Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਪੰਜਾਬ ਪੁਲਿਸ ਉੱਪਰ ਗੰਭੀਰ ਸਵਾਲ ਉਠਾਏ ਹਨ। ਰੂਪਨਗਰ ਦੀ ਅਸਿਸਟੈਂਟ ਪ੍ਰੋਫੈਸਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਨੂੰ ਲੈ ਕੇ ਮਜੀਠੀਆ ਨੇ ਸਵਾਲ ਕੀਤਾ ਹੈ ਕਿ ਸੁਸਾਇਡ ਨੋਟ ਹੋਣ ਦੇ ਬਾਵਜੂਦ ਪੁਲਿਸ ਪਰਚਾ ਦਰਜ ਕਿਉਂ ਨਹੀਂ ਕਰ ਰਹੀ। 


ਬਿਕਰਮ ਮਜੀਠੀਆ ਨੇ ਟਵੀਟ ਕਰਕੇ ਕਿਹਾ...ਕਿਹੜੇ ਕਾਨੂੰਨ ਦਾ ਸਹਾਰਾ ਲਏ ਰਹੇ ਹੋ SSP ਸਾਬ ? ਤੁਸੀਂ suicide ਨੋਟ ਤੇ ਪਰਚਾ ਦਰਜ ਨਹੀਂ ਕਰ ਰਹੇ ? 
ਤੁਹਾਡੀ ਮਜਬੂਰੀ ਕੀ ਹੈ ? ਦੋਹਰਾ ਮਾਪਦੰਡ ਕਿਉਂ? SSP ਸਾਬ ਤੁਹਾਡੀ ਲੱਤਾਂ ਕੰਬ ਉੱਠੀਆਂ ਨੇ, ਮਗਰ ਕਾਨੂੰਨ ਚੱਲ਼ੂਗਾ !
ਕਾਨੂੰਨ ਪ੍ਰਧਾਨ ਮੰਤਰੀ ਲਈ ਉਹੋ, ਮੰਤਰੀ ਲਈ ਵੀ ਤੇ ਸੰਤਰੀ ਲਈ ਵੀ ਉਹੀ ਆ। 
ਤੁਸੀਂ ਕਾਨੂੰਨ ਲਾਗੂ ਕਰਨ ਤੋਂ ਘਬਰਾਅ ਰਹੇ ਹੋ!!!#JusticeFor1158 
@1158APFront5aab @DGPPunjabPolice @BhagwantMann @harjotbains







ਦੱਸ ਦਈਏ ਕਿ ਰੂਪਨਗਰ ਦੀ ਵਸਨੀਕ 35 ਸਾਲਾ ਮਹਿਲਾ ਸ਼ਨਾਖਤ ਬਲਵਿੰਦਰ ਕੌਰ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ। ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਗੰਭੀਰਪੁਰ ਪਿੰਡ ਵਿੱਚ ਸਥਿਤ ਰਿਹਾਇਸ਼ ਨੇੜੇ ਦੋ ਮਹੀਨੇ ਤੋਂ ਧਰਨਾ ਦੇ ਰਹੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੇ 483 ਮੈਂਬਰਾਂ ਵਿੱਚ ਸ਼ਾਮਲ ਸੀ।


ਪੀੜਤ ਬਲਵਿੰਦਰ ਕੌਰ ਦਾ ਖ਼ੁਦਕੁਸ਼ੀ ਪੱਤਰ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਹੈ ਕਿ ਸਿੱਖਿਆ ਮੰਤਰੀ ਉਸ ਦੀ ਮੌਤ ਲਈ ਜ਼ਿੰਮੇਵਾਰ ਹੈ। ਉਹ 3 ਦਸੰਬਰ 2021 ਨੂੰ ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤ ਹੋਣ ਤੋਂ ਬਾਅਦ ਲਗਾਤਾਰ ਔਕੜਾਂ ਦਾ ਸਾਹਮਣਾ ਕਰ ਰਹੀ ਸੀ।


ਇਹ ਵੀ ਪੜ੍ਹੋ: Punjab news: ਜੇਲ੍ਹ ‘ਚ ਬੰਦ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮਿਲੀ ਜ਼ਮਾਨਤ, ਇਸ ਮਾਮਲੇ ‘ਚ ਕੀਤਾ ਗਿਆ ਸੀ ਗ੍ਰਿਫ਼ਤਾਰ