍ਰੀ ਆਨੰਦਪੁਰ ਸਾਹਿਬ ਵਿੱਚ ਗ਼ੈਰ ਕਾਨੂੰਨੀ ਮਾਈਨਿੰਗ ਦਾ ਮੁੱਦਾ ਵਿਧਾਨ ਸਭਾ ਵਿੱਚ ਵੀ ਗੂੰਜਿਆਂ। ਸੈਸ਼ਨ ਦੇ ਪਹਿਲੇ ਦਿਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੇਰਾ ਮਾਈਨਿੰਗ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਸਗੋਂ ਅਸੀਂ ਰੇਤਾ ਮਾਫ਼ੀਆ ਖਿਲਾਫ਼ ਕਾਰਵਾਈ ਕੀਤੀ ਹੈ। ਜਿਸ ਤੋਂ ਇਲਾਵਾ ਉਹਨਾਂ ਨੇ ਵਿਧਾਨ ਸਭਾ ਵਿੱਚ ਜ਼ਗਦੀਸ਼ ਭੋਲਾ ਦੇ ਨਾਮ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ 'ਤੇ ਤੰਜ ਵੀ ਕੱਸਿਆ ਸੀ।
ਹਰਜੋਤ ਬੈਂਸ ਦਾ ਜਵਾਬ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਕੇ ਦਿੱਤਾ ਹੈ। ਜਿਸ ਦੇ ਜਵਾਬ ਵਿੱਚ ਮਜੀਠੀਆ ਨੇ ਲਿਖਿਆ ਕਿ - ਵਕੀਲ ਕਿ ਬਲੈਕਮੇਲਰ ? ਜੇ ਵਕੀਲ ਬਲੈਕਮੇਲਰ ਹੈ ਤਾਂ ਹੁਣ ਯਾਦ ਆਇਆ ਸਾਡੇ ਮੁੱਦਾ ਚੁੱਕਣ ਤੋਂ ਬਾਅਦ ? ਜੇ ਬਲੈਕਮੇਲਰ ਹੈ ਤੇਰੇ ਚ ਹਿੰਮਤ ਹੈ ਤਾਂ ਕਰ ਪਰਚਾ ਦਰਜ ਕਰ ਅੰਦਰ। Mining MAFIA ਕੌਣ ? Harjot Bains ਅਤੇ SSP ਵਿਵੇਕ ਸ਼ੀਲ ਸੋਨੀ !! ਹਰਜੋਤ ਬੈਂਸ ਦਾ ਪਿਤਾ ਸੋਹਣ ਸਿੰਘ ਬੈਂਸ ! ਹਰਜੋਤ ਬੈਂਸ ਦਾ ਚਾਚਾ ਬਚਿੱਤਰ ਸਿੰਘ , ਚਾਚੇ ਦਾ ਸਾਂਢੂ ਟਿੱਕਾ ਸਿੰਘ ।
ਬਿਕਰਮ ਮਜੀਠੀਆ ਦਾਅਵਾ ਕਰ ਰਹੇ ਹਨ ਕਿ ਆਨੰਦਪੁਰ ਸਾਹਿਬ ਵਿੱਚ ਹੋ ਰਹੀ ਮਾਈਨਿੰਗ ਵਿੱਚ ਮੰਤਰੀ ਹਰਜੋਤ ਬੈਂਸ ਵੀ ਸ਼ਾਮਲ ਹਨ, ਹਲਾਂਕਿ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ਵਿੱਚ ਇਹਨਾ ਇਲਜ਼ਾਮਾਂ ਨੂੰ ਨਾਕਾਰ ਦਿੱਤਾ ਸੀ ਅਤੇ ਮਾਈਨਿੰਗ ਦੇ ਮੁੱਦੇ 'ਤੇ ਬੈਂਸ ਨੇ ਕਿਹਾ ਜੇਕਰ ਕੋਈ ਵਿਅਕਤੀ ਮੇਰੇ ਜਾਂ ਮੇਰੇ ਪਰਿਵਾਰ ਦੇ ਮਾਈਨਿੰਗ ਵਿਚ ਸ਼ਾਮਲ ਹੋਣ ਸਬੰਧੀ ਸਬੂਤ ਦੇ ਦੇਵੇ ਤਾਂ ਮੈਂ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨਾ ਲਈ ਤਿਆਰ ਹਾਂ।
