ਪੜਚੋਲ ਕਰੋ

Punjab news: ਮਜੀਠੀਆ ਨੂੰ ਸੀਐਮ ਮਾਨ ਨੇ ਪੁੱਛਿਆ..ਜਨਾਬ ਅਰਬੀ ਘੋੜੇ ਕਿੱਥੇ ਗਏ....5 ਦਸੰਬਰ ਤੱਕ ਦੱਸ ਦਿਓ ਨਹੀਂ ਤਾਂ ਮੈਂ ਮੀਡੀਆ ਸਾਹਮਣੇ ਖੋਲ੍ਹਾਂਗਾ ਪੋਲ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੂੰ ਵੰਗਾਰਿਆ ਹੈ। ਸੀਐਮ ਮਾਨ ਨੇ ਮਜੀਠੀਆ ਨੂੰ ਕਿਹਾ ਹੈ ਕਿ ਅਰਬੀ ਘੋੜਿਆਂ 'ਤੇ 5 ਦਸੰਬਰ ਤੱਕ ਜਵਾਬ ਦੇਣ।

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਨੂੰ ਵੰਗਾਰਿਆ ਹੈ। ਸੀਐਮ ਮਾਨ ਨੇ ਮਜੀਠੀਆ ਨੂੰ ਕਿਹਾ ਹੈ ਕਿ ਅਰਬੀ ਘੋੜਿਆਂ 'ਤੇ 5 ਦਸੰਬਰ ਤੱਕ ਜਵਾਬ ਦੇਣ। ਉਨ੍ਹਾਂ ਕਿਹਾ ਜੇਕਰ ਮਜੀਠੀਆ ਨੇ ਜਵਾਬ ਨਾ ਦਿੱਤਾ ਤਾਂ ਉਹ ਖੁਦ ਮੀਡੀਆ ਸਾਹਮਣੇ ਆ ਕੇ ਸਭ ਕੁਝ ਦੱਸਣਗੇ। ਮੁੱਖ ਮੰਤਰੀ ਨੇ ਕਿਹਾ ਕਿ ਬਿਕਰਮ ਮਜੀਠੀਆ ਦੀ ਕੋਈ ਪ੍ਰਾਪਤੀ ਨਹੀਂ, ਉਹ ਸਿਰਫ ਸੁਖਬੀਰ ਬਾਦਲ ਦਾ ਸਾਲਾ ਹੈ।

ਚੰਡੀਗੜ੍ਹ ਵਿੱਚ ਮਿਉਂਸਪਲ ਭਵਨ ਵਿੱਚ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੀਐਮ ਮਾਨ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਘੇਰਿਆ। ਇੱਕ ਕਿੱਸਾ ਸੁਣਾਉਂਦੇ ਹੋਏ ਸੀਐਮ ਮਾਨ ਨੇ ਕਿਹਾ ਕਿ 1957 ਵਿੱਚ ਜਦੋਂ ਭਾਰਤ ਵਿੱਚ ਵੋਟਿੰਗ ਹੋਈ ਸੀ ਤਾਂ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਅਗਵਾਈ ਵਿੱਚ ਇੱਕ ਵਫ਼ਦ ਅਰਬ ਦੇਸ਼ਾਂ ਵਿੱਚ ਗਿਆ ਸੀ। ਉੱਥੋਂ ਦੇ ਰਾਜੇ ਨੇ ਅਰਬੀ ਨਸਲ ਦੇ ਘੋੜੇ ਵਫ਼ਦ ਨੂੰ ਦਿੱਤੇ ਤਾਂ ਜੋ ਭਾਰਤੀ ਫ਼ੌਜ ਉਨ੍ਹਾਂ ਨੂੰ ਆਪਣੀ ਰੱਖਿਆ ਸੈਨਾ ਵਿੱਚ ਸ਼ਾਮਲ ਕਰ ਸਕੇ।

ਸੀਐਮ ਨੇ ਕਿਹਾ ਕਿ ਇਸ ਵਫਦ ਵਿੱਚ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਵੀ ਸਨ ਜੋ ਬਿਕਰਮ ਮਜੀਠੀਆ ਦੇ ਪੁਰਖੇ ਸਨ। ਨਿਯਮਾਂ ਮੁਤਾਬਕ ਉਨ੍ਹਾਂ ਘੋੜਿਆਂ ਨੂੰ ਮੇਰਠ ਪਹੁੰਚਣਾ ਚਾਹੀਦਾ ਸੀ ਪਰ ਦੋ ਮਹੀਨਿਆਂ ਬਾਅਦ ਜਦੋਂ ਅਰਬ ਦੇ ਬਾਦਸ਼ਾਹ ਨੇ ਫੋਨ ਕਰਕੇ ਪੁੱਛਿਆ ਕਿ ਘੋੜੇ ਕਿੱਥੇ ਹਨ ਤਾਂ ਭਾਰਤ ਸਰਕਾਰ ਨੇ ਕਿਹਾ ਕਿ ਉਹ ਮੇਰਠ ਤੋਂ ਪਤਾ ਕਰਕੇ ਦੋ ਘੰਟੇ ਦੇ ਅੰਦਰ ਦੱਸਦੇ ਹਨ।

ਇਹ ਵੀ ਪੜ੍ਹੋ: CM ਭਗਵੰਤ ਮਾਨ ਨੇ ਮਜੀਠੀਆ ਤੇ ਸਿਮਰਨਜੀਤ ਮਾਨ ਦੇ ਖੋਲ੍ਹੇ ਕੱਚੇ ਚਿੱਠੇ ! ਦੱਸਿਆ ਇਨ੍ਹਾਂ ਦਾ ਕਿਹੜਾ DNA ?

ਇਸ ਮਗਰੋਂ ਦੋ ਘੰਟੇ ਬਾਅਦ ਅਰਬ ਦੇ ਰਾਜੇ ਨੂੰ ਸੂਚਿਤ ਕੀਤਾ ਗਿਆ ਕਿ ਘੋੜੇ ਮੇਰਠ ਨਹੀਂ ਪਹੁੰਚੇ ਤੇ ਕਿਸੇ ਨਿੱਜੀ ਕੰਮ ਲਈ ਚਲੇ ਗਏ ਹਨ। ਇਸ ਤੋਂ ਬਾਅਦ ਅਰਬ ਦੇਸ਼ ਦੇ ਬਾਦਸ਼ਾਹ ਨੇ ਪ੍ਰਧਾਨ ਮੰਤਰੀ ਨਹਿਰੂ ਨੂੰ ਫੋਨ ਕਰਕੇ ਇਤਰਾਜ਼ ਪ੍ਰਗਟਾਇਆ। ਫਿਰ ਨਹਿਰੂ ਨੇ ਮਜੀਠੀਆ ਨੂੰ ਫੋਨ ਕਰਕੇ ਅਸਤੀਫਾ ਦੇਣ ਲਈ ਕਿਹਾ। ਅੱਜ ਜਦੋਂ ਵੀ ਕੋਈ ਪੱਗ ਵਾਲਾ ਮੇਰਠ ਜਾਂਦਾ ਹੈ ਤਾਂ ਉਸ ਨੂੰ ਘੋੜਾ ਚੋਰ ਕਿਹਾ ਜਾਂਦਾ ਹੈ।

ਸੀਐਮ ਮਾਨ ਨੇ ਬਿਕਰਮ ਮਜੀਠੀਆ ਨੂੰ 5 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਜੀਠੀਆ 5 ਦਸੰਬਰ ਤੱਕ ਦੱਸਣ ਕਿ ਉਹ ਘੋੜੇ ਕਿੱਥੇ ਹਨ। ਜੇਕਰ ਉਹ ਨਹੀਂ ਦੱਸਦੇ ਤਾਂ ਉਹ ਖੁਦ ਮੀਡੀਆ ਸਾਹਮਣੇ ਸਪੱਸ਼ਟ ਕਰਨਗੇ ਕਿ ਉਹ ਘੋੜੇ ਕਿੱਥੇ ਗਏ ਸਨ।

ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਦੀ ਕੋਈ ਪ੍ਰਾਪਤੀ ਨਹੀਂ, ਉਹ ਸਿਰਫ਼ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਸਾਲਾ ਹੈ। ਸਵੇਰੇ ਉੱਠਦੇ ਹੀ ਉਨ੍ਹਾਂ ਦੇ ਕੰਮ ਵੱਲ ਉਂਗਲ ਉਠਾਉਂਦੇ ਹਨ। ਉਹ ਇਹ ਬਰਦਾਸ਼ਤ ਨਹੀਂ ਕਰ ਸਕਦੇ ਕਿ ਇੱਕ ਛੋਟੀ ਜਿਹੀ ਜਗ੍ਹਾ ਤੋਂ ਇੱਕ ਪੰਜਾਬੀ ਮੁੱਖ ਮੰਤਰੀ ਦੀ ਕੁਰਸੀ 'ਤੇ ਕਿਵੇਂ ਬੈਠਾ ਹੈ।

ਇਹ ਵੀ ਪੜ੍ਹੋ: Sugarcane price: ਕਿਸਾਨਾਂ ਵੱਲੋਂ ਸੀਐਮ ਭਗਵੰਤ ਮਾਨ ਦਾ 11 ਰੁਪਏ ਦਾ ਸ਼ਗਨ ਰੱਦ, ਬੋਲੇ...ਇਹ ਸ਼ਗਨ 21 ਜਾਂ 51 ਰੁਪਏ ਦਾ ਵੀ ਹੋ ਸਕਦਾ...

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget