Punjab Politics: ਦਿੱਲੀ ਦੀ ਜੀ ਹਜ਼ੂਰੀ ਕਰਦਿਆਂ ਪੰਜਾਬ ਦਾ ਭੱਠਾ ਬਿਠਾ ਦਿੱਤਾ ਅਖੌਤੀ ਬਦਲਾਵ ਵਾਲਿਆਂ ਨੇ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ
ਮਜੀਠੀਆ ਨੇ ਤੰਜ ਕਸਦਿਆਂ ਕਿਹਾ, ਸ੍ਰੀਮਾਨ ਜੀ, ਤੁਹਾਡੀ ਮੁੱਢਲੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਸੰਭਾਲਣਾ ਹੈ ਨਾ ਕਿ ਦਿੱਲੀ ਜਾ ਕੇ ਧਰਨੇ ਦੇਣਾ। ਆਪ ਦਾ ਮੁੱਖ ਵਾਅਦਾ ਹੀ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸੀ।
Punjab News: ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਬੁੱਧਵਾਰ ਨੂੰ ਵਿੱਦਿਅਕ ਸੈਸ਼ਨ ਸ਼ੁਰੂ ਹੋਏ ਨੂੰ 10 ਦਿਨ ਹੋ ਗਏ ਹਨ ਪਰ ਪਹਿਲੀ ਤੋਂ 10ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਅਜੇ ਤੱਕ ਕਿਤਾਬਾਂ ਨਹੀਂ ਮਿਲੀਆਂ ਹਨ। ਇਸ ਗੱਲ ਦਾ ਖ਼ੁਲਾਸਾ ਇੱਕ ਮੀਡੀਆ ਰਿਪੋਰਟ ਵਿੱਚ ਕੀਤਾ ਗਿਆ ਹੈ ਜਿਸ ਦਾ ਹਵਾਲਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਨੇ ਪੰਜਾਬ ਸਰਕਾਰ ਖ਼ਾਸ ਕਰਕੇ ਸਿੱਖਿਆ ਮੰਤਰੀ ਨੂੰ ਘੇਰਿਆ ਹੈ।
ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਹਰ ਵੇਲੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਹੱਕ ’ਚ ਦਿੱਲੀ ਜਾ ਕੇ ਧਰਨੇ ਦੇਣੇ ਤਾਂ ਯਾਦ ਹਨ ਪਰ ਇਹ ਚੇਤੇ ਨਹੀਂ ਕਿ ਪੰਜਾਬ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਨ ਜਿਹਨਾਂ ਨੂੰ ਕਿਤਾਬਾਂ ਦੀ ਲੋੜ ਹੈ।
👉ਹਰ ਵੇਲੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਆਪਣੇ ਆਕਾ ਅਰਵਿੰਦ ਕੇਜਰੀਵਾਲ ਦੇ ਹੱਕ ’ਚ ਦਿੱਲੀ ਜਾ ਕੇ ਧਰਨੇ ਦੇਣੇ ਤਾਂ ਯਾਦ ਹਨ ਪਰ ਇਹ ਚੇਤੇ ਨਹੀਂ ਕਿ ਪੰਜਾਬ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਨ ਜਿਹਨਾਂ ਨੂੰ ਕਿਤਾਬਾਂ ਦੀ ਲੋੜ ਹੈ।
— Bikram Singh Majithia (@bsmajithia) April 11, 2024
👉ਸ੍ਰੀਮਾਨ ਜੀ, ਤੁਹਾਡੀ ਮੁੱਢਲੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਸੰਭਾਲਣਾ… pic.twitter.com/fChjWeGZPl
ਮਜੀਠੀਆ ਨੇ ਤੰਜ ਕਸਦਿਆਂ ਕਿਹਾ, ਸ੍ਰੀਮਾਨ ਜੀ, ਤੁਹਾਡੀ ਮੁੱਢਲੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਸੰਭਾਲਣਾ ਹੈ ਨਾ ਕਿ ਦਿੱਲੀ ਜਾ ਕੇ ਧਰਨੇ ਦੇਣਾ। ਆਪ ਦਾ ਮੁੱਖ ਵਾਅਦਾ ਹੀ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਸੀ। ਪਰ ਸਕੂਲਾਂ ਵਿੱਚ ਹੁਣ ਤੱਕ ਵਿਦਿਆਰਥੀਆਂ ਨੂੰ ਕਿਤਾਬਾਂ ਨਹੀਂ ਮੁਹੱਈਆ ਕਰਵਾਈਆਂ ਗਈਆਂ। ਬੱਚਿਆਂ ਨੂੰ ਤੁਰੰਤ ਕਿਤਾਬਾਂ ਉਪਲਬਧ ਕਰਵਾਓ।
ਅਖ਼ੀਰ ਵਿੱਚ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਦਿੱਲੀ ਦੀ ਜੀ ਹਜ਼ੂਰੀ ਕਰਦਿਆਂ ਪੰਜਾਬ ਦਾ ਭੱਠਾ ਬਿਠਾ ਦਿੱਤਾ ਅਖੌਤੀ ਬਦਲਾਵ ਵਾਲਿਆਂ ਨੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।