ਪੜਚੋਲ ਕਰੋ

satyendra jain video: ..."ਤਾਂ ਇਸ ਲਈ ਲਾਰੈਂਸ ਤੇ ਜੱਗੂ ਤਿਹਾੜ ਜੇਲ੍ਹ ਵਿੱਚ ਜਾਣ ਨੂੰ ਕਾਹਲੇ"

ਮਜੀਠੀਆ ਨੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਇਸ ਕਾਰਵਾਈ ਨੂੰ ਜਾਇਜ਼ ਠਹਿਰਾਉਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸਨੂੰ ਸ਼ਰਮਨਾਕ ਕਰਾਰ ਦਿੱਤਾ

ਚੰਡੀਗੜ੍ਹ: ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਸੀਨੀਅਰ ਆਗੂ  ਬਿਕਰਮ ਸਿੰਘ ਮਜੀਠੀਆ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕੀਤੀ ਤੇ ਨਾਲ ਹੀ ਕਿਹਾ ਕਿ ਜੇਲ੍ਹ ਮੰਤਰੀ ਸਤੇਂਦਰ ਜੈਨ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਹੁਣ ਇਹ ਖ਼ੁਲਾਸਾ ਹੋ ਗਿਆ ਹੈ ਕਿ ਉਹ ਤਿਹਾੜ ਜੇਲ੍ਹ ਵਿਚ ਸਰਕਾਰੀ ਮਹਿਮਾਨ ਬਣੇ ਹੋਏ ਹਨ ਤੇ ਮਾਲਿਸ਼ ਸਮੇਤ ਵੀ ਵੀ ਆਈ ਪੀ ਸਹੂਲਤਾਂ ਦਾ ਆਨੰਦ ਮਾਣ ਰਹੇ ਹਨ।

ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਅਸਿੱਧੇ ਤੌਰ ’ਤੇ ਦਿੱਲੀ ਤੇ ਪੰਜਾਬ ਦੀਆਂ ਜੇਲ੍ਹਾਂ ਵਿਚ ਅਪਰਾਧੀਆਂ ਦੇ ਗਠਜੋੜ ਦੀ ਪੁਸ਼ਤਪਨਾਹੀ ਕਰਨ ਦਾ ਦੋਸ਼ ਲਾਇਆ ਤੇ ਕੇਂਦਰ ਸਰਕਾਰ ਦੇ ਨਾਲ ਨਾਲ ਸੁਪਰੀਮ ਕੋਰਟ ਤੇ ਹਾਈ ਕੋਰਟਾਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਦਾ ਆਪ ਨੋਟਿਸ ਲੈਣ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਅਮਨ ਕਾਨੂੰਨ ਵਿਵਸਥਾ ਅਜਿਹੀਆਂ ਕਾਰਵਾਈਆਂ ਨਾਲ ਹੀ ਪ੍ਰਭਾਵਤ ਹੁੰਦੀ ਹੇਤੇ ਇਹਨਾਂ ਵਿਚ ਸਰਹੱਦੀ ਸੂਬੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਸਮਰਥਾ ਹੈ। ਉਹਨਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਪੰਜਾਬ ਦਾ ਅਰਥਚਾਰਾ ਤੇ ਫਿਰਕੂ ਸਦਭਾਵਨਾ ਵੀ ਪ੍ਰਭਾਵਤ ਹੋ ਰਹੀ ਹੈ।

ਦਿੱਲੀ ਦੀ ਜੇਲ੍ਹ ਵਿੱਚ ਜੇਲ੍ਹ ਮੰਤਰੀ ਵੱਲੋਂ ਮਾਲਿਸ਼ ਕਰਵਾਉਣ ਦੀ ਸਾਹਮਣੇ ਆਏ ਵੀਡੀਓ ਦੀ ਗੱਲ ਕਰਦਿਆਂ ਅਕਾਲੀ ਆਗੂ ਨੇ ਕਿਹਾਕਿ ਇਹ ਜੇਲ੍ਹ ਨਿਯਮਾਂ ਦੀ ਵੀ ਉਲੰਘਣਾ ਹੈ। ਉਨ੍ਹਾਂ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਇਸ ਕਾਰਵਾਈ ਨੂੰ ਜਾਇਜ਼ ਠਹਿਰਾਉਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸਨੂੰ ਸ਼ਰਮਨਾਕ ਕਰਾਰ ਦਿੱਤਾ ਅਤੇ ਕਿਹਾ ਕਿ ਇਕ ਵਿਅਕਤੀ ਜੋ ਆਪ ਆਬਕਾਰੀ ਟੈਂਡਰਾਂ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ, ਉਹ ਇਸ ਤਰੀਕੇ ਸਰਟੀਫਿਕੇਟ ਨਹੀਂ ਵੰਡ ਸਕਦਾ।

ਮਜੀਠੀਆ ਨੇ ਕਿਹਾ ਕਿ ਇਹਨਾਂ ਵੀਡੀਓ ਤੋਂ ਸਪਸ਼ਟ ਹੈ ਕਿ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਵਰਗੇ ਖਤਰਨਾਕ ਅਪਰਾਧੀ ਕਿਉਂ ਤਿਹਾੜ ਜੇਲ੍ਹ ਵਿਚ ਸ਼ਰਣ ਲੈਣ ਨੂੰ ਤਰਜੀਹ ਦਿੰਦੇ ਹਨ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਸੁਕੇਸ਼ ਚੰਦਰਸ਼ੇਖਰ ਵਰਗੇ ਦਲਾਲੀ ਜੋ ਇਹਨਾਂ ਦੀ ਪੁਸ਼ਤ ਪਨਾਹੀ ਹਾਸਲ ਕਰ ਰਹੇ ਹਨ ਤੇ ਇਸੇ ਕਾਰਨ ਹੀ ਸਿੱਧੂ ਮੂਸੇਵਾਲ ਦਾ ਕਤਲ ਕਰਨ ਦੀ ਸਾਜ਼ਿਸ਼ ਤਿਹਾੜ ਜੇਲ੍ਹ ਵਿਚ ਰਚੀ ਗਈ।

ਇਕ ਸਵਾਲ ਦੇ ਜਵਾਬ ਵਿਚ ਮਜੀਠੀਆ ਨੇ ਜੇਲ੍ਹ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਦੱਸਣ ਕਿ ਉਹਨਾਂ ਦੀ ਪਟਿਆਲਾ ਜੇਲ੍ਹ ਵਿਚ ਕੈਦ ਸਮੇਂ ਕਿਹੜੀ ਵੀ ਆਈ ਪੀ ਸਹੂਲਤ ਪ੍ਰਦਾਨ ਕੀਤੀ ਗਈ ਸੀ ਅਤੇ ਉਹਨਾਂ ਨਾਲ ਹੀ ਦੱਸਿਆ ਕਿ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ 8 ਵਾਰ ਵੱਖ ਵੱਖ ਤਰੀਕੇ ਦਾ ਖਾਣਾ ਪ੍ਰਦਾਨ ਕੀਤਾ ਜਾ ਰਿਹਾ ਹੈ।

 

 

ਟਾਪ ਹੈਡਲਾਈਨ

Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab 'ਚ 3 ਅਗਸਤ ਤੋਂ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ, 1100 ਤੋਂ ਵੱਧ ਬੱਸ ਰੂਟ ਹੋਣਗੇ ਪ੍ਰਭਾਵਿਤ, ਕੱਲ੍ਹ ਮੁਲਾਜ਼ਮ ਕਰਨਗੇ ਗੇਟ ਰੈਲੀ
Punjab Congress: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ, ਮੀਟਿੰਗ ਤੋਂ ਬਾਅਦ ਵੀ ਚੰਨੀ-ਵੜਿੰਗ ਨੇ ਇੱਕ-ਦੂਜੇ ਤੋਂ ਮੂੰਹ ਮੋੜਿਆ; ਇੱਕੋ ਸਮਾਗਮ 'ਚ ਵੱਖਰੇ ਤੌਰ 'ਤੇ ਆਪਣੇ ਧੜੇ ਨਾਲ ਸ਼ਾਮਲ ਹੋਏ...
Punjab News: ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਅਕਾਲੀ ਆਗੂ ਦੇ ਪੁੱਤਰ ਦੀ ਗੋਲੀ ਲੱਗਣ ਨਾਲ ਮੌਤ: ਜਾਣੋ ਕਿਵੇਂ ਵਾਪਰਿਆ ਹਾਦਸਾ...
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Embed widget