Punjab News: ਬਿਕਰਮ ਮਜੀਠੀਆ SIT ਸਾਹਮਣੇ ਹੋਣਗੇ ਪੇਸ਼, ਡਰੱਗਜ਼ ਮਾਮਲੇ 'ਚ ਹੋਵੇਗੀ ਪੁੱਛਗਿੱਛ, ਕੋਰਟ ਵੱਲੋਂ 17 ਮਾਰਚ ਨੂੰ ਹਾਜ਼ਰ ਹੋਣ ਦੇ ਹੁਕਮ
ਦੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਕਰੋੜਾਂ ਦੇ ਡਰੱਗਜ਼ ਰੈਕੇਟ ਮਾਮਲੇ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਦੁਬਾਰਾ ਤਲਬ ਕੀਤਾ ਹੈ। ਬਿਕਰਮ ਮਜੀਠੀਆ ਨੂੰ 17 ਮਾਰਚ ਨੂੰ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ

Punjab News: ਪੰਜਾਬ ਦੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਕਰੋੜਾਂ ਦੇ ਡਰੱਗਜ਼ ਰੈਕੇਟ ਮਾਮਲੇ ਵਿੱਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਦੁਬਾਰਾ ਤਲਬ ਕੀਤਾ ਹੈ। ਬਿਕਰਮ ਮਜੀਠੀਆ ਨੂੰ 17 ਮਾਰਚ ਨੂੰ ਪੇਸ਼ ਹੋਣ ਦਾ ਆਦੇਸ਼ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਡਰੱਗ ਮਾਮਲੇ ਵਿੱਚ ਵੱਡਾ ਫੈਸਲਾ ਲਿਆ ਹੈ। ਅਦਾਲਤ ਨੇ ਮਜੀਠੀਆ ਨੂੰ 17 ਮਾਰਚ 2025 ਨੂੰ ਵਿਸ਼ੇਸ਼ ਜਾਂਚ ਦਲ ਦੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ।
ਬੀਤੀ 4 ਮਾਰਚ ਨੂੰ Supreme Court ਦੀ ਇੱਕ ਬੈਂਚ ਵੱਲੋਂ ਫੈਸਲਾ ਸੁਣਾਇਆ ਗਿਆ। ਬਿਕਰਮ ਮਜੀਠੀਆ ਲੰਬੇ ਸਮੇਂ ਤੋਂ ਡਰੱਗ ਨਾਲ ਜੁੜੇ ਇੱਕ ਮਾਮਲੇ ਵਿੱਚ ਫੱਸੇ ਹੋਏ ਹਨ, ਜਿਸ ਵਿੱਚ ਉਨ੍ਹਾਂ 'ਤੇ ਨਸ਼ਾ ਤਸਕਰੀ ਅਤੇ ਇਸ ਨਾਲ ਸੰਬੰਧਿਤ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਲੱਗੇ ਹਨ। ਇਸ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਦੇ ਤਾਜ਼ਾ ਹੁਕਮਾਂ ਤੋਂ ਇਹ ਸਾਫ਼ ਹੋ ਗਿਆ ਹੈ ਕਿ ਮਜੀਠੀਆ ਨੂੰ ਜਾਂਚ ਵਿੱਚ ਸਹਿਯੋਗ ਦੇਣ ਲਈ ਨਿਰਧਾਰਤ ਮਿਤੀ 'ਤੇ SIT ਦੇ ਸਾਹਮਣੇ ਪੇਸ਼ ਹੋਣਾ ਹੋਵੇਗਾ।
ਰਾਜ ਵਿੱਚ ਮਾਨ ਸਰਕਾਰ ਆਉਣ ਦੇ ਬਾਅਦ ਬਦਲੀ ਗਈ ਸੀ SIT
ਪੰਜਾਬ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ CM ਭਗਵੰਤ ਮਾਨ ਦੀ ਅਗਵਾਈ ਵਾਲੀ AAP ਸਰਕਾਰ ਨੇ ਇਸ ਕੇਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੂੰ ਬਦਲ ਦਿੱਤਾ ਸੀ। ਨਵੀਂ ਟੀਮ IG ਗੁਰਸ਼ਰਨ ਸਿੰਘ ਸੰਧੂ ਦੀ ਸੁਪਰਵੀਜ਼ਨ ਹੇਠ ਕੰਮ ਕਰ ਰਹੀ ਹੈ। ਇਸ SIT ਦਾ ਮੁਖੀ IPS ਅਧਿਕਾਰੀ ਐਸ. ਰਾਹੁਲ ਨੂੰ ਬਣਾਇਆ ਗਿਆ ਹੈ।
ਟੀਮ ਵਿੱਚ AIG ਰਣਜੀਤ ਸਿੰਘ ਢਿੱਲੋਂ, DSP ਰਘੁਵੀਰ ਸਿੰਘ ਅਤੇ DSP ਅਮਰਪ੍ਰੀਤ ਸਿੰਘ ਸ਼ਾਮਲ ਹਨ। ਪਿਛਲੀ SIT AIG ਬਲਰਾਜ ਸਿੰਘ ਦੀ ਅਗਵਾਈ ਵਿੱਚ ਬਣਾਈ ਗਈ ਸੀ, ਜਿਨ੍ਹਾਂ ‘ਤੇ ਅਕਾਲੀ ਦਲ ਵੱਲੋਂ ਮਜੀਠੀਆ ‘ਤੇ ਕੇਸ ਬਣਾਉਣ ਦੇ ਬਦਲੇ ਆਪਣੇ ਬੇਟੇ ਨੂੰ ਤਰੱਕੀ ਦਿਵਾਉਣ ਦੇ ਗੰਭੀਰ ਆਰੋਪ ਲਗਾਏ ਗਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