ਉਨ੍ਹਾਂ ਕਿਹਾ ਕਿ ਚਾਹੇ ਮੇਰਾ ਨਾਰਕੋ ਟੈਸਟ ਕਰਵਾ ਲਿਆ ਜਾਵੇ। ਹਰਜੋਤ ਬੈੈਂਸ ਨੇ ਕਿਹਾ ਕਿ ਮੈਂ ਸਹੁੰ ਖਾਂਦਾ ਹਾਂ ਕਿ ਮੇਰੇ ਰੇਤ ਮਾਫ਼ੀਆਂ ਨਾਲ ਕੋਈ ਲੈਣ ਦੇਣ ਨਹੀਂ ਹੈ। ਸਗੋਂ ਅਸੀਂ ਮਾਫ਼ੀਆਂ ਖਿਲਾਫ਼ ਕਾਰਵਾਈਆਂ ਕੀਤੀਆਂ ਹਨ। ਜਦੋਂ ਮੈਂ ਮਾਈਨਿੰਗ ਮੰਤਰੀ ਸੀ ਤਾਂ ਸਾਡੇ ਸੂਬੇ ਨੇ ਸਭ ਤੋਂ ਵੱਧ ਰੈਵਨਿਊ ਹਾਸਲ ਕੀਤਾ ਸੀ। ਇਸ ਤੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਚ ਸ਼ਾਮਲ ਰਹੇ ਵੱਡੇ ਠੇਕੇਦਾਰ ਨੂੰ ਵੀ ਅਸੀਂ ਗ੍ਰਿਫ਼ਤਾਰ ਕੀਤਾ।
ਦਰਅਸਲ ਆਨੰਦਪੁਰ ਸਾਹਿਬ 'ਚ ਰੇਤ ਮਾਫ਼ੀਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜ਼ਬਤ ਕੀਤੀ ਹੋਈ ਜ਼ਮੀਨ 'ਤੇ ਹੀ ਗ਼ੈਰ ਕਾਨੂੰਨੀ ਮਾਈਨਿੰਗ ਕਰ ਦਿੱਤੀ ਹੈ। ਜਿਸ ਥਾਂ 'ਤੇ ਗ਼ੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ ਇਹ ਜ਼ਮੀਨ ਆਨੰਦਪੁਰ ਸਾਹਿਬ ਹਲਕੇ ਦੀ 142 ਕਨਾਲ ਹੈ ਯਾਨੀ 18 ਏਕੜ ਹੈ। ਇਹ ਜ਼ਮੀਨ 6000 ਕਰੋੜ ਦੇ ਅੰਤਰਰਾਸ਼ਟਰੀ ਡਰੱਗ ਦੇ ਸਰਗਨਾ ਜਗਦੀਸ਼ ਭੋਲਾ ਦੀ ਹੈ। ਜਿਸ ਨੂੰ ਈਡੀ ਨੇ ਜ਼ਬਤ ਕੀਤਾ ਸੀ। 7 ਸਾਲ ਪਹਿਲਾਂ ਈਡੀ ਨੇ ਇਸ ਜ਼ਮੀਨ 'ਤੇ ਕਾਰਵਾਈ ਕੀਤੀ ਸੀ ਅਤੇ ਆਪਣੇ ਕਬਜ਼ੇ ਵਿੱਚ ਲੈ ਲਈ ਸੀ। ਮੌਕੇ 'ਤੇ ਜ਼ਮੀਨ ਦੀ ਹਾਲਤ ਦੇਖ ਕੇ ਇਵੇਂ ਲੱਗਦਾ ਹੈ ਕਿ ਰੇਤ ਮਾਫ਼ੀਆ ਕਾਫ਼ੀ ਲੰਬੇ ਸਮੇਂ ਤੋਂ ਇਸ ਜ਼ਮੀਨ 'ਚ ਮਾਈਨਿੰਗ ਕਰ ਰਿਹਾ ਹੈ।