Punjab news: SYL ਮੁੱਦੇ 'ਤੇ ਸੰਦੀਪ ਪਾਠਕ ਦੇ ਦਿੱਤੇ ਬਿਆਨ ਨੂੰ ਲੈ ਕੇ ਨੂੰ ਬਿਕਰਮ ਮਜੀਠੀਆ ਨੇ ਘੇਰਿਆ ਸੀਐੱਮ ਮਾਨ ਨੂੰ, ਪੁੱਛਿਆ-ਪਾਰਟੀ ਵਿਚੋਂ ਸਸਪੈਂਡ ਕਰਨ ਦੀ ਮੰਗ ਕਰੋਗੇ ਜਾਂ ਨਹੀਂ?
Punjab news: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਟਵੀਟ ਕਰਕੇ ਕਿਹਾ ਕਿ SYL ਨਹਿਰ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਨਾਮਜ਼ਦ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਆਪਣੀ ਪਾਰਟੀ ਅਤੇ ਸਰਕਾਰ ਦੀ ਵਿਚਾਰਧਾਰਾ ਸਪਸ਼ਟ ਕਰ ਦਿੱਤੀ ਹੈ।
Punjab news: ਸਤਲੁਜ-ਯਮੁਨਾ ਲਿੰਕ ਨਹਿਰ (SYL) ਦਾ ਮੁੱਦਾ ਪੂਰੀ ਤਰਾਂ ਭਖਿਆ ਹੋਇਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਨਾਮਜ਼ਦ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਇਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਟਵੀਟ ਕਰਕੇ ਕਿਹਾ ਕਿ SYL ਨਹਿਰ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਨਾਮਜ਼ਦ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਆਪਣੀ ਪਾਰਟੀ ਅਤੇ ਸਰਕਾਰ ਦੀ ਵਿਚਾਰਧਾਰਾ ਸਪਸ਼ਟ ਕਰ ਦਿੱਤੀ ਹੈ।
‘ਆਪ’ ਆਗੂ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਆਪਣੀ ਵਿਚਾਰਧਾਰਾ ਸਪਸ਼ਟ ਕਰਦਿਆਂ ਕਿਹਾ ਕਿ ਹਰਿਆਣਾ ਨੂੰ SYL ਰਾਹੀਂ ਪਾਣੀ ਮਿਲਣਾ ਚਾਹੀਦਾ ਹੈ। ‘ਆਪ’ ਹਰਿਆਣਾ ਦੇ ਮੁਖੀ ਸੁਸ਼ੀਲ ਗੁਪਤਾ ਵੀ ਨਾਲ ਨਜ਼ਰ ਆ ਰਹੇ ਹਨ, ਜਿਨ੍ਹਾਂ ਨੇ ਪਹਿਲਾਂ ਗਰੰਟੀ ਦਿੱਤੀ ਸੀ ਕਿ ਹਰਿਆਣਾ ਵਿਚ ‘ਆਪ’ ਸਰਕਾਰ ਬਣਨ ’ਤੇ ਐਸ ਵਾਈ ਐਲ ਦਾ ਪਾਣੀ ਸੂਬੇ ਦੇ ਹਰ ਕੋਨੇ ਵਿਚ ਪਹੁੰਚਾਇਆ ਜਾਵੇਗਾ।
ਇਹ ਵੀ ਪੜ੍ਹੋ: PEDA: ਪੰਜਾਬ ਗਰੀਨ ਹਾਈਡ੍ਰੋਜਨ ਨੀਤੀ 2023 ਲਾਗੂ, ਸਰਕਾਰ ਨੇ ਲੋਕਾਂ ਤੋਂ ਮੰਗੇ ਸੁਝਾਅ, ਕੀ ਹੈ ਇਹ ਨੀਤੀ
ਆਪ ਆਗੂ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਸਪਸ਼ਟ ਹਨ ਕਿ ਹਰਿਆਣਾ ਨੂੰ ਐਸ ਵਾਈ ਐਲ ਰਾਹੀਂ ਪਾਣੀ ਮਿਲਣਾ ਚਾਹੀਦਾ ਹੈ। ਆਪ ਹਰਿਆਣਾ ਦੇ ਮੁਖੀ ਸੁਸ਼ੀਲ ਗੁਪਤਾ ਵੀ ਨਾਲ ਨਜ਼ਰ ਆ ਰਹੇ ਹਨ ਜਿਹਨਾਂ ਨੇ ਪਹਿਲਾਂ ਗਰੰਟੀ ਦਿੱਤੀ ਸੀ ਕਿ ਹਰਿਆਣਾ ਵਿਚ ਆਪ ਸਰਕਾਰ ਬਣਨ ’ਤੇ ਐਸ ਵਾਈ ਐਲ ਦਾ ਪਾਣੀ ਸੂਬੇ ਦੇ ਹਰ ਕੋਨੇ ਵਿਚ ਪਹੁੰਚਾਇਆ ਜਾਵੇਗਾ। ਕੀ… pic.twitter.com/pMXrz8vBjJ
— Bikram Singh Majithia (@bsmajithia) October 17, 2023
ਉਨ੍ਹਾਂ ਕਿਹਾ ਕਿ ਕੀ ਮੁੱਖ ਮੰਤਰੀ ਹੁਣ ਆਪਣੇ ਹੀ ਐਮਪੀ ਦੇ ਬਿਆਨ ’ਤੇ ਆਪਣੀ ਚੁੱਪੀ ਤੋੜਨਗੇ ? ਕੀ ਉਹ ਉਨ੍ਹਾਂ ਨੂੰ ਪਾਰਟੀ ਵਿਚੋਂ ਸਸਪੈਂਡ ਕਰਨ ਦੀ ਮੰਗ ਕਰਨਗੇ? ਜਾਂ ਫਿਰ ਸਿਰਫ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਦਬਾਅ ਅੱਗੇ ਚੁੱਪੀ ਵੱਟ ਕੇ ਰੱਖਣਗੇ। ਭਗਵੰਤ ਮਾਨ ਤੁਸੀਂ ਰਾਜ ਸਭਾ ਲਈ ਅਜਿਹੇ ਮੈਂਬਰ ਨਾਮਜ਼ਦ ਕੀਤੇ ਹਨ ਜੋ ਪੰਜਾਬ ਦੇ ਖਰਚੇ ’ਤੇ ਹਰਿਆਣਾ ਤੇ ਹੋਰ ਥਾਵਾਂ ’ਤੇ ਆਪ ਦੇ ਪਸਾਰ ਵਾਸਤੇ ਕੰਮ ਕਰ ਰਹੇ ਹਨ।
ਬਿਕਰਮ ਮਜੀਠੀਆ ਨੇ ਕਿਹਾ ਕਿ ਸਾਰੇ ਪੰਜਾਬ ਵਿਰੋਧੀ ਆਗੂ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੀਆਂ ਹਦਾਇਤਾਂ ’ਤੇ ਰਲ ਕੇ ਕੰਮ ਕਰ ਰਹੇ ਹਨ। ਭਗਵੰਤ ਮਾਨ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ...ਦਿੱਲੀ ਲਈ ਕੰਮ ਕਰਨਾ ਬੰਦ ਕਰੋ ਤੇ ਪੰਜਾਬ ਤੇ ਪੰਜਾਬੀਆਂ ਵਾਸਤੇ ਕੰਮ ਕਰਨਾ ਸ਼ੁਰੂ ਕਰੋ।
ਇਹ ਵੀ ਪੜ੍ਹੋ: Punjab News: ਹੁਣ ਕਿਸਾਨ ਨਹੀਂ ਸਾੜਨਗੇ ਪਰਾਲੀ ? ਮਾਨ ਸਰਕਾਰ ਨੇ ਕੱਢਿਆ ਨਵਾਂ ਹੱਲ, ਜਾਣੋ ਕਿਵੇਂ ਕਰਦਾ ਹੈ ਕੰਮ