Punjab News: ਸ਼੍ਰੋਮਣੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਮੁਕੇਰੀਆਂ ਪੁੱਜੇ, ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਜਮ ਕੇ ਸਿਆਸੀ ਵਾਰ ਕੀਤੇ। ਇਸ ਦੌਰਾਨ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਜਰਾਤ ਵਿੱਚ ਚੋਣ ਪ੍ਰਚਾਰ ਕਰਨ ਨੂੰ ਲੈ ਕੇ ਵੀ ਸਖ਼ਤ ਟਿੱਪਣੀ ਕੀਤੀ।


ਜ਼ਿਕਰ ਕਰ ਦਈਏ ਕਿ ਜ਼ਿਲਾ ਹੁਸ਼ਿਆਰਪੁਰ ਦੇ ਬਲਾਕ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਾਨਾ ਦੇ ਅਕਾਲੀ ਆਗੂ ਲਖਵੀਰ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਬਿਕਰਮ ਸਿੰਘ ਮਜੀਠੀਆ ਪ੍ਰੈਸ ਕਾਨਫਰੰਸ ਕਰਕੇ ਸਰਕਾਰ ਨੂੰ ਲੰਮੇ ਹੱਥੀਂ ਲਿਆ।


ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਂ ਗੁਜਰਾਤ ਵਿੱਚ ਹੀ ਨੱਚੀ ਟੱਪੀ ਜਾ ਰਹੇ ਹਨ ਪੰਜਾਬ ਵਿੱਚ ਤਾਂ ਗੰਨ ਕਲਚਰ ਦਾ ਸਹਾਰਾ ਲੈਕੇ ਬੱਚਿਆ 'ਤੇ ਮਾਮਲੇ ਦਰਜ ਕੀਤੇ ਜਾ ਰਹੇ ਹਨ, ਜਿਹੜੇ ਅਸਲਾ ਲੈ ਕੇ  ਪੰਜਾਬ ਵਿਚ ਫਿਰ ਰਹੇ ਹਨ ਉਨ੍ਹਾਂ ਤੇ ਪੰਜਾਬ ਸਰਕਾਰ ਚੁੱਪੀ ਸਾਧ ਕੇ ਬੈਠੀ ਹੈ।


ਇਸ ਮੌਕੇ ਮੀਡੀਆ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁਕੇਰੀਆਂ ਦੇ ਸਰਬਜੋਤ ਸਿੰਘ ਸਾਬੀ  ਹਲਕੇ ਦੇ ਇੰਚਾਰਜ ਹਨ ਤੇ ਆਉਣ ਵਾਲੇ ਸਮੇਂ ਵਿਚ ਹਲਕੇ ਦੀ ਬਾਗਡੋਰ ਸੰਭਾਲਣ ਗਏ 


ਜ਼ਿਕਰ ਕਰ ਦਈਏ ਕਿ ਪੰਜਾਬ ਪੁਲਿਸ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲਿਆਂ ਖਿਲਾਫ ਸਰਗਰਮੀ ਨਾਲ ਕਾਰਵਾਈ ਕਰ ਰਹੀ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ। ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਨਵਾਂਸ਼ਹਿਰ 'ਚ ਸੋਸ਼ਲ ਮੀਡੀਆ 'ਤੇ ਹਥਿਆਰ ਪੋਸਟ ਕਰਨ ਦੇ ਦੋਸ਼ 'ਚ ਤਿੰਨ ਵੱਖ-ਵੱਖ ਮਾਮਲਿਆਂ 'ਚ ਐੱਫ.ਆਈ.ਆਰ. ਜਿਸ ਵਿੱਚ ਥਾਣਾ ਸਦਰ ਨਵਾਂਸ਼ਹਿਰ, ਬਲਾਚੌਰ ਅਤੇ ਰਾਹੋਂ ਬਲਾਕਾਂ ਵਿੱਚ ਕੇਸ ਦਰਜ ਕੀਤੇ ਗਏ ਹਨ। ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਭੜਕਾਊ ਭਾਸ਼ਣ ਦੇਣ ਅਤੇ ਹਥਿਆਰਾਂ ਨਾਲ ਫੋਟੋਆਂ ਅਤੇ ਵੀਡੀਓਜ਼ ਅਪਲੋਡ ਕਰਨ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: Gun Culture: ਹਥਿਆਰਾਂ ਸਮੇਤ ਫੋਟੋਆਂ ਪਾਉਣ ਵਾਲਿਆਂ ਨੂੰ ਵਕਤੀ ਰਾਹਤ, ਪੁਲਿਸ ਨੇ ਦਿੱਤਾ 72 ਘੰਟਿਆਂ ਦਾ ਅਲਟੀਮੇਟਮ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।