ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਅੱਜ ਫਿਰ ਨਸ਼ਾ ਤਸਕਰੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ੀ ਭੁਗਤੀ। ਜਜਮਾਨਤ ਮਿਲਣ ਮਗਰੋਂ ਉਹ ਅੱਜ ਤੀਜੀ ਵਾਰ ਸਿੱਟ ਅੱਗੇ ਪੇਸ਼ ਹੋਏ। ਸਿੱਟ ਨੇ ਮਜੀਠੀਆ ਤੋਂ ਨਸ਼ਾ ਤਸਕਰੀ ਕੇਸ ਵਿੱਚ ਕਾਫੀ ਸਮਾਂ ਪੁੱਛਗਿੱਛ ਕੀਤੀ।


ਦੱਸ ਦਈਏ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਮਜੀਠੀਆ ਨੂੰ ਹਦਾਇਤ ਦਿੱਤੀ ਸੀ ਕਿ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋ ਕੇ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਦੇਣ।


ਇਸ ਲਈ ਮਜੀਠੀਆ ਅੱਜ ਤੀਜੀ ਵਾਰ ਆਪਣੇ ਵਕੀਲਾਂ ਨਾਲ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਬਿਊਰੋ ਦੇ ਥਾਣੇ ਵਿੱਚ ਪਹੁੰਚੇ। ਮਜੀਠੀਆ ਖ਼ਿਲਾਫ਼ ਪਿਛਲੇ ਦਿਨੀਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ।


ਮਜੀਠੀਆ ਨੂੰ ਮਿਲੀ ਸੀ ਸ਼ਰਤੀਆ ਜ਼ਮਾਨਤ 

ਦੱਸ ਦੇਈਏ ਕਿ ਹਾਈਕੋਰਟ ਨੇ ਮਜੀਠੀਆ ਨੂੰ ਸ਼ਰਤੀਆ ਜ਼ਮਾਨਤ ਦੇ ਦਿੱਤੀ ਸੀ, ਜਿਸ ਵਿੱਚ ਹਾਈ ਕੋਰਟ ਨੇ ਕਿਹਾ ਸੀ ਕਿ ਮਜੀਠੀਆ ਨੂੰ ਲੋੜ ਪੈਣ 'ਤੇ ਜਾਂਚ ਏਜੰਸੀ ਅੱਗੇ ਪੇਸ਼ ਹੋਣਾ ਪਵੇਗਾ। ਅਗਲੀ ਸੁਣਵਾਈ ਤੱਕ ਮਜੀਠੀਆ ਦੇਸ਼ ਨਹੀਂ ਛੱਡਣਗੇ। ਮਜੀਠੀਆ ਆਪਣਾ ਮੋਬਾਈਲ ਨੰਬਰ ਜਾਂਚ ਏਜੰਸੀ ਨੂੰ ਦੇਣਗੇ , ਜੋ ਹਰ ਸਮੇਂ ਉਪਲਬਧ ਹੈ ਅਤੇ 24 ਘੰਟੇ ਚਾਲੂ ਚੱਲੇਗਾ।
 
ਮਜੀਠੀਆ ਡਾਇਰੈਕਟ ਜਾਂ ਇਨ ਡਾਇਰੈਕਟ ਇਸ ਕੇਸ ਨਾਲ ਜੁੜੇ ਕਿਸੇ ਵੀ ਗਵਾਹ ਜਾਂ ਵਿਅਕਤੀ ਨਾਲ ਸੰਪਰਕ ਨਹੀਂ ਕਰਨਗੇ। ਮਜੀਠੀਆ ਵਟਸਐਪ ਰਾਹੀਂ ਜਾਂਚ ਏਜੰਸੀ ਨਾਲ ਆਪਣੀ ਲਾਈਵ ਲੋਕੇਸ਼ਨ ਸਾਂਝੀ ਕਰਨਗੇ। ਮਜੀਠੀਆ ਨੂੰ 438(2) ਸੀਆਰਪੀਸੀ ਤਹਿਤ ਨਿਰਧਾਰਤ ਸਾਰੀਆਂ ਸ਼ਰਤਾਂ ਦੀ ਪਾਲਣਾ ਕਰਨੀ ਪਵੇਗੀ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin



 


https://apps.apple.com/in/app/abp-live-news/id811114904