(Source: ECI/ABP News/ABP Majha)
ਬਿਕਰਮ ਮਜੀਠੀਆ ਨੂੰ ਅਜੇ ਖਾਣੀ ਪਏਗੀ ਜੇਲ੍ਹ ਦੀ ਹੀ ਰੋਟੀ! ਕੇਸ ਦੀ ਅਗਲੀ ਸੁਣਲਾਈ 11 ਜੁਲਾਈ 'ਤੇ
ਮਜੀਠੀਆ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਭੁਗਤੀ। ਕੇਸ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਹੋਈ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਫਿਰ ਤੋਂ 14 ਦਿਨਾਂ ਦਾ ਵਾਧਾ ਕਰਦਿਆਂ ਅਗਲੀ ਸੁਣਵਾਈ ਲਈ 11 ਜੁਲਾਈ ਦਾ ਦਿਨ ਨਿਰਧਾਰਤ ਕੀਤਾ
ਚੰਡੀਗਰ੍ਹ: ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੂੰ ਅਜੇ ਜੇਲ੍ਹ ਵਿੱਚ ਹੀ ਰਹਿਣਾ ਪਏਗਾ। ਉਨ੍ਹਾਂ ਵੱਲੋਂ ਵਾਰ-ਵਾਰ ਜ਼ਮਾਨਤ ਲਈ ਅਰਜ਼ੀਆਂ ਲਾਈਆਂ ਜਾ ਰਹੀਆਂ ਹਨ ਪਰ ਅਜੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ।
ਮਜੀਠੀਆ ਨੇ ਸੋਮਵਾਰ ਨੂੰ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਭੁਗਤੀ। ਇਸ ਕੇਸ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਹੋਈ। ਮਿਲੀ ਜਾਣਕਾਰੀ ਮੁਤਾਬਕ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਫਿਰ ਤੋਂ 14 ਦਿਨਾਂ ਦਾ ਵਾਧਾ ਕਰਦਿਆਂ ਅਗਲੀ ਸੁਣਵਾਈ ਲਈ 11 ਜੁਲਾਈ ਦਾ ਦਿਨ ਨਿਰਧਾਰਤ ਕੀਤਾ ਹੈ।
ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਸਰਕਾਰ ਵੱਲੋਂ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲੀਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਕੇਸ ਦਰਜ ਕੀਤਾ ਸੀ। ਉਸ ਦਿਨ ਤੋਂ ਮਜੀਠੀਆ ਪਟਿਆਲਾ ਜੇਲ੍ਹ ਵਿੱਚ ਬੰਦ ਹਨ।
ਦਸ ਦਈਏ ਕਿ ਪੰਜਾਬ ਦੀ ਪਿਛਲੀ ਸਰਕਾਰ ਵੇਲੇ ਐਨਡੀਪੀਐਸ ਕੇਸ ਵਿੱਚ ਮਜੀਠੀਆ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ। ਇਸ ਤੋਂ ਬਾਅਦ ਮਜੀਠੀਆ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮਜੀਠੀਆ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਮਜੀਠੀਆ ਨੂੰ ਚੋਣ ਲੜਨ ਲਈ ਜ਼ਮਾਨਤ ਦੇ ਦਿੱਤੀ ਸੀ।
ਚੋਣਾਂ ਖਤਮ ਹੋਣ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਆਤਮ ਸਮਰਪਣ ਕਰ ਦਿੱਤਾ ਸੀ। ਇਸ ਤੋਂ ਬਾਅਦ ਮਜੀਠੀਆ ਨੇ ਰੈਗੂਲਰ ਜ਼ਮਾਨਤ ਲਈ ਮੁੜ ਕੋਰਟ ਦਾ ਦਰਵਾਜ਼ਾ ਖੜਕਾਇਆ। ਜ਼ਮਾਨਤ ਲਈ ਨਵਾਂ ਆਧਾਰ ਬਣਾਉਂਦੇ ਹੋਏ ਮਜੀਠੀਆ ਨੇ ਰੈਗੂਲਰ ਜ਼ਮਾਨਤ ਲਈ ਹਾਈਕੋਰਟ 'ਚ ਮੁੜ ਪਟੀਸ਼ਨ ਦਾਇਰ ਕੀਤੀ। ਹਾਈਕੋਰਟ ਨੇ ਹੁਣ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਸੀ, ਜਿਸ ਤੋਂ ਬਾਅਦ ਅਗਲੀ ਸੁਣਵਾਈ `ਤੇ ਮਜੀਠੀਆ ਨੂੰ ਸਜ਼ਾ ਸੁਣਾਈ ਗਈ ਸੀ।