ਪੜਚੋਲ ਕਰੋ
Advertisement
Punjab News: ਸੀਐਮ ਭਗਵੰਤ ਮਾਨ ਦੀ ਕਿਸੇ ਵੀ ਗੱਲ 'ਤੇ ਭਰੋਸਾ ਕਰਨਾ ਔਖਾ! ਮਜੀਠੀਆ ਨੇ ਡੀਜੀਪੀ ਦਾ ਮੰਗਿਆ ਦਖਲ
Punjab News : ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ 'ਤੇ ਭਰੋਸਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਠੋਸ ਸੂਚਨਾ ਹੈ ਕਿ ਬਰਾੜ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ।
Punjab News : ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ 'ਤੇ ਭਰੋਸਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਠੋਸ ਸੂਚਨਾ ਹੈ ਕਿ ਬਰਾੜ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੀਐਮ ਮਾਨ ਦਾ ਬਿਆਨ ਗੁੰਮਰਾਹਕੁਨ ਹੈ। ਕੀ ਡੀਜੀਪੀ ਇਸ ਗੱਲ ਦੀ ਪੁਸ਼ਟੀ ਕਰਨਗੇ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਫੜ ਲਿਆ ਗਿਆ ਹੈ। ਜੇਕਰ ਉਹ ਸੱਚਮੁੱਚ ਫੜਿਆ ਗਿਆ ਹੈ ਤਾਂ ਇਸ ਨੂੰ ਜਨਤਕ ਕੀਤਾ ਜਾਵੇ।
CM @BhagwantMann ਦਾ ਪੰਜਾਬ ਨੂੰ ਗੁੰਮਰਾਹ ਕਰਨਾ ਮੰਦਭਾਗਾ !!
— Bikram Singh Majithia (@bsmajithia) December 3, 2022
ਭਗਵੰਤ ਮਾਨ ਦੀ ਕਿਸੇ ਵੀ ਗੱਲ ਦਾ ਭਰੋਸਾ ਨਹੀਂ,
ਕੀ ਇਸ ਗੱਲ ਦਾ @DGPPunjabPolice ਸਾਬ ਤਸਦੀਕ ਕਰਨਗੇ ? #AAPExposed pic.twitter.com/IM8UYPoXYy
ਦੱਸ ਦੇਈਏ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਸੀ। ਮੀਡੀਆ ਵਿੱਚ ਗੋਲਡੀ ਬਰਾੜ ਦੀ ਗ੍ਰਿਫਤਾਰੀ ਬਾਰੇ ਰੌਲੇ ਮਗਰੋਂ ਗੁਜਰਾਤ ਦੌਰੇ ਉੱਪਰ ਗਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਸੀ। ਹੁਣ ਗੋਲਡੀ ਬਰਾੜ ਅਮਰੀਕੀ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਨੂੰ ਜਲਦ ਹੀ ਭਾਰਤ ਲਿਆਂਦਾ ਜਾਏਗਾ ਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਮਿਲੇਗਾ।ਜ਼ਿਕਰਯੋਗ ਹੈ ਕਿ ਗੈਂਗਸਟਰ ਗੋਲਡੀ ਬਰਾੜ ਖਿਲਾਫ ਅਮਰੀਕਾ ਵਿੱਚ ਹੋਏ ਐਕਸ਼ਨ ਉੱਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਖਾਸ ਪ੍ਰਤੀਕਰਮ ਸਾਹਮਣੇ ਆਇਆ ਹੈ। ਸਿੱਧੂ ਦੇ ਪਿਤਾ ਨੇ ਕਿਹਾ ਕਿ ਗੋਲਡੀ ਬਰਾੜ ਬਾਰੇ ਜਾਣਕਾਰੀ ਮੀਡੀਆ ਵਿੱਚ ਆਈ ਹੈ ਪਰ ਹੁਣ ਤੱਕ ਸਰਕਾਰ ਦੇ ਕਿਸੇ ਵੀ ਵਿਅਕਤੀ ਨੇ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਮੈਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਮਗਰੋਂ ਹੀ ਸੀਐਮ ਭਗਵੰਤ ਮਾਨ ਦਾ ਬਿਆਨ ਆਇਆ ਹੈ।ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਰਾਸ਼ੀਫਲ
ਕ੍ਰਿਕਟ
ਪੰਜਾਬ
Advertisement