Punjab Poliitcs: ਪੰਜਾਬ ਵਿੱਚ ਚੋਣ ਮੁਹਿੰਮ ਪੂਰੀ ਤਰ੍ਹਾਂ ਨਾਲ ਭਖੀ ਹੋਈ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਦੀ ਚੋਣ ਕਮਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਭੀ ਹੋਈ ਹੈ। ਇਸ ਮੌਕੇ ਮਾਨ ਦਿਨ ਵਿੱਚ ਦੋ ਤੋਂ ਤਿੰਨ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਈ ਥਾਵਾਂ ਉੱਤੇ ਵਿਰੋਧ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਜਿਸ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਹਨ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ, ਜਿੱਥੇ-ਜਿੱਥੇ ਵੀ ਬਦਲਾਅ ਵਾਲਾ ਮੁੱਖ ਮੰਤਰੀ ਭਗਵੰਤ ਮਾਨ ਜਾਂਦਾ ਹੈ, ਉਥੇ ਹੀ ਲੋਕ ਵਿਰੋਧ ਕਰਦੇ ਹਨ। ਜਗਰਾਓਂ ਪਹੁੰਚੇ ਮੁੱਖ ਮੰਤਰੀ ਦੇ ਰੋਡ ਸ਼ੋਅ ਮੌਕੇ ਵੱਡਾ ਇਕੱਠ ਤੇ ਪੇਂਡੂ ਮਜ਼ਦੂਰ ਯੂਨੀਅਨ ਤੇ ਕਿਸਾਨਾਂ ਵੱਲੋ ਕਾਫ਼ਲੇ ਦੇ ਖਿਲਾਫ਼ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਭਗਵੰਤ ਮਾਨ ਮੁਰਦਾਬਾਦ ਦੇ ਨਾਅਰੇ ਲਾਏ। ਬੇਸ਼ਰਮੀ ਦੀ ਹੱਦ ਵੇਖ ਲਓ, ਮੁਰਦਾਬਾਦ ਦੇ ਨਾਅਰਿਆਂ ਪ੍ਰਤੀ ਅੱਖਾਂ ਮੀਟ ਕੇ ਝੂਠ ਹੀ ਬੋਲੀ ਜਾਂਦੇ ਪਰ ਹਰ ਝੂਠ ਨਹੀਂ ਚਲ ਸਕਦਾ।
ਮਜੀਠੀਆ ਨੇ ਕਿਹਾ ਕਿ ਨਾ ਕਿਸਾਨਾਂ ਨੂੰ MSP ਨਾ ਖਰਾਬੇ ਦਾ ਮੁਆਵਜ਼ਾ ਅਤੇ ਨਾ ਹੀ ਬੇਰੁਜ਼ਗਾਰਾਂ ਨੂੰ ਪੱਕੀ ਨੌਕਰੀ ਮਿਲੀ। ਆਪਣਾ ਹਰਾ ਪੈਨ ਚੁੱਕੋ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਪੱਕੀਆਂ ਨੌਕਰੀਆਂ ਦਿਉ ਜੋ ਤੁਸੀਂ ਵਾਅਦਾ ਕੀਤਾ ਸੀ ਅਤੇ ਕਿਸਾਨਾਂ ਦੇ ਮਸਲੇ ਵੀ ਪਹਿਲ ਦੇ ਆਧਾਰ ਤੇ ਹੱਲ ਕਰੋ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।