Punjab News: ਆਪ ਵਿਧਾਇਕ ਦੀ ਗ੍ਰਿਫ਼ਤਾਰੀ 'ਤੇ ਮਜੀਠੀਆ ਦਾ ਤੰਜ, ਕਿਹਾ-ਚਿੰਤਾ ਨਾ ਕਰੋ ਲਾਲਾ ਜੀ...ਸਾਰੇ ਫੜ੍ਹੇ ਜਾਣਗੇ
Punjab News: ਬਿਕਰਮ ਸਿੰਘ ਮਜੀਠੀਆ ਨੇ ਕਿਹਾ, ਆਪਣੇ ਆਪ ਨੂੰ ਕੱਟੜ ਇਮਾਨਦਾਰ ਦੱਸਣ ਵਾਲਿਆਂ ਦੀ ਇਕ ਹੋਰ ਵਿਕਟ ਡਿੱਗੀ...ਅਮਰਗੜ੍ਹ ਦੇ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਈ ਡੀ ਨੇ ਗ੍ਰਿਫਤਾਰ ਕਰ ਲਿਆ ਹੈ
Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਈਡੀ ਨੇ 'ਆਪ' ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਿਰਾਸਤ 'ਚ ਲੈ ਲਿਆ ਹੈ। ਜਸਵੰਤ ਸਿੰਘ ਗੱਜਣ ਮਾਜਰਾ ਅਮਰਗੜ੍ਹ ਤੋਂ ਵਿਧਾਇਕ ਹਨ। ਇਸ ਗ੍ਰਿਫ਼ਤਾਰੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਲੀਡਲ ਬਿਕਰਮ ਸਿੰਘ ਮਜੀਠੀਆ ਨੇ ਤੰਜ ਕਸਿਆ ਹੈ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ, ਆਪਣੇ ਆਪ ਨੂੰ ਕੱਟੜ ਇਮਾਨਦਾਰ ਦੱਸਣ ਵਾਲਿਆਂ ਦੀ ਇਕ ਹੋਰ ਵਿਕਟ ਡਿੱਗੀ...ਅਮਰਗੜ੍ਹ ਦੇ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਈ ਡੀ ਨੇ ਗ੍ਰਿਫਤਾਰ ਕਰ ਲਿਆ ਹੈ....ਚਿੰਤਾ ਨਾ ਲਾਲਾ ਜੀ ਕੇਜਰੀਵਾਲ ਸਾਹਿਬ ਨੰਬਰ ਤੁਹਾਡਾ ਵੀ ਲੱਗਣਾ ਹੈ ਤੇ ਪੰਜਾਬ ਵਾਲਿਆਂ ਦੀ ਵੀ ਤਿਆਰੀ ਹੈ...ਸਾਰੇ ਫੜੇ ਜਾਣਗੇ...ਸਾਰੇ ਫੜੇ ਜਾਣਗੇ
ਆਪਣੇ ਆਪ ਨੂੰ ਕੱਟੜ ਇਮਾਨਦਾਰ ਦੱਸਣ ਵਾਲਿਆਂ ਦੀ ਇਕ ਹੋਰ ਵਿਕਟ ਡਿੱਗੀ...ਅਮਰਗੜ੍ਹ ਦੇ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਈ ਡੀ ਨੇ ਗ੍ਰਿਫਤਾਰ ਕਰ ਲਿਆ ਹੈ....ਚਿੰਤਾ ਨਾ ਲਾਲਾ ਜੀ ਕੇਜਰੀਵਾਲ ਸਾਹਿਬ ਨੰਬਰ ਤੁਹਾਡਾ ਵੀ ਲੱਗਣਾ ਹੈ ਤੇ ਪੰਜਾਬ ਵਾਲਿਆਂ ਦੀ ਵੀ ਤਿਆਰੀ ਹੈ...ਸਾਰੇ ਫੜੇ ਜਾਣਗੇ...ਸਾਰੇ ਫੜੇ ਜਾਣਗੇ... @AAPPunjab… pic.twitter.com/GqUY9YmLHw
— Bikram Singh Majithia (@bsmajithia) November 6, 2023
ਜ਼ਿਕਰ ਕਰ ਦਈਏ ਕਿ ਗੱਜਣ ਮਾਜਰਾ ਨੂੰ ਈਡੀ ਨੇ ਉਸ ਸਮੇਂ ਹਿਰਾਸਤ ਵਿੱਚ ਲਿਆ ਜਦੋਂ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਹੁਣ ਈਡੀ ਦੀ ਟੀਮ ਉਸ ਨੂੰ ਜਲੰਧਰ ਲੈ ਕੇ ਜਾ ਰਹੀ ਹੈ। ਵਿਧਾਇਕ 'ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਦੋਸ਼ ਹੈ। ਏਜੰਸੀ ਪਹਿਲਾਂ ਵੀ ਕਈ ਵਾਰ ਜਾਂਚ ਕਰ ਚੁੱਕੀ ਹੈ।ਇਸ ਤੋਂ ਪਹਿਲਾਂ ਈਡੀ ਨੇ ਸਤੰਬਰ ਮਹੀਨੇ ਜਸਵੰਤ ਸਿੰਘ ਗੱਜਣ ਮਾਜਰਾ ਦੇ ਘਰ ਛਾਪਾ ਮਾਰਿਆ ਸੀ। ਈਡੀ ਦੇ ਅਧਿਕਾਰੀਆਂ ਨੇ ਕਰੀਬ 14 ਘੰਟੇ ਤੱਕ ਘਰ ਵਿੱਚ ਛਾਣਬੀਣ ਕੀਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।