Punjab News: ਸੀਐਮ ਭਗਵੰਤ ਮਾਨ ਦੂਜੇ ਸੂਬਿਆਂ 'ਚ ਨਿਵੇਸ਼ ਲਈ ਘੁੰਮ ਰਹੇ ਪਰ ਪੰਜਾਬ ਦੇ ਉਦਯੋਗਪਤੀ ਸੂਬੇ 'ਚੋਂ ਦੌੜ ਰਹੇ : ਮਜੀਠੀਆ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਵੇਸ਼ ਲਈ ਹੈਦਰਾਬਾਦ ਤੇ ਚੇਨਈ ਵਿੱਚ ਮੀਟਿੰਗਾਂ ਕਰਨ 'ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਭਗਵੰਤ ਮਾਨ ਦੂਜੇ ਸੂਬਿਆਂ ਵਿੱਚ ਨਿਵੇਸ਼ ਲਈ ਘੁੰਮ ਰਹੇ ਹਨ
Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਵੇਸ਼ ਲਈ ਹੈਦਰਾਬਾਦ ਤੇ ਚੇਨਈ ਵਿੱਚ ਮੀਟਿੰਗਾਂ ਕਰਨ 'ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਤੰਜ ਕੱਸਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਭਗਵੰਤ ਮਾਨ ਦੂਜੇ ਸੂਬਿਆਂ ਵਿੱਚ ਨਿਵੇਸ਼ ਲਈ ਘੁੰਮ ਰਹੇ ਹਨ ਪਰ ਸੂਬੇ ਵਿੱਚੋਂ ਉਦਯੋਗਪਤੀ ਦੌੜ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਦੇ ਉਦਯੋਗਪਤੀ ਅਗਵਾ ਤੇ ਫਿਰੌਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਉਨ੍ਹਾਂ ਦਾ ਤੁਹਾਡੀ ਸਰਕਾਰ ਤੋਂ ਵਿਸ਼ਵਾਸ ਉੱਠ ਚੁੱਕਾ ਹੈ।
ਮਜੀਠੀਆ ਨੇ ਟਵੀਟ ਕਰਦਿਆਂ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਸਥਿਤੀ ਦਾ ਇਹ ਸੱਚਾ ਪ੍ਰਮਾਣ ਹੈ। ਜਿਵੇਂ ਕਿ ਤੁਸੀਂ ਨਿਵੇਸ਼ ਦੀ ਮੰਗ ਕਰਨ ਲਈ ਘੁੰਮ ਰਹੇ ਹੋ ਪਰ ਤੁਹਾਡੇ ਆਪਣੇ ਉਦਯੋਗਪਤੀ ਪੰਜਾਬ ਤੋਂ ਭੱਜ ਰਹੇ ਹਨ ਕਿਉਂਕਿ ਤੁਸੀਂ ਉਨ੍ਹਾਂ ਨੂੰ ਅਸਫਲ ਕਰ ਦਿੱਤਾ ਹੈ। ਪੰਜਾਬ ਦੇ ਉਦਯੋਗਪਤੀ ਅਗਵਾ ਤੇ ਫਿਰੌਤੀਆਂ ਤੋਂ ਤੰਗ ਆ ਚੁੱਕੇ ਹਨ ਤੇ ਤੁਹਾਡੀ ਸਰਕਾਰ ਤੋਂ ਵਿਸ਼ਵਾਸ ਗੁਆ ਚੁੱਕੇ ਹਨ।
CM @BhagwantMann this is true testament of state of affairs in Pb. As you roam around soliciting investment, your own home grown industrialists are fleeing Punjab because YOU failed them. Industrialists in Pb fed up by kidnappings & extortions & have lost faith in your govt. pic.twitter.com/Q112uh5m0f
— Bikram Singh Majithia (@bsmajithia) December 21, 2022
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ 'ਚ ਨਿਵੇਸ਼ ਲਈ ਹੈਦਰਾਬਾਦ ਤੇ ਚੇਨਈ ਵਿੱਚ ਉਦਯੋਗਪਤੀਆਂ ਨਾਲ ਮੀਟਿੰਗਾਂ ਕਰ ਰਹੇ ਹਨ। ਇਸ ਤੋਂ ਪਹਿਲਾਂ ਅੱਜ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਚਾਨਕ ਦਿੱਲੀ ਹਵਾਈ ਅੱਡੇ 'ਤੇ ਪਹੁੰਚ ਗਏ। ਇੱਥੇ ਉਨ੍ਹਾਂ ਨੇ ਹਵਾਈ ਅੱਡੇ 'ਤੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਸਮੱਸਿਆਵਾਂ ਬਾਰੇ ਪੁੱਛਿਆ। ਯਾਤਰੀਆਂ ਤੋਂ ਪੇਸ਼ ਆ ਰਹੀਆਂ ਮੁਸ਼ਕਲਾਂ ਦੀ ਜਾਣਕਾਰੀ ਲੈਣ ਮਗਰੋਂ ਉਨ੍ਹਾਂ ਕਿਹਾ ਕਿ ਇਨ੍ਹਾਂ ਦਿੱਕਤਾਂ ਦਾ ਜਲਦ ਹੱਲ ਕੀਤਾ ਜਾਏਗਾ।
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮਾਂਤਰੀ ਹਵਾਈ ਅੱਡੇ 'ਤੇ ਜਲਦ ਪੰਜਾਬ ਹੈਲਪ ਡੈਸਕ ਬਣਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ਪੰਜਾਬੀਆਂ ਦੀ ਹਰ ਮੁਸ਼ਕਲ ਨੂੰ ਦੂਰ ਕਰੇਗਾ। ਇਸ ਦੌਰਾਨ ਉਨ੍ਹਾਂ ਨੇ PRTC ਦੀਆਂ ਵੋਲਵੋ ਬੱਸਾਂ ਦਾ ਵੀ ਫੀਡਬੈਕ ਲਿਆ।ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।