ਡਰਾਮਾ ਬੰਦ ਕਰੋ...! ਇੱਕ ਪਾਸੇ ਕਹਿੰਦੇ ਹੋ ਕਾਂਗਰਸ ਦੇ ਪਾਕਿਸਤਾਨ ਨਾਲ ਸਬੰਧ ਪਰ ਦੂਜੇ ਪਾਸੇ ਕੀਤਾ ਹੋਇਆ ਗੱਠਜੋੜ-ਮਜੀਠੀਆ
ਮਜੀਠੀਆ ਨੇ ਕਿਹਾ ਕਿ ਤੁਸੀਂ ਦੋਵਾਂ ਨੇ ਮਿਲਕੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਸਮਝੌਤਾ ਕੀਤਾ, ਮਨੀਸ਼ ਤਿਵਾੜੀ ਨੂੰ ਲੋਕ ਸਭਾ ਵਿੱਚ ਮਦਦ ਕੀਤੀ, ਪਰ ਹੁਣ ਸੰਵੇਦਨਸ਼ੀਲ ਮੁੱਦੇ ਉੱਤੇ ਦੋਵੇਂ ਪਾਰਟੀਆਂ ਡਰਾਮਾ ਕਰ ਰਹੀਆਂ ਹਨ।
Punjab News: ਕਾਂਗਰਸ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਪੰਜਾਬ ਵਿੱਚ ਸਰਹੱਦ ਪਾਰ ਤੋਂ 50 ਗ੍ਰਨੇਡ ਬੰਬ ਆਉਣ ਦੇ ਦਾਅਵੇ 'ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਆਪ ਵੱਲੋਂ ਬਾਜਵਾ 'ਤੇ ਪਾਕਿਸਤਾਨ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਵੱਲੋਂ ਤਿੱਖਾ ਸ਼ਬਦੀ ਹਮਲਾ ਕੀਤਾ ਗਿਆ ਹੈ।
ਇਸ ਮੌਕੇ ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਆਪ ਦਾ ਬਿਆਨ ਆ ਰਿਹਾ ਹੈ ਕਿ ਕਾਂਗਰਸ ਅੱਤਵਾਦੀਆਂ ਨਾਲ ਮਿਲੀ ਹੋਈ ਹੈ ਤੇ ਇਸ ਮੁੱਦੇ ਨੂੰ ਲੈ ਕੇ ਲਗਾਤਾਰ ਡਰਾਮਾ ਕੀਤਾ ਜਾ ਰਿਹਾ ਹੈ। ਮੀਜੀਠੀਆ ਨੇ ਕਿਹਾ ਕਿ ਇੱਕ ਪਾਸੇ ਤਾਂ ਇਹ ਕਹਿੰਦੇ ਹਨ ਕਿ ਕਾਂਗਰਸ ਦੇ ਪਾਕਿਸਤਾਨ ਨਾਲ ਸਬੰਧ ਹਨ ਪਰ ਇਹ ਨਾ ਭੁੱਲੋ ਕਿ ਤੁਸੀਂ ਉਨ੍ਹਾਂ ਨਾਲ ਇੰਡੀਆ ਗੱਠਜੋੜ ਦਾ ਹਿੱਸਾ ਹੋ।
ਮਜੀਠੀਆ ਨੇ ਕਿਹਾ ਕਿ ਤੁਸੀਂ ਦੋਵਾਂ ਨੇ ਮਿਲਕੇ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਸਮਝੌਤਾ ਕੀਤਾ, ਮਨੀਸ਼ ਤਿਵਾੜੀ ਨੂੰ ਲੋਕ ਸਭਾ ਵਿੱਚ ਮਦਦ ਕੀਤੀ, ਪਰ ਹੁਣ ਸੰਵੇਦਨਸ਼ੀਲ ਮੁੱਦੇ ਉੱਤੇ ਦੋਵੇਂ ਪਾਰਟੀਆਂ ਡਰਾਮਾ ਕਰ ਰਹੀਆਂ ਹਨ।
👉ਇੱਕ ਪਾਸੇ ਕਹਿ ਰਹੇ ਹੋ ਕਿ ਕਾਂਗਰਸ ਦੇ ਹੱਥ ਪਾਕਿਸਤਾਨ ਨਾਲ ਰਲੇ❓️
— Bikram Singh Majithia (@bsmajithia) April 15, 2025
👉ਦੂਜੇ ਪਾਸੇ ਤੁਸੀਂ ਗਠਜੋੜ ਕਰਦੇ ਹੋ ❗️
👉ਡਰਾਮਾ ਬੰਦ ਕਰੋ। @BhagwantMann @amanarorasunam @Partap_Sbajwa @RahulGandhi pic.twitter.com/qXCkM2dCyG
ਮਜੀਠੀਆ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਨਾਲ ਖ਼ਰਾਬ ਹੋ ਗਿਆ ਹੈ ਤੇ ਆਏ ਦਿਨ ਲੁੱਟਾਂ ਖੋਹਾਂ ਤੇ ਕਤਲ ਹੋ ਰਹੇ ਹਨ ਪਰ ਇਹ ਦੋਵੇਂ ਧਿਰਾਂ ਇਸ ਉੱਤੇ ਸਿਆਸਤ ਕਰ ਹੀਆਂ ਹਨ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਾਇਦ ਭੁੱਲ ਗਏ ਹਨ ਕਿ ਉਹ ਕਿਵੇਂ ਰਾਹੁਲ ਗਾਂਧੀ ਨੂੰ ਜੱਫੀਆਂ ਪਾਉਂਦੇ ਹਨ। ਇਸ ਲਈ ਹੁਣ ਲੋਕਾਂ ਨੂੰ ਬੇਵਕੂਫ ਬਣਾਉਣਾ ਬੰਦ ਕਰ ਦਿਓ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















