ਪੜਚੋਲ ਕਰੋ

ਮਜੀਠੀਆ ਦੀ ਜੇਲ੍ਹ 'ਚ ਵੀ ਬੱਲੇ-ਬੱਲੇ, ਅਕਾਲੀ ਲੀਡਰ ਲਈ ਨਿਯਮ ਹੋਏ ਨਰਮ

ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ  ਮਜੀਠੀਆ ਨਾਲ ਮੁਲਾਕਾਤ ਕੀਤੀ। ਇਸੇ ਤਰ੍ਹਾਂ ਸਿਲਸਿਲਾ ਜਾਰੀ ਰਿਹਾ ਤੇ 2 ਮਾਰਚ ਨੂੰ ਸੀਨੀਅਰ ਅਕਾਲੀ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਤਿੰਨ ਜਣਿਆਂ ਨੇ ਮਜੀਠੀਆ ਨਾਲ ਮੁਲਾਕਾਤ ਕੀਤੀ।

ਚੰਡੀਗੜ੍ਹ: ਬੇਸ਼ੱਕ ਡਰੱਗ ਕੇਸ ਵਿੱਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜੇਲ੍ਹ ਵਿੱਚ ਡੱਕਣ ਦੇ ਮਾਮਲੇ ਨੂੰ ਸ਼੍ਰੋਮਣੀ ਅਕਾਲੀ ਦਲ ਬਦਲਾਖੋਰੀ ਦੀ ਸਿਆਸਤ ਕਰਾਰ ਦੇ ਰਿਹਾ ਹੈ ਪਰ ਪੰਜਾਬ ਸਰਕਾਰ ਜੇਲ੍ਹ ਅੰਦਰ ਵੀ ਮਜੀਠੀਆ ਉੱਪਰ ਮਿਹਰਬਾਨ ਨਜ਼ਰ ਆ ਰਹੀ ਹੈ। ਜੇਲ੍ਹ ਅਧਿਕਾਰੀਆਂ ਨੇ ਮਜੀਠੀਆ ਨਾਲ ਮੁਲਾਕਾਤਾਂ ਦੇ ਨਿਯਮ ਵੀ ਢਿੱਲੇ ਕਰ ਦਿੱਤੇ ਹਨ।

ਹਾਸਲ ਜਾਣਕਾਰੀ ਮੁਤਾਬਕ ਨਿਯਮ ਕਹਿੰਦੇ ਹਨ ਕਿ ਜੇਲ੍ਹ ਵਿੱਚ ਨਜ਼ਰਬੰਦ ਕਿਸੇ ਵੀ ਕੈਦੀ ਲਈ ਹਫ਼ਤੇ ਵਿੱਚ ਇੱਕ ਤੇ ਹਵਾਲਾਤੀ ਲਈ ਦੋ ਮੁਲਾਕਾਤਾਂ ਦੀ ਵਿਵਸਥਾ ਹੈ ਪਰ ਮਜੀਠੀਆ ਦੇ ਮਾਮਲੇ ਵਿੱਚ ਨਿਯਮਾਂ ’ਚ ਕਾਫੀ ਢਿੱਲ ਦਿੱਤੀ ਜਾ ਰਹੀ ਹੈ। ਕੋਰੋਨਾ ਕਰਕੇ ਵੀ ਜੇਲ੍ਹ ਪ੍ਰਸਾਸ਼ਨ ਨੇ ਮੁਲਾਕਾਤਾਂ 'ਤੇ ਥੋੜ੍ਹੀ ਸਖਤੀ ਕੀਤੀ ਸੀ ਪਰ ਮਜੀਠੀਆ ਨਾਲ ਅਕਾਲੀ ਲੀਡਰ ਲਗਾਤਾਰ ਮੁਲਾਕਾਤਾਂ ਕਰ ਰਹੇ ਹਨ।

ਹਾਸਲ ਜਾਣਕਾਰੀ ਮੁਤਾਬਕ ਮਜੀਠੀਆ ਨੂੰ 24 ਫਰਵਰੀ ਨੂੰ ਰਾਤੀਂ ਜੇਲ੍ਹ ਵਿੱਚ ਲਿਆਂਦਾ ਗਿਆ ਸੀ ਜਿਸ ਤੋਂ ਅਗਲੇ ਹੀ ਦਿਨ 25 ਫਰਵਰੀ ਨੂੰ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਸਮੇਤ ਦੋ ਹੋਰ ਲੀਡਰਾਂ ਨੇ ਮੁਲਾਕਾਤ ਕੀਤੀ। ਫਿਰ 26 ਤੇ 27 ਫਰਵਰੀ ਦੀ ਛੁੱਟੀ ਹੋਣ ਕਰਕੇ ਕੋਈ ਮੁਲਾਕਾਤ ਨਹੀਂ ਹੋਈ ਪਰ 28 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਦਲਜੀਤ ਸਿੰਘ ਚੀਮਾ ਨੇ ਮਜੀਠੀਆ ਨਾਲ ਮੁਲਾਕਾਤ ਕੀਤੀ।

ਇਸ ਤੋਂ ਬਾਅਦ ਪਹਿਲੀ ਮਾਰਚ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ  ਮਜੀਠੀਆ ਨਾਲ ਮੁਲਾਕਾਤ ਕੀਤੀ। ਇਸੇ ਤਰ੍ਹਾਂ ਸਿਲਸਿਲਾ ਜਾਰੀ ਰਿਹਾ ਤੇ 2 ਮਾਰਚ ਨੂੰ ਸੀਨੀਅਰ ਅਕਾਲੀ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਤਿੰਨ ਜਣਿਆਂ ਨੇ ਮਜੀਠੀਆ ਨਾਲ ਮੁਲਾਕਾਤ ਕੀਤੀ।

ਉਧਰ, ਪਟਿਆਲਾ ਜੇਲ੍ਹ ਦੇ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਕੈਦੀ ਲਈ ਹਫਤੇ ਵਿੱਚ ਇੱਕ ਤੇ ਹਵਾਲਾਤੀ ਲਈ ਦੋ ਮੁਲਾਕਾਤਾਂ ਦੀ ਹੀ ਵਿਵਸਥਾ ਹੋਣ ਦੀ ਪੁਸ਼ਟੀ ਕੀਤੀ। ਉਨ੍ਹਾਂ ਮਜੀਠੀਆ ਦੀਆਂ ਇਸ ਜਾਰੀ ਹਫ਼ਤੇ ਵਿੱਚ ਤਿੰਨ ਦਿਨ ਮੁਲਾਕਾਤ ਹੋਣ ਦੀ ਗੱਲ ਵੀ ਸਵੀਕਾਰੀ ਹੈ। ਉਨ੍ਹਾਂ ਕਿਹਾ ਕਿ ਇਹ ਮੁਲਾਕਾਤਾਂ ਮੁਕੰਮਲ ਕਾਨੂੰਨੀ ਦਾਇਰੇ ਵਿੱਚ ਰਹਿ ਕੇ ਹੀ ਕਰਵਾਈਆਂ ਜਾ ਰਹੀਆਂ ਹਨ। 

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget