ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਅਕਾਲੀ ਸਰਕਾਰ ਆਉਣ 'ਤੇ ਉਨ੍ਹਾਂ ਨੂੰ ਜੇਲ੍ਹ 'ਚ ਸੁੱਟਣ ਤੱਕ ਦੀ ਚਿਤਾਵਨੀ ਦੇ ਦਿੱਤੀ। ਨਾਲ ਹੀ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੈ। ਸਰਕਾਰ ਦੀ ਕਾਰਗੁਜ਼ਾਰੀ ਤਾਂ ਅਜਿਹੀ ਹੈ ਕਿ ਅਫ਼ਸਰ ਹਫ਼ਤੇ 'ਚੋਂ ਛੇ ਦਿਨ ਤੇ ਮੁੱਖ ਮੰਤਰੀ ਪੱਕੀ ਛੁੱਟੀ 'ਤੇ ਹੀ ਹੈ।
ਉਨ੍ਹਾਂ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ 'ਚ ਗੈਂਗਸਟਰ ਤੇ ਮੰਤਰੀ ਰਲੇ ਹੋਏ ਹਨ। ਕਾਂਗਰਸੀ ਮੰਤਰੀ 'ਤੇ ਨਿਸ਼ਾਨੇ ਲਾਉਂਦਿਆਂ ਉਨ੍ਹਾਂ ਕਿਹਾ ਕਿ ਮੰਤਰੀਆਂ ਵੱਲੋਂ ਪੰਜਾਬ 'ਚ ਮਾਈਨਿੰਗ ਸਮੇਤ ਹੋਰ ਨਾਜਾਇਜ਼ ਕਾਰਜ ਮਿਲੀਭੁਗਤ ਨਾਲ ਚਲਾਏ ਜਾ ਰਹੇ ਹਨ।

ਸਾਬਕਾ ਮੰਤਰੀ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਦਿੱਤਾ ਜਾ ਰਿਹਾ ਧਰਨਾ ਕਾਂਗਰਸ ਦੀਆਂ ਜੜ੍ਹਾਂ ਹਿਲਾ ਦੇਵੇਗਾ। ਇਸ ਦੇ ਨਾਲ ਹੀ ਇੱਕ ਗੱਲ ਤਾਂ ਸਾਫ਼ ਹੈ ਕਿ ਅਕਾਲੀ ਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰੀਆਂ ਹੁਣ ਤੋਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਦਲ ਨੂੰ ਵੀ ਲੱਗਦਾ ਹੈ ਕਿ ਕੈਪਟਨ ਸਰਕਾਰ ਦੇ ਚੋਣਾਵੀ ਵਾਅਦੇ ਜਿੱਥੇ ਲੋਕਾਂ 'ਚ ਚਰਚਾ ਦਾ ਵਿਸ਼ਾ ਨੇ ਉੱਥੇ ਹੀ ਸਰਕਾਰ ਲਈ ਵੀ ਗਲ ਦੀ ਹੱਡੀ ਬਣੇ ਹੋਏ ਹਨ।